ਔਰਤਾਂ ‘ਚ ਤਿੰਨ ਤਰ੍ਹਾਂ ਦੇ ਕੈਂਸਰ ਦੀ ਪਹਿਚਾਣ ਲਈ ਚਲਾਈ ਜਾ ਰਹੀ ਹੈ ਮੁਹਿੰਮ – ਡਾ. ਹਰਿੰਦਰ ਸ਼ਰਮਾ

Advertisement
Spread information

ਰਘਵੀਰ ਹੈਪੀ , ਬਰਨਾਲਾ, 6 ਜਨਵਰੀ 2024

       ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ  ਅਤੇ ਟਾਟਾ ਮੈਮੋਰੀਅਲ ਸੈਂਟਰ, ਹੋਮੀ ਭਾਬਾ ਕੈਂਸਰ ਹਸਪਤਾਲ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲ੍ਹਾ ਬਰਨਾਲਾ ਵਿਖੇ ਔਰਤਾਂ ਵਿੱਚ ਵੱਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਪਹਿਚਾਣਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਦੀ ਮਾਹਿਰ ਟੀਮ ਵੱਲੋਂ ਜ਼ਿਲ੍ਹੇ ਦੇ ਪਿੰਡ ਪਿੰਡ ਜਾ ਕੇ ਔਰਤਾਂ ਵਿੱਚ ਤਿੰਨ ਤਰ੍ਹਾਂ ਦੇ ਕੈਂਸਰ( ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਦੀ ਮੁੱਢਲੀ ਜਾਂਚ ਕੀਤੀ ਜਾਵੇਗੀ ।

Advertisement

       ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਸਿਹਤ ਬਲਾਕ ਧਨੌਲਾ ਵਿਖੇ ਡਾ. ਸਤਵੰਤ ਔਜਲਾ ਐਸ.ਐਮ.ਓ. ਧਨੌਲਾ ਦੀ ਅਗਵਾਈ ਵਿੱਚ ਕੀਤੀ ਗਈ । ਇਸ ਮੌਕੇ ਸਿਹਤ ਵਿਭਾਗ ਬਰਨਾਲਾ ਦੀ ਟੀਮ ਵਿੱਚ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਬਲਰਾਜ ਸਿੰਘ ਬੀ.ਈ.ਈ., ਧਨੌਲਾ ਅਤੇ ਟਾਟਾ ਮੌਮੋਰੀਅਲ ਹਸਪਤਾਲ ਦੀ ਟੀਮ ਵਿੱਚ ਡਾ. ਸੋਨੀਕਾ ਪੀਰ ਅਤੇ ਡਾ. ਗੁਰਵਿੰਦਰ ਕੌਰ ਮੈਡੀਕਲ ਅਫ਼ਸਰ , ਮਨਪ੍ਰੀਤ ਸਿੰਘ ਕੋਆਰਡੀਨੇਟਰ ਵੱਲੋਂ ਸਿਹਤ ਬਲਾਕ ਧਨੌਲਾ ਦੀਆਂ ਸਮੂਹ ਸੀ.ਐਚ.ਓ. , ਏ.ਐਨ.ਐਮ. ਅਤੇ ਆਸ਼ਾ ਨੂੰ ਇਸ ਸਬੰਧੀ ਜਾਗਰੂਕ ਕੀਤਾ ਗਿਆ ।

Advertisement
Advertisement
Advertisement
Advertisement
Advertisement
error: Content is protected !!