ਮਿਸ਼ਨ ਫ਼ਤਿਹ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਸਰਗਰਮੀਆਂ ਜਾਰੀ

Advertisement
Spread information

* ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਵਰਗ ਫੈਲਾਅ ਰਹੇ ਹਨ ਜਾਗਰੂਕਤਾ

* ਮਿਸ਼ਨ ਫ਼ਤਿਹ ਬਾਰੇ ਜਾਗਰੂਕ ਕਰਦੇ ਪੈਂਫਲੇਂਟਾਂ ਦੀ ਕੀਤੀ ਜਾ ਰਹੀ ਹੈ ਵੰਡ


ਹਰਪ੍ਰੀਤ ਕੌਰ  ਸੰਗਰੂਰ, 22 ਜੂਨ 2020 
              ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਵੱਡੀ ਗਿਣਤੀ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਨਾਲ ਆਸ਼ਾ ਵਰਕਰ, ਆਂਗਣਵਾੜੀ ਵਰਕਰ, ਮੁਹੱਲਾ ਕਮੇਟੀਆਂ, ਯੂਥ ਕਲੱਬਾਂ ਦੇ ਨੁਮਾਇੰਦੇ ਆਦਿ ਬਹੁਤ ਸਰਗਰਮੀ ਨਾਲ ਜੁਟੇ ਹੋਏ ਹਨ। ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਓ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਦੇ ਹੋਏ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸਮਾਜਿਕ ਦੂਰੀ ਰੱਖਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਹਿਯੋਗ ਨਾਲ ਸਮੂਹ ਨਗਰ ਕੌੌਂਸਲਾਂ, ਨਗਰ ਪੰਚਾਇਤਾਂ ਅਤੇ ਸ਼ਹਿਰੀ ਖੇਤਰਾਂ ਦੇ ਵਾਰਡਾਂ ਵਿੱਚ ਮਿਸ਼ਨ ਫ਼ਤਿਹ ਬਾਰੇ ਜਾਗਰੂਕ ਕਰਦੇ ਪੈਂਫਲੇਂਟ ਵੰਡੇ ਗਏ ਅਤੇ ਲੋਕਾਂ ਨੂੰ ਸਿਹਤ ਸਲਾਹਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ ਗਿਆ।

                     ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਕੋੋਰੋਨਾ ਦੀ ਲੜਾਈ ’ਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾ ਕੇ, ਉਨ੍ਹਾਂ ਨੂੰ ਜਾਗਰੂਕ ਕਰਨਾ ਹੈ ਅਤੇ ਇਸ ਮੁਹਿੰਮ ਵਿੱਚ ਹਰੇਕ ਵਰਗ ਉਤਸ਼ਾਹ ਨਾਲ ਹਿੱਸਾ ਲੈ ਰਿਹਾ ਹੈ ਅਤੇ ਲੋਕਾਂ ਨੂੰ ਘਰ-ਘਰ ਜਾ ਕੇ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਨੂੰ ਹਰਾਉਣ ਲਈ ਤਿੰਨ ਜ਼ਰੂਰੀ ਚੀਜ਼ਾਂ ਮਾਸਕ ਪਹਿਨਣਾ, ਸਮਾਜਿਕ ਦੂਰੀ ਰੱਖਣਾ ਅਤੇ ਹੱਥ ਵਾਰ-ਵਾਰ ਧੋਣਾ ਹਮੇਸ਼ਾਂ ਯਾਦ ਰੱਖਿਆ ਜਾਵੇ। ਇਸ ਲਈ ਲੋਕਾਂ ਨੂੰ ਮਿਸ਼ਨ ਫ਼ਤਿਹ ਤਹਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਵਾਲੇ ਪੈਂਫ਼ਲਿਟ ਵੀ ਦਿੱਤੇ ਗਏ। ਜ਼ਿਕਰਯੋਗ ਹੈ ਕਿ ਜੂਨ ਦੇ ਮੁਢਲੇ ਦਿਨਾਂ ਤੋਂ ਚੱਲ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਜ਼ਿਲ੍ਹੇ ਭਰ ’ਚ ਪ੍ਰਚਾਰ ਵਾਹਨਾਂ ਰਾਹੀਂ ਜਾਗਰੂਕਤਾ, ਕੋੋਰੋਨਾ ਯੋਧਿਆਂ ਲਈ ਬੈਜ ਦੀ ਵੰਡ, ਆਂਗਨਵਾੜੀ ਵਰਕਰਾਂ ਰਾਹੀਂ ਘਰ-ਘਰ ਸੁਚੇਤ ਰਹਿਣ ਦਾ ਹੋਕਾ, ਪੰਚਾਇਤਾਂ ਰਾਹੀਂ ਜਾਗਰੂਕਤਾ, ਐਨ ਜੀ ਓਜ਼ ਦੀ ਸ਼ਮੂਲੀਅਤ ਕਰਕੇ ਉਨ੍ਹਾਂ ਨੂੰ ਲੋਕਾਂ ’ਚ ਜਾਗਰੂਕਤਾ ਲਈ ਪ੍ਰੇਰਿਆ ਗਿਆ, ਜ਼ਿਲ੍ਹਾ ਪੁਲਿਸ ਵੱਲੋਂ ਆਪਣੇ ਪੱਧਰ ’ਤੇ ਗਤੀਵਿਧੀਆਂ ਕਰਕੇ ਕੋੋਰੋਨਾ ’ਤੇ ਫ਼ਤਿਹ ਪਾਉਣ ਲਈ ਦੱਸਿਆ ਜਾ ਰਿਹਾ ਹੈ।

Advertisement
Advertisement
Advertisement
Advertisement
Advertisement
Advertisement
error: Content is protected !!