ਪ੍ਰਨੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ …!

Advertisement
Spread information

ਪੰਜਾਬ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ ਉੱਚਿਤ ਮੁਆਵਜ਼ਾ ਦੇਣ ਦੀ ਕੀਤੀ ਅਪੀਲ
ਰਿਚਾ ਨਾਗਪਾਲ ,ਪਟਿਆਲਾ  21 ਦਸੰਬਰ 2023
      ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਟਮਾਟਰ ਦੇ ਝੁਲਸ ਤੋਂ ਪ੍ਰਭਾਵਿਤ ਕਿਸਾਨਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਕਰੀਬ 11 ਪਿੰਡਾਂ ਵਿੱਚ ਕਰੀਬ 1000 ਏਕੜ ਰਕਬੇ ਵਿੱਚ ਟਮਾਟਰ ਦੀ ਫ਼ਸਲ ਬੀਜੀ ਗਈ ਹੈ, ਜਿਸ ਨੂੰ ਉੱਲੀ ਲੱਗਣ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।                                                   
       ਕਿਸਾਨਾਂ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, “ਇਹ ਦੇਖ ਕੇ ਬਹੁਤ ਦੁੱਖ ਹੋ ਰਿਹਾ ਹੈ ਕਿ ਕਿਸ ਤਰ੍ਹਾਂ ਸਾਡੇ ਮਿਹਨਤੀ ਕਿਸਾਨਾਂ ਦੀਆਂ ਫ਼ਸਲਾਂ ਇਸ ਸਮੇਂ ਤੇ ਆਕੇ ਝੁਲਸ ਕੇ ਤਬਾਹ ਹੋ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਇਨ੍ਹਾਂ ਕਿਸਾਨਾਂ ਨੂੰ ਸਮਰਥਨ ਦੇਣ ਲਈ ਉਚਿਤ ਮੁਆਵਜ਼ਾ ਦੇਵੇ।”

       ਭਾਜਪਾ ਮੈਂਬਰ ਨੇ ਅੱਗੇ ਕਿਹਾ, “ਇਸ ਉੱਲੀ ਦੇ ਹਮਲੇ ਕਾਰਨ ਇਲਾਕੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ, ਇਸ ਲਈ ਇੱਥੇ ਵਾਢੀ ਦੀ ਜਾਂਚ ਅਤੇ ਗਿਰਦਾਵਰੀ ਦੀ ਲੋੜ ਹੈ, ਇਸ ਲਈ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਗਿਰਦਾਵਰੀ ਦੇ ਹੁਕਮ ਦੇਣ ਅਤੇ ਇਨ੍ਹਾਂ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਵੀ ਦਿੱਤਾ ਜਾਵੇ।” ਉਨ੍ਹਾਂ ਅੱਗੇ ਦੱਸਿਆ ਕਿ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖ ਕੇ ਇਨ੍ਹਾਂ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

Advertisement
Advertisement
Advertisement
Advertisement
Advertisement
error: Content is protected !!