ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ ,3 ਜਨਵਰੀ2024
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਰਚ ਅਪਰੇਸ਼ਨ ਈਗਲ-3 ਤਹਿਤ ਬੱਸ ਅੱਡਿਆਂ ਅਤੇ ਰੇਲਵੇ ਸ਼ਟੇਸ਼ਨ ਦੀ ਚੈਕਿੰਗ ਕੀਤੀ ਅਤੇ ਇਸ ਦੌਰਾਨ 5 ਗ੍ਰਾਮ ਹੈਰੋਇਨ, 200 ਲੀਟਰ ਲਾਹਣ 20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 32 ਵਹੀਕਲਾਂ ਦੇ ਚਲਾਨ ਕੀਤੇ ਅਤੇ 01 ਵਹੀਕਲ ਦੇ ਕਾਗਜ਼ ਪੂਰੇ ਨਾ ਹੋਣ ਕਾਰਨ ਬੰਦ ਕੀਤਾ ਗਿਆ। ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਲੰਬੀ ਦੇ ਏਰੀਏ ਵਿੱਚ ਪੈਂਦੇ ਸਮੂਹ ਬੱਸ ਅੱਡਿਆਂ, ਰੇਲਵੇ ਸਟੇਸ਼ਨ ਵਿਖੇ ਅਪ੍ਰੈਸ਼ਨ ਈਗਲ-3 ਸਰਚ ਅਭਿਆਨ ਚਲਾਇਆ ਗਿਆ ਸੀ।
ਇਸ ਮੌਕੇ ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ, ਰਵਿੰਦਰ ਸਿੰਘ ਡੀ.ਐਸ.ਪੀ(ਐਚ), ਅਮਰੀਕ ਸਿੰਘ ਡੀ.ਐਸ.ਪੀ (ਹੋਮੀਸਾਈਡ ਐਂਡ ਫੋਰੈਂਸਿਕ), ਫਤਿਹ ਸਿੰਘ ਬਰਾੜ ਡੀ.ਐਸ.ਪੀ (ਮਲੋਟ), ਜਸਬੀਰ ਸਿੰਘ ਡੀ.ਐਸ.ਪੀ (ਗਿੱਦੜਬਾਹਾ) ਇੰਸਪੈਕਟਰ ਬਿਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਸਮੂਹ ਥਾਣਿਆਂ ਦੇ ਮੁੱਖ ਅਫਸਰ ਸ਼ਾਮਲ ਕੀਤੇ ਗਏ ਸਨ। ਇਸ ਮੌਕੇ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਪ੍ਰੈਸ਼ਨ ਈਗਲ-3 ਤਹਿਤ ਸ੍ਰੀ ਮੁੁਕਤਸਰ ਸਾਹਿਬ ਵਿਖੇ ਸਰਚ ਅਪ੍ਰੈਸ਼ਨ ਚਲਾਇਆ ਗਿਆ ਜਿਸ ਤੇ ਪੁਲਿਸ ਵੱਲੋਂ ਬੱਸ ਸਟੈਂਡ ਅਤੇ ਰੇਲਵੇ ਸ਼ਟੇਸ਼ਨ ਦੇ ਜਾਂਦੇ ਹੋਏ ਰਸਤਿਆਂ ਨੂੰ ਨਾਕਾ ਬੰਦੀ ਕਰਕੇ ਸੀਲ ਕੀਤਾ ਗਿਆ ਅਤੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ।
ਇਸ ਤੋਂ ਬਾਅਦ ਬੱਸ ਸਟੈਂਡ ਅਤੇ ਰੇਲਵੇ ਸ਼ਟੇਸ਼ਨ ਅੰਦਰ ਬੈਗ, ਲਵਾਰਿਸ ਸਮਾਨ, ਪਾਰਕਿੰਗ ਵਿਚ ਲੰਮੇ ਸਮੇਂ ਤੋਂ ਖੜੇ ਵਹੀਕਲਾਂ ਅਤੇ ਬਿਨਾਂ ਨੰਬਰ ਪਲੇਟ ਦੇ ਵਹੀਕਲਾਂ ਨੂੰ ਚੈੱਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਅਪਰੇਸ਼ਨ ਵਿੱਚ ਉਨਾਂ ਕਿਹਾ ਕਿ ਕਿਸੇ ਵੀ ਸ਼ਰਾਰਾਤੀ ਅਨਸਰ ਨੂੰ ਬਖਸ਼ਿਆਂ ਨਹੀ ਜਾਵੇਗਾ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਸੀ ਕੋਈ ਜਾਣਕਾਰੀ ਸਾਡੇ ਨਾਲ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਸਾਡੇ ਹੈਲਪ ਲਾਇਨ ਨੰਬਰ 80549-42100 ਤੇ ਸਪੰਰਕ ਕਰ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।