ਕ੍ਰਿਕਟ ਮੈਚ-ਲੁਧਿਆਣਾ ਨੇ ਮੋਗਾ ਨੂੰ ‘ਤੇ ਪਟਿਆਲਾ ਨੇ ਬਠਿੰਡਾ ਨੂੰ ਹਰਾਇਆ

Advertisement
Spread information

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ ਲੜਕੀਆਂ ਸ਼ਾਨੌ–ਸ਼ੋਕਤ ਨਾਲ ਸ਼ੁਰੂ

ਗਗਨ ਹਰਗੁਣ , ਬਰਨਾਲਾ, 12 ਦਸੰਬਰ 2023

       67ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਕ੍ਰਿਕੇਟ ਅੰਡਰ 14 ਸਾਲ ਲੜਕੀਆਂ) ਅੱਜ ਇੱਥੇ ਟਰਾਈਡੈਂਟ ਗਰੱਪ ਅਤੇ ਆਰੀਆ ਭੱਟ ਕੈਂਪਸ ਵਿੱਚ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸ਼ਮਸ਼ੇਰ ਸਿੰਘ ਨੇ ਬਠਿੰਡਾ ਤੇ ਪਟਿਆਲਾ ਦਰਮਿਆਨ ਹੋਏ ਪਹਿਲੇ ਮੈਚ ਦਾ ਟਾਸ ਕਰਵਾ ਕੇ ਕੀਤਾ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਅੰਤਰ ਰਾਸ਼ਟਰੀ ਨੈੱਟਬਾਲ ਖਿਡਾਰੀ ਰਾਜਪਾਲ ਸਿੰਘ, ਪ੍ਰਿੰਸੀਪਲ ਅਨਿਲ ਮੋਦੀ, ਪ੍ਰਿੰਸੀਪਲ ਡਾ. ਅਜੈ ਕੁਮਾਰ ਮਿੱਤਲ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਹੈੱਡ ਮਾਸਟਰ ਜਸਵਿੰਦਰ ਸਿੰਘ, ਹੈੱਡ ਮਾਸਟਰ ਰਾਜੇਸ਼ ਗੋਇਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।                                                            ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਨਾਕ–ਆਊਟ ਦੇ ਆਧਾਰ ‘ਤੇ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਪਹਿਲੇ ਦਿਨ ਹੋਏ ਮੈਚਾਂ ਦੌਰਾਨ ਪਟਿਆਲਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬਗੈਰ ਕਿਸੇ ਵਿਕਟ ਦੇ ਨੁਕਸਾਨ ‘ਤੇ 109 ਦੌੜਾ ਬਣਾਈਆਂ ਤੇ ਬਠਿੰਡਾ ਨੂੰ 79 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਪਟਿਆਲਾ ਦੀ ਦਿਸ਼ਾ ਸੈਣੀ ਨੇ 48 ਤੇ ਰਿਧੀ ਨੇ 36 ਦੌੜਾਂ ਦਾ ਯੋਗਦਾਨ ਪਾਇਆ। ਲੁਧਿਆਣਾ ਨੇ ਪਹਿਲਾਂ ਗੇਂਦਬਾਜ਼ੀ ਕਰਦਿਆਂ ਸੰਗਰੂਰ ਦੀ ਟੀਮ ਦੀ ਪਾਰੀ ਨੂੰ 31 ਦੌੜਾਂ ‘ਤੇ ਸਮੇਟ ਦਿੱਤਾ। ਇਸ ਮੈਚ ਵਿੱਚ ਲੁਧਿਆਣਾ ਦੀ ਟੀਮ 9 ਵਿਕਟਾਂ ਨਾਲ ਜੇਤੂ ਰਹੀ। ਲੁਧਿਆਣਾ ਦੀ ਵਰਸ਼ਾ ਨੇ 4 ਵਿਕਟਾਂ ਲਈਆਂ। ਕੁਆਰਟਰ ਫਾਈਨਲ ਮੈਚ ਵਿੱਚ ਲੁਧਿਆਣਾ ਦੀ ਟੀਮ ਨੇ ਮੋਗਾ ਨੂੰ 10 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਲੁਧਿਆਣਾ ਦੀ ਨਵਿਆ ਨੇ ਦੋ ਵਿਕਟਾਂ ਹਾਸਲ ਕੀਤੀਆਂ। ਇਸ ਮੌਕੇ ਨੀਰਜ ਸ਼ਰਮਾ, ਤਰਪਿੰਦਰ ਸਿੰਘ, ਪੁਸ਼ਪਦੀਪ, ਜਗਦੀਪ ਸਿੰਘ, ਸੁਰਜੀਤ ਸਿੰਘ, ਸੰਦੀਪ ਸਿੰਘ, ਰੋਹਤਾਸ਼ ਸ਼ਰਮਾ, ਦਿਨੇਸ਼ ਕੁਮਾਰ, ਅਮਨ ਸ਼ਰਮਾ, ਸੁਖਦੀਪ ਸਿੰਘ, ਸਤਨਾਮ ਸਿੰਘ, ਤੇਜਿੰਦਰ ਸਿੰਘ, ਲਵਲੀਨ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ, ਮਨਪ੍ਰੀਤ ਸਿੰਘ, ਸੁਰਜੀਤ ਕੌਰ, ਬਲਜਿੰਦਰ ਕੌਰ, ਸਵਰਨ ਕੌਰ, ਧਰਮਪਾਲ, ਅਮਨ ਸ਼ਰਮਾ, ਅਮਿਤ ਗੋਇਲ, ਪਰਮਜੀਤ ਕੌਰ, ਜਸਪਿੰਦਰ ਕੌਰ, ਅਮਨਦੀਪ ਕੌਰ, ਰਾਜਵਿੰਦਰ ਕੌਰ, ਰਵਿੰਦਰ ਕੌਰ, ਗੁਰਚਰਨ ਸਿੰਘ ਬੇਦੀ ਸਮੇਤ ਵੱਖ–ਵੱਖ ਜ਼ਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸ਼ਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

Advertisement
Advertisement
Advertisement
Advertisement
Advertisement
Advertisement
error: Content is protected !!