ਅਸ਼ੋਕ ਵਰਮਾ ,ਬਠਿੰਡਾ 25 ਦਸੰਬਰ 2023
ਸੀਨੀਅਰ ਪੁਲਿਸ ਕਪਤਾਨ ਬਠਿੰਡਾ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਸ਼ਰਾਰਤੀ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ-2 ਨੇ ਦੋ ਜਣਿਆਂ ਨੂੰ ਗ੍ਰਿਫਤਾਰ ਕਰਕੇ 11 ਹਜ਼ਾਰ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਬੇਸ਼ੱਕ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ , ਪਰੰਤੂ ਇੰਨ੍ਹਾਂ ਦੇ ਇੱਕ ਹੋਰ ਸਾਥੀ ਦੀ ਹਾਲੇ ਲਾਸ਼ ਕੀਤੀ ਜਾ ਰਹੀ ਹੈ। ਮੁਲਜਮਾਂ ਦੀ ਪਛਾਣ ਸਤਨਾਮ ਸਿੰਘ ਪੁੱਤਰ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਉਰਫ ਗੱਗੂ ਵਾਸੀਆਨ ਰਾਮਪੁਰਾ ਮੰਡੀ, ਡੀ.ਐੱਸ.ਪੀ ਡਿਟੈਕਟਿਵ ਬਠਿੰਡਾ ਮਨਮੋਹਨ ਸਰਨਾ ਨੇ ਦੱਸਿਆ ਕਿ ਪੁਲਿਸ ਨੂੰ ਇਹ ਸਫਲਤਾ ਰਾਮਪੁਰਾ ਸ਼ਹਿਰ ’ਚ ਕੀਤੀ ਗਈ ਨਾਕਾਬੰਦੀ ਦੌਰਾਨ ਮਿਲੀ ਹੈ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਪੁਲਿਸ ਦਾ ਨਾਕਾ ਦੇਖਕੇ ਦੋ ਮੋਟਰਸਾਈਕਲ ਸਵਾਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਇੰਨ੍ਹਾਂ ਦੇ ਥੈਲੇ ਵਿੱਚੋਂ 760 ਪੱਤੇ ਕੁੱਲ 7600 ਮਾਰਕਾ ਟਰਾਮਾਡੋਲ ਅਤੇ 360 ਪੱਤੇ ਕੁੱਲ 3600 ਅਲਪਰਾਜੋਲਮ ਗੋਲੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜਮ ਦੀਪਕ ਵਾਸੀ ਬਠਿੰਡਾ ਤੋਂ ਗੋਲੀਆਂ ਲੈ ਕੇ ਅੱਗੇ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਦੀਪਕ ਦੀ ਗ੍ਰਿਫਤਾਰੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਏਗਾ ਅਤੇ ਮੁਲਜਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਏਗੀ ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।