ਮਾਮਲਾ 180 ਅਧਿਆਪਕਾਂ ਨਾਲ ਧੱਕੇ ਦਾ
ਅਸ਼ੋਕ ਵਰਮਾ ,ਸ੍ਰੀ ਆਨੰਦਪੁਰ ਸਾਹਿਬ, 2 ਜਨਵਰੀ 2024
ਪੰਜਾਬ ਦੇ ਵੱਖ ਵੱਖ ਜਿਲਿਆਂ ਤੋਂ ਆਏ 180 ਈ.ਟੀ.ਟੀ ਅਧਿਆਪਕਾਂ ਨੇ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਖਿਲਾਫ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਰੋਸ ਰੈਲੀ ਦੌਰਾਨ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾਂ ਦਿੱਤਾ ਤਾਂ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਅੱਗੇ ਆਤਮਦਾਹ ਵਰਗਾ ਸਖਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਨਗੇ। ਇੰਨ੍ਹਾਂ ਅਧਿਆਪਕਾਂ ਨੇ ਅੱਜ ਕੜਾਕੇ ਦੀ ਠੰਢ ਦੌਰਾਨ ਸ਼ਹਿਰ ਦੇ ਘਰ ਘਰ ਜਾ ਕੇ ਭੰਡੀ ਪ੍ਰਚਾਰ ਕੀਤਾ ਅਤੇ ਪੰਜਾਬ ਸਰਕਾਰ ਦੀਆਂ ਬੇਵਫਾਈਆਂ ਤੋਂ ਜਾਣੂੰ ਕਰਵਾਇਆ।
ਇਹਨਾਂ ਅਧਿਆਪਕਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਉਹਨਾਂ ਦੀ ਬਿਨ੍ਹਾਂ ਕਿਸੇ ਕਸੂਰ ਅਤੇ ਕਾਨੂੰਨ ਦੇ ਰੈਗੂਲਰ 5 ਸਾਲ ਦੀ ਨੌਕਰੀ ਖ਼ਤਮ ਕਰ ਦਿੱਤੀ ਅਤੇ ਮੁੜ੍ਹ ਤੋਂ ਨਵੇਂ ਨਿਯੁਕਤੀ ਪੱਤਰ ਦੇ ਕੇ ਗੈਰ-ਕਨੂੰਨੀ ਅਤੇ ਗੈਰ-ਸੰਵਿਧਾਨਕ ਧੱਕਾ ਕਰਦਿਆਂ ਜਬਰੀ ਨਵਾਂ ਤਨਖਾਹ ਸਕੇਲ ਲਾਗੂ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਤਨਖਾਹਾਂ ’ਚ ਐਨੀ ਵੱਡੀ ਕਟੌਤੀ ਕਰ ਦਿੱਤੀ ਗਈ ਹੈ ਕਿ ਉਨ੍ਹਾਂ ਦਾ ਆਰਥਿਕ ਤਾਣਾ ਬਾਣਾ ਬੁਰੀ ਤਰਾਂ ਤਹਿਸ ਨਹਿਸ ਹੋਇਆ ਪਿਆ ਹੈ। ਉਨ੍ਹਾਂ ਦੱਸਿਆ ਕਿ ਬਹੁਤੇ ਅਧਿਆਪਕਾਂ ਨੇ ਪਹਿਲਾਂ ਮਿਲਦੀ ਤਨਾਖਾਹ ਦੇ ਸਕੇਲਾਂ ਦੇ ਅਧਾਰ ਤੇ ਘਰ ਆਦਿ ਬਨਾਉਣ ਅਤੇ ਹੋਰ ਜਰੂਰੀ ਕਾਰਜਾਂ ਲਈ ਬੈਂਕਾਂ ਤੋਂ ਕਰਜਾ ਲਿਆ ਹੋਇਆ ਹੈ ਜਿਨ੍ਹਾਂ ਦੀਆਂ ਕਿਸ਼ਤਾਂ ਮੋੜਨੀਆਂ ਔਖੀਆਂ ਹੋਈਆਂ ਪਈਆਂ ਹਨ।
ਉਨ੍ਹਾਂ ਦੱਸਿਆ ਕਿ ਸਾਲ 2016 ਵਿੱਚ ਸਰਕਾਰ ਨੇ ਈਟੀਟੀ ਅਧਿਆਪਕਾਂ ਦੀ ਭਰਤੀ ਕੀਤੀ ਸੀ ਜਿੰਨ੍ਹਾਂ ਵਿੱਚੋਂ 180 ਅਧਿਆਪਕਾਂ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਅਤੇ ਬਾਅਦ ’ਚ ਉਨ੍ਹਾਂ ਤੇ ਕੇਂਦਰੀ ਸਕੇਲ ਮੜ੍ਹ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੀ ਕੋਤਾਹੀ ਕਾਰਨ ਪਿਛਲੇ ਅੱਠ ਸਾਲ ਰੈਗੂਲਰ ਸਰਵਿਸ ਕਰਨ ਦੇ ਬਾਵਜੂਦ ਵੀ ਇਹ ਅਧਿਆਪਕ ਹੁਣ ਵੀ ਪਰਖ ਕਾਲ ਤੇ ਚੱਲ ਰਹੇ ਹਨ । ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਪਿਛਲੇ ਕਾਫੀ ਸਮੇ ਤੋਂ ਮਸਲਾ ਹੱਲ ਕਰਨ ਦੇ ਲਾਰੇ ਲਗਾ ਰਹੇ ਹਨ , ਪਰੰਤੂ ਅਜੇ ਤੱਕ ਇਸ ਦਿਸ਼ਾ ’ਚ ਕੋਈ ਢੁੱਕਵੀਂ ਪਹਿਲਕਦਮੀ ਨਹੀਂ ਕੀਤੀ ਗਈ ਹੈ।
ਅਧਿਆਪਕਾਂ ਨੇ ਆਖਿਆ ਕਿ ਜਦੋਂ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ,ਬਜ਼ਾਰਾਂ ਅਤੇ ਹੋਰਨਾਂ ਜਨਤਕ ਥਾਵਾਂ ਤੇ ਵੱਡੀਆਂ ਵੱਡੀਆਂ ਫਲੈਕਸਾਂ ਲਾਕੇ ਆਪਣੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰ ਰਹੀ ਹੈ ਤਾਂ ਫਿਰ ਉਨ੍ਹਾਂ ਦਾ ਮਸਲਾ ਕਿਓਂ ਲਮਕਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਰੋਸ ਵਜੋਂ ਅੱਜ ਇਹਨਾਂ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਤੋਂ ਮਿਲਦੇ ਨਿੱਤ ਨਵੇਂ ਲਾਰਿਆਂ ਤੋਂ ਅੱਕ ਕੇ ਇਹ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ । ਇਹਨਾਂ 180 ਅਧਿਆਪਕਾਂ ਨੇ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਰਸ਼ ਜਾਰੀ ਐਲਾਨ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਾਡਾ ਮਸਲਾ ਹੱਲ ਨਹੀਂ ਹੁੰਦਾ ਤਾਂ ਇਹ ਰੈਗੂਲਰ 180 ਈ ਟੀ ਟੀ ਅਧਿਆਪਕ ਦਿੱਲੀ ਜਾ ਕੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਅੱਗੇ ਆਤਮਦਾਹ ਕਰਨਗੇ ।

Advertisement