ਕੇਵਲ ਸਿੰਘ ਢਿੱਲੋਂ ‘ਤੇ ਸੀਨੀਅਰ ਭਾਜਪਾ ਲੀਡਰਸ਼ਿਪ ਨੇ ਯਾਦਵਿੰਦਰ ਸ਼ੰਟੀ ਨੂੰ ਦਿੱਤਾ ਥਾਪੜਾ 

Advertisement
Spread information

ਜ਼ਿਲ੍ਹਾ ਪ੍ਰਧਾਨ ਸ਼ੰਟੀ ਨੇ ਸੰਭਾਲਿਆ ਅਹੁਦਾ, ਪਾਰਟੀ ਵਰਕਰਾਂ ਨੂੰ ਜ਼ਮੀਨੀ ਪੱਧਰ ‘ਤੇ ਡੱਟਣ ਲਈ ਕੀਤਾ ਉਤਸ਼ਾਹਿਤ 

ਰਘਵੀਰ ਹੈਪੀ , ਬਰਨਾਲਾ 8 ਜਨਵਰੀ 2024
        ਬਰਨਾਲਾ ਵਿਖੇ ਪੰਜਾਬ ਕੋਰ ਕਮੇਟੀ ਦੇ ਮੈਂਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਜਤਿੰਦਰ ਮਿੱਤਲ, ਸਾਬਕਾ ਵਿਧਾਇਕ ਹਰਚੰਦ ਕੌਰ ਘਨੌਰੀ, ਸ੍ਰੀ ਮੋਹਿਤ ਗੋਇਲ ਅਤੇ ਹੋਰ ਸੀਨੀਅਰ ਆਗੂ ਤੇ ਵਰਕਰ ਹਾਜ਼ਰ ਹੋਏ। ਇਸ ਦੌਰਾਨ ਯਾਦਵਿੰਦਰ ਸਿੰਘ ਸ਼ੰਟੀ ਨੂੰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਜ਼ਿਲ੍ਹੇ ਦਾ ਪ੍ਰਧਾਨ ਬਨਣ ‘ਤੇ ਥਾਪੜਾ ਦਿੱਤਾ, ਉੱਥੇ ਸਾਥੀ ਲੀਡਰਸ਼ਿਪ ਨੇ ਨਵੀਂ ਜਿੰਮੇਵਾਰੀ ਦਾ ਅਹੁਦਾ ਸੰਭਾਲਣ ਲਈ ਸ੍ਰੀ ਸ਼ੰਟੀ ਨੂੰ ਵੀ ਸਨਮਾਨਿਤ ਕੀਤਾ। ਜਿਲ੍ਹਾ ਪ੍ਰਧਾਨ ਨੇ ਨਵੀਂ ਜਿੰਮੇਵਾਰੀ ਮਿਲਣ ‘ਤੇ ਕੇਵਲ ਸਿੰਘ ਢਿੱਲੋਂ ਤੇ ਸਾਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
        ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ । ਉਹਨਾਂ ਦੀ ਅਗਵਾਈ ਵਿੱਚ ਭਾਰਤ, ਦੁਨੀਆਂ ਭਰ ਦੀ ਵੱਡੀ ਤਾਕਤ ਬਣ ਕੇ ਉਭਰਿਆ ਹੈ। ਉਹਨਾਂ ਕਿਹਾ ਆਉਣ ਵਾਲੀਆਂ ਚੋਣਾਂ ਵਿੱਚ ਵੀ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬੀਜੇਪੀ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਅਗਵਾਈ ਵਿੱਚ ਮੁੜ ਭਾਜਪਾ ਦੀ ਕੇਂਦਰ ਵਿੱਚ ਸਰਕਾਰ ਬਨਣ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਵੀ ਭਾਜਪਾ ਜ਼ਮੀਨੀ ਪੱਧਰ ‘ਤੇ ਜੋਸ਼ ਤੇ ਉਤਸ਼ਾਹ ਨਾਲ ਚੋਣ ਲੜੇਗੀ ਅਤੇ ਜਿੱਤ ਦਰਜ ਕਰੇਗੀ।
     ਢਿੱਲੋਂ ਨੇ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਆਪ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ । ਲੋਕਾਂ ਨੇ ਅਕਾਲੀ ਦਲ, ਕਾਂਗਰਸ ਅਤੇ ਆਪ ਦਾ ਰਾਜ ਦੇਖ ਲਿਆ ਹੈ, ਪਰ ਲੋਕਾਂ ਨੂੰ ਹੁਣ ਸਿਰਫ ਭਾਜਪਾ ਤੋਂ ਹੀ ਆਸ ਦੀ ਕਿਰਨ ਦਿਖਾਈ ਦੇ ਰਹੀ ਹੈ। ਜਿਸ ਕਰਕੇ ਆਉਣ ਵਾਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਭਾਜਪਾ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ। ਇਸ ਮੌਕੇ ਦਿਆਲ ਸਿੰਘ ਸੋਢੀ ਅਤੇ ਜਤਿੰਦਰ ਮਿੱਤਲ ਨੇ ਕਿਹਾ ਕਿ ਭਾਜਪਾ ਦੋ ਸੀਟਾਂ ਤੋਂ ਸ਼ੁਰੂ ਹੋ ਕੇ ਇਸ ਮੁਕਾਮ ਤੱਕ ਪਹੁੰਚੀ ਹੈ। ਪੰਜਾਬ ਵਿੱਚ ਭਾਜਪਾ ਇੱਕ ਸੀਟ ਤੋਂ ਸਰਕਾਰ ਤੱਕ ਪੁੱਜੇਗੀ‌।
         ਉਹਨਾਂ ਕਿਹਾ ਕਿ ਪੰਜਾਬ ਭਾਜਪਾ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਆਮ ਆਦਮੀ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਚੋਣਾਂ ਲੜੇਗੀ। ਉਹਨਾਂ ਪਾਰਟੀ ਵਰਕਰਾਂ ਨੂੰ ਪੂਰੀ ਤਨਦੇਹੀ ਨਾਲ ਘਰ-ਘਰ ਪਾਰਟੀ ਨੀਤੀਆਂ ਲਿਜਾਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਗੁਰਜੰਟ ਸਿੰਘ ਕਰਮਗੜ੍ਹ, ਨਰਿੰਦਰ ਗਰਗ ਨੀਟਾ, ਕੁਲਦੀਪ ਸਿੰਘ ਧਾਲੀਵਾਲ, ਜੱਗਾ ਸਿੰਘ ਮਾਨ, ਧਰਮ ਸਿੰਘ ਫੌਜੀ, ਹਰਬਖਸ਼ੀਸ਼ ਸਿੰਘ ਗੋਨੀ, ਬੀਬੀ ਪਰਮਜੀਤ ਕੌਰ ਚੀਮਾ, ਗੁਰਪ੍ਰੀਤ ਸਿੰਘ ਚੀਮਾ, ਸ਼੍ਰੀ ਰਾਮ ਚੌਹਾਨ, ਸੋਹਣ ਮਿੱਤਲ, ਕੁਲਦੀਪ ਸਹੋਰੀਆ, ਰਾਮਨਾਥ ਸਹੋਰੀਆ, ਸੋਮਨਾਥ ਸ਼ਰਮਾ ਤਪਾ, ਦੀਪਕ ਮਿੱਤਲ, ਰਜਿੰਦਰ ਉਪਲ, ਸ਼ਿਵ ਚੰਦ ਸਿੰਗਲਾ, ਸਿਵਰਾਜ ਸਿੰਘ ਸਰਪੰਚ, ਗੁਰਮੇਲ ਸਿੰਘ ਸਰਪੰਚ, ਪਰਮਜੀਤ ਸਿੰਘ ਪੰਮਾ ਸਰਪੰਚ,  ਜਗਤਾਰ ਸਿੰਘ ਸਰਪੰਚ, ਜਗਸੀਰ ਸਿੰਘ, ਹਰਪ੍ਰੀਤ ਸਿੰਘ ਬੋਬੀ, ਅਮਨਦੀਪ ਸਿੰਘ, ਬੂਟਾ ਸਿੰਘ ਮਾਨ ਰੌਣਕ ਸਿੰਘ, ਸੰਦੀਪ ਜੇਠੀ, ਬਿਕਰਮ ਸਿੰਘ, ਅਸ਼ੋਕ ਕੁਮਾਰ ਚੇਅਰਮੈਨ, ਜੀਵਨ ਬਾਂਸਲ ਚੇਅਰਮੈਨ, ਪਰਮਿੰਦਰ ਖੁਰਮੀ, ਜਗਤਾਰ ਸਿੰਘ ਤਾਰੀ, ਮੰਗਲ ਦੇਵ, ਗੁਰਲਵਲੀਨ ਸ਼ਰਮਾ, ਰਾਣੀ ਕੌਰ ਠੀਕਰੀਵਾਲਾ, ਹੈਪੀ ਠੀਕਰੀਵਾਲਾ, ਕ੍ਰਿਸ਼ਨ ਸਿੰਘ ਠੀਕਰੀਵਾਲਾ, ਦੀਪ ਸੰਘੇੜਾ, ਹੈਪੀ ਢਿੱਲੋਂ, ਗੁਰਜਿੰਦਰ ਸਿੰਘ ਸਿੱਧੂ ਅਤੇ ਵਿਸਾਲ ਸ਼ਰਮਾ ਐਡਵੋਕੇਟ ਵੀ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!