ਸਿਹਤ ਕੈਂਪਾਂ ‘ਚ ਬਣਾਏ ਬੰਪਰ ਆਯੂਸ਼ਮਾਨ ਕਾਰਡ

Advertisement
Spread information
ਅਸ਼ੋਕ ਧੀਮਾਨ , ਫਤਿਹਗੜ੍ਹ ਸਾਹਿਬ 16 ਦਸੰਬਰ 2023
      ਸੂਬੇ ਅੰਦਰ 30 ਨਵੰਬਰ ਤੋਂ ਸ਼ੁਰੂ ਹੋਈ ਵਿਕਸਿਤ ਭਾਰਤ ਸੰਕਲਪ ਯਾਤਰਾ ਮੁਹਿੰਮ ਵਿੱਚ ਸਿਹਤ ਵਿਭਾਗ ਤਨਦੇਹੀ ਨਾਲ ਲੋਕਾਂ ਤੱਕ ਸਿਹਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ। ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ  ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਦੌਰਾਨ ਹੁਣ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਵੱਲੋਂ 103 ਦੇ ਕਰੀਬ ਸਿਹਤ ਜਾਂਚ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 3527 ਦੇ ਕਰੀਬ ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਕੈਂਪਾਂ ਵਿੱਚ ਲੋਕਾਂ ਦੇ ਸ਼ੂਗਰ, ਬੀ.ਪੀ., ਟੀ.ਬੀ. ਆਦਿ ਤੋਂ ਪੀੜਤ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ ਅਤੇ ਨਿਰਧਾਰਤ ਮਾਪਦੰਡਾਂ ਵਾਲੇ ਰਹਿੰਦੇ ਵਿਅਕਤੀਆਂ ਦੇ ਆਯੂਸ਼ਮਾਨ ਕਾਰਡ ਬਣਾਏ ਜਾ ਰਹੇ ਹਨ। ਡਿਪਟੀ ਮੈਡੀਕਲ ਕਮਿਸ਼ਨਰ ਡਾ ਡਾ ਸਰਿਤਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਹੁਣ ਤੱਕ 1109 ਲੋਕਾਂ ਦੀ ਟੀ.ਬੀ. ਸਬੰਧੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 92 ਕੇਸ ਰੈਫਰ ਕੀਤੇ ਗਏ ਹਨ।ਸ਼ੂਗਰ ਦੇ 2403, ਜਿਨ੍ਹਾਂ ਵਿੱਚੋਂ 337 ਕੇਸ ਰੈਫਰ ਕੀਤੇ ਗਏ ਹਨ। ਹਾਈਪਰਟੈਂਸ਼ਨ ਦੇ 2891 ਵਿਅਕਤੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋ 577 ਕੇਸ ਰੈਫਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਆਯੂਸ਼ਮਾਨ ਕਾਰਡ ਦੀ ਸਹੂਲਤ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ, ਇਸ ਮੁਹਿੰਮ ਦੌਰਾਨ ਹੁਣ ਤੱਕ 236 ਆਯੂਸ਼ਮਾਨ ਕਾਰਡ ਬਣਾਏ ਜਾ ਚੁੱਕੇ ਹਨ।
Advertisement
Advertisement
Advertisement
Advertisement
Advertisement
error: Content is protected !!