Skip to content
- Home
- ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜਾ ਸਮਾਗਮ
Advertisement
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਤਿਆਰੀਆਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਰਘਵੀਰ ਹੈਪੀ , ਬਰਨਾਲਾ 10 ਜਨਵਰੀ 2024
ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਸਤਵੰਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ।
ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਈਆ ਜਾਵੇਗਾ। ਉਹਨਾਂ ਹਦਾਇਤ ਕੀਤੀ ਕਿ ਸਾਰੇ ਸਬੰਧਿਤ ਵਿਭਾਗ ਸਮਾਗਮ ਸਬੰਧੀ ਆਪਣੀ ਤਿਆਰੀਆਂ ਮੁਕੰਮਲ ਕਰ ਲੈਣ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ।
ਮਾਰਚ ਪਾਸਟ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਵਿਸ਼ੇਸ਼ ਵਿਅਕਤੀਆਂ ਦਾ ਸਨਮਾਨ ਹੋਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਨੁਮਾਇੰਦੇ ਭਾਗ ਲੈਣਗੇ। ਉਹਨਾਂ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਇਸ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਜਾਂ ਖੇਤਰਾਂ ਵਿੱਚ ਇਸ ਸਮਾਗਮ ਨੂੰ ਮਨਾਉਣਾ ਯਕੀਨੀ ਬਣਾਉਣ। ਨਾਲ ਹੀ ਹਦਾਇਤ ਕੀਤੀ ਗਈ ਕਿ ਸਫਾਈ, ਪੀਣ ਵਾਲੇ ਪਾਣੀ, ਟ੍ਰੈਫਿਕ, ਸੁਰੱਖਿਆ ਆਦਿ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਜਾਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰੀ ਸੁਖਪਾਲ ਸਿੰਘ, ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!