ਪ੍ਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ ਤਹਿਤ ਗਰਭਵਤੀਆਂ ਨੂੰ ਸਿਹਤ ਸਬੰਧੀ ਕੀਤਾ ਜਾਗਰੂਕ 

Advertisement
Spread information
ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ , 9 ਜਨਵਰੀ 2024
    ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ “ਪ੍ਰਧਾਨ ਮੰਤਰੀ ਮਾਤ੍ਰੀਤਵ ਸੁਰੱਖਿਅਤ ਅਭਿਆਨ” ਤਹਿਤ ਗਰਭਵਤੀ ਔਰਤਾਂ ਦਾ ਵਿਸ਼ੇਸ਼ ਮੈਡੀਕਲ ਚੈਕਅੱਪ ਕਰਕੇ ਉਹਨਾ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ । ਜਿਲਾ ਹਸਪਤਾਲ ਵਿੱਚ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਲਈ ਲਗਾਏ ਗਏ ਇਸ ਵਿਸ਼ੇਸ਼ ਕੈਂਪ ਵਿੱਚ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਮਹੀਨੇ ਦੀ 09 ਅਤੇ 23 ਤਰੀਕ ਨੂੰ  ਦੋ ਵਾਰ ਹਰੇਕ ਗਰਭਵਤੀ ਔਰਤ ਦਾ ਵਿਸ਼ੇਸ਼ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੈਂਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਗਨੈਂਸੀ ਦੇ ਜੋਖਮ ਨੂੰ ਘਟਾਇਆ ਜਾ ਸਕੇ। ਉਹਨਾਂ ਕਿਹਾ ਕਿ ਉਹ ਸਰਕਾਰੀ ਹਸਪਤਾਲ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ  ਅਤੇ ਉਹ ਆਪਣਾ ਜਣੇਪਾ ਸਰਕਾਰੀ ਸੰਸਥਾਂ ਵਿਚ ਹੀ ਕਰਵਾਉਣ। ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਨੇ ਕਿਹਾ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੈਂਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ “ਜਨਨੀ ਸੁਰੱਖਿਆ ਯੋਜਨਾ” ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਰ ਡਾ ਨੀਰੂ ਸਿਆਲ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਬੱਚਿਆਂ ਦੀ ਸਿਹਤ ਸੰਭਾਲ ਲਈ ਜਾਗਰੂਕ ਕੀਤਾ ਗਿਆ ਅਤੇ ਉਹਨਾਂ ਨੂੰ ਗਰਭ ਦੌਰਾਨ ਸੰਤੁਲਿਤ ਭੋਜਨ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਡੀਪੀਐਮ ਕਸੀਤਿਜ਼ ਸੀਮਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ,ਬਲਜੀਤ ਸਿੰਘ ਆਦਿ ਵੀ ਹਾਜਰ ਸਨ।
Advertisement
Advertisement
Advertisement
Advertisement
Advertisement
error: Content is protected !!