ਮੌਤ ਪਿੱਛੋਂ ਖੁਦ ਨੂੰ ਮਨੁੱਖਤਾ ਲੇਖੇ ਲਾ ਗਿਆ ਡੇਰਾ ਪੈਰੋਕਾਰ ਰਾਮ ਸਵਰੂਪ ਇੰਸਾਂ

Advertisement
Spread information
ਅਸ਼ੋਕ ਵਰਮਾ
ਬਠਿੰਡਾ, 7 ਜਨਵਰੀ 2024
     ਬਲਾਕ ਬਠਿੰਡਾ ਦੇ ਏਰੀਆ ਲਾਲ ਸਿੰਘ  ਨਗਰ ਦੇ  ਡੇਰਾ ਸੱਚਾ ਸੌਦਾ ਦੇ ਸਿਰਸਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਵੇਰਵਿਆਂ ਅਨੁਸਾਰ ਸੇਵਾਦਾਰ ਰਾਮ ਸਵਰੂਪ ਇੰਸਾਂ, ਗਲੀ ਨੰ.23, ਲਾਲ ਸਿੰਘ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੀ ਪਤਨੀ ਕਾਂਤਾ ਇੰਸਾਂ, ਪੁੱਤਰ ਮਨੀਸ਼ ਇੰਸਾਂ, ਲਲਿਤ ਇੰਸਾਂ, ਧੀਆਂ ਸ਼ਾਲੂ ਇੰਸਾਂ, ਨਿਸ਼ਾ ਇੰਸਾਂ ਜਵਾਈ ਨਰੇਸ਼ ਇੰਸਾਂ, ਮੁਕੁਲ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਇਹਾ ਪਹਿਲਕਦਮੀ ਕੀਤੀ ਹੈ। ਪ੍ਰੀਵਾਰ ਨੇ ਅੱਜ ਮ੍ਰਿਤਕ ਦੇਹ ਨੂੰ ਗੌਤਮ ਬੁੱਧਾ ਚਿਕਿਤਸਾ ਮਹਾਂਵਿਦਿਆਲਿਆ ਝਜਰਾ ਦੇਹਰਾਦੂਨ (ਉਤਰਾਖੰਡ) ਨੂੰ ਸੌਂਪਿਆ ਹੈ।.     
                 ਇਸ ਮੌਕੇ ਹਾਜ਼ਰ ਡੇਰਾ ਪ੍ਰੇਮੀਆਂ ਨੇ  ਸਰੀਰਦਾਨੀ ਰਾਮ ਸਵਰੂਪ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਰਾਮ ਸਵਰੂਪ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰੇ ਲਾਏ ਅਤੇ ਫੁੱਲਾਂ ਨਾਲ ਸਜ਼ੀ ਐਂਬੂਲੈਂਸ ’ਚ  ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ 85 ਮੈਂਬਰ ਵਿਕਾਸ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਰਾਮ ਸਵਰੂਪ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਨ੍ਹਾਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ।  
                        ਉਨ੍ਹਾਂ ਦੱਸਿਆ ਕਿ ਰਾਮ ਸਵਰੂਪ ਇੰਸਾਂ ਨੇ ਸ਼ਰੀਰਦਾਨ ਕਰਨ ਦਾ ਡੇਰਾ ਸੱਚਾ ਸੌਦਾ ਦੇ ਮੁਖੀ ਫੈਸਲਾ  ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਦਿੱਤੀ ਜਾਂਦੀ ਅਗਵਾਈ ਦੇ ਅਧਾਰ ਤੇ ਲਿਆ ਸੀ। ਉਨ੍ਹਾਂ ਦੱਸਿਆ ਕਿ  ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 161 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ।  ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ ਅੱਜ 106ਵਾਂ ਸਰੀਰਦਾਨ ਹੋਇਆ ਹੈ।   ਇਸ ਮੌਕੇ ਏਰੀਆ ਪ੍ਰੇਮੀ ਸੇਵਕ ਰਕੇਸ਼ ਇੰਸਾਂ ਨੇ ਰਾਮ ਸਵਰੂਪ ਇੰਸਾਂ ਦੀ ਅੰਤਿਮ ਯਾਤਰਾ ਵਿਚ ਪਹੁੰਚਣ ਲਈ ਸਭਨਾਂ ਦਾ ਧੰਨਵਾਦ ਕੀਤਾ।
                 ਇਸ ਮੌਕੇ ਪ੍ਰੇਮੀ ਸੰਮਤੀ ਏਰੀਆ ਲਾਲ ਸਿੰਘ ਦੇ ਸੇਵਾਦਾਰ ਜਗਦੀਸ਼ ਰਾਏ ਇੰਸਾਂ, ਗੁਰਮੇਲ ਸਿੰਘ ਇੰਸਾਂ, ਹਰਬੰਸ ਸਿੰਘ ਇੰਸਾਂ, ਮਨਿੰਦਰ ਸਿੰਘ ਇੰਸਾਂ, ਹਰਮੰਦਰ ਸਿੰਘ ਇੰਸਾਂ, ਭੈਣ ਚਰਨਜੀਤ ਕੌਰ ਇੰਸਾਂ, ਗੁਰਪ੍ਰੀਤ ਕੌਰ ਇੰਸਾਂ, ਵੀਨਾ ਇੰਸਾਂ ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।
Advertisement
Advertisement
Advertisement
Advertisement
Advertisement
error: Content is protected !!