ਰਘਬੀਰ ਹੈਪੀ , ਬਰਨਾਲਾ, 14 ਦਸੰਬਰ 2023
ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ ਤੇ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਰਾਮਗੜ ਅਤੇ ਦੀਪਗੜ ਵਿਖੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਅਤੇ ਲਾਭਪਾਤਰੀਆਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੈਂਪ ਲਗਾਇਆ ਗਿਆ। ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਜਿਵੇਂ ਮੋਤੀਆ ਮੁਕਤ ਅਭਿਆਨ,ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦਾ ਮੁਫਤ ਇਲਾਜ, ਤਪਦਿਕ ਦੀ ਬਿਮਾਰੀ ਦਾ ਚੈੱਕਅਪ ਅਤੇ ਮੁਫਤ ਇਲਾਜ,ਮੁੱਖ ਮੰਤਰੀ ਕੈਂਸਰ ਰਾਹਤ ਕੋਸ ਸਕੀਮ, ਹੈਪੇਟਾਇਟਸ ਸੀ ਰਲੀਫ ਫੰਡ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਜੱਚਾ-ਬੱਚਾ ਸੇਵਾਵਾਂ ਬਾਰੇ ਦੱਸਿਆ ਗਿਆ। ਸੰਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀ ਸੂਚੀਬੱਧ ਹਸਪਤਾਲਾਂ ‘ਚ ਦਾਖਲ ਹੋ ਕੇ ਆਪਣਾ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਸਕਦਾ ਹੈ। ਇਸ ਸਮੇਂ ਪਿੰਡ ਰਾਮਗੜ ਵਿਖੇ ਸਿਹਤ ਬੀਮਾ ਯੋਜਨਾ ਦੇ ਕਾਰਡ ਵੀ ਬਣਾਏ ਗਏ।
ਸਿਹਤ ਵਿਭਾਗ ਦੀਆਂ ਟੀਮਾਂ ਏ. ਐਨ. ਐਮ. ਜਸਬੀਰ ਕੌਰ, ਬੇਅੰਤਜੀਤ ਕੌਰ ਅਤੇ ਮਾਇਆ ਰਾਣੀ ਸੀ. ਐਚ. ਓ. ਵੱਲੋਂ ਆਸਾ ਦੀ ਸਹਾਇਤਾ ਨਾਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਲੋਕਾਂ ਦੇ ਬੀ.ਪੀ., ਸ਼ੂਗਰ ਤੇ ਖੂਨ ਦੀ ਜਾਂਚ ਕੀਤੀ ਗਈ ਅਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ।
ਸਰਪੰਚ ਤਕਵਿੰਦਰ ਸਿੰਘ ਦੀਪਗੜ,ਸਰਪੰਚ ਰਾਜਵਿੰਦਰ ਸਿੰਘ ਰਾਮਗੜ ਅਤੇ ਪੰਚ ਅਤੇ ਪੰਚਾਇਤ ਸਕੱਤਰ ਮਹੇਸਇੰਦਰਪਾਲ ਵੱਲੋਂ ਜਾਗਰੂਕਤਾ ਕੈਂਪ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਗਿਆ।