ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਇਉਂ ਕਰਵਾਇਆ ਜਾਣੂ

Advertisement
Spread information

ਬੀ.ਟੀ.ਐਨ. ਅਬੋਹਰ , 18 ਦਸੰਬਰ 2023

        ਨਸ਼ਿਆਂ ਦੇ ਪੂਰਨ ਖਾਤਮੇ ਖਿਲਾਫ ਵਿਢੀ ਗਈ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰਾ ਦਾ ਆਯੋਜਨ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਇਸ ਤੋਂ ਦੂਰ ਰਹਿਣ ਬਾਰੇ ਸੁਚੇਤ ਵੀ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜੈਨ ਨਰਸਿੰਗ ਕਾਲਜ ਉਸਮਾਨ ਖੇੜਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।     ਹਾਜਰੀਨ ਨੂੰ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਪ੍ਰੇਰਿਤ ਕਰਦਿਆਂ ਡਾ. ਮਹੇਸ਼ ਮਨੋਰੋਗ ਮਾਹਿਰ ਨੇ ਕਿਹਾ ਕਿ ਨ਼ਸਿਆਂ ਦੀ ਵਰਤੋਂ ਕਰਨ ਨਾਲ ਵਿਅਕਤੀ ਸਮਾਜ ਦੀ ਮੁੱਖ ਧਾਰਾ ਨਾਲ ਟੁੱਟ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਇਸ ਦੀ ਚਪੇਟ ਵਿਚ ਉਹ ਇਕਲਾ ਨਹੀਂ ਆਉਂਦਾ ਸਗੋਂ ਉਸਦਾ ਪਰਿਵਾਰ ਵੀ ਇਸਦੀ ਮਾਰ ਹੇਠ ਆਉਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਰਨ ਨਾਲ ਜਿਥੇ ਵਿਅਕਤੀ ਸ਼ਰੀਰਿਕ ਤੌਰ *ਤੇ ਬਿਮਾਰ ਹੁੰਦਾ ਹੈ ਉਥੇ ਮਾਨਸਿਕ ਤੌਰ ਤੇ ਵੀ ਟੁੱਟ ਜਾਂਦਾ ਹੈ।

Advertisement

      ਉਨ੍ਹਾਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾ ਨੂੰ ਪੇ੍ਰਰਿਤ ਕਰਦਿਆਂ ਕਿਹਾ ਕਿ ਉਹ ਨਸ਼ਾ ਛੁਡਾਉ ਕੇਂਦਰਾਂ ਵਿਖੇ ਪਹੁੰਚ ਕੇ ਆਪਣਾ ਇਲਾਜ ਕਰਵਾ ਸਕਦੇ ਹਨ ਤੇ ਨਸ਼ੇ ਰੂਪੀ ਕੋਹੜ ਤੋਂ ਛੁਟਕਾਰਾ ਪਾ ਸਕਦੇ ਹਨ ਅਤੇ ਆਮ ਵਾਂਗ ਆਪਣੀ ਜਿੰਦਗੀ ਬਤੀਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਉ ਕੇਂਦਰਾਂ ਵਿਖੇ ਸਿਹਤ ਮਾਹਰਾਂ ਵੱਲੋਂ ਬੜੇ ਹੀ ਸਹਿਜੇ ਤਰੀਕੇ ਨਾਲ ਪੀੜ੍ਹਤਾਂ ਦਾ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੀੜ੍ਹਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਨਸ਼ੇ ਦਾ ਮੁਕੰਮਲ ਤੌਰ *ਤੇ ਖਾਤਮਾ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸ.ਐਚ.ਓ ਖੂਈਆਂ ਸਰਵਰ ਪਰਮਜੀਤ ਕੁਮਾਰ ਅਤੇ ਕਾਲਜ ਦਾ ਪ੍ਰਬੰਧਨ ਸਟਾਫ ਆਦਿ ਮੌਜੂਦ ਸੀ।

Advertisement
Advertisement
Advertisement
Advertisement
Advertisement
error: Content is protected !!