ਅਸ਼ੋਕ ਵਰਮਾ , ਬਠਿੰਡਾ 13 ਜਨਵਰੀ 2024
ਕੰਪਿਊਟਰ ਅਧਿਆਪਕਾਂ ਨੇ 15 ਜਨਵਰੀ ਨੂੰ ਬਠਿੰਡਾ ਵਿਖੇ ਮੁੱਖਮੰਤਰੀ ਭਾਲ ਯਾਤਰਾ ਕਰਨ ਦਾ ਐਲਾਨ ਕੀਤਾ ਹੈ | ਜਿਸ ਦੀ ਸ਼ਾਮ 4 ਵਜੇ ਟੀਚਰਜ਼ ਹੋਮ ਬਠਿੰਡਾ ਤੋਂ ਕੀਤੀ ਜਾਏਗੀ। ਕੰਪਿਊਟਰ ਅਧਿਆਪਕ ਯੂਨੀਅਨ, ਜ਼ਿਲ੍ਹਾ ਕਮੇਟੀ ਬਠਿੰਡਾ ਨੇ ਸੂਬਾ ਕਮੇਟੀ ਦੇ ਪ੍ਰੋਗਰਾਮ ਤਹਿਤ ਇਸ ਵੱਖਰੀ ਕਿਸਮ ਦੇ ਸੰਘਰਸ਼ ਦੀ ਤਿਆਰੀ ਲਈ ਮੀਟਿੰਗ ਕਰਨ ਉਪਰੰਤ ਇਹ ਫੈਸਲਾ ਲਿਆ ਹੈ। ਕੰਪਿਊਟਰ ਅਧਿਆਪਕ ਯੂਨੀਅਨ (ਜ਼ਿਲ੍ਹਾ ਬਠਿੰਡਾ) ਪ੍ਰਧਾਨ ਈਸ਼ਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਬਖ਼ਸ ਲਾਲ ਨੇ ਕਿਹਾ ਕਿ ਪੰਜਾਬ ਭਰ ’ਚ ਮੁੱਖ ਮੰਤਰੀ ਭਾਲ ਯਾਤਰਾ ਕਰਨ ਦੇ ਫੈਸਲੇ ਤਹਿਤ ਬਠਿੰਡਾ ’ਚ ਵੀ ਇਸ ਪ੍ਰੋਗਰਾਮ ਨੂੰ ਲਾਗੂ ਕੀਤਾ ਜਾਏਗਾ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦਾ ਮਕਸਦ ਮੁੱਖ ਮੰਤਰੀ ਪੰਜਾਬ ਦੀ ਤਲਾਸ਼ ਕਰਨਾ ਹੈ ਤਾਂ ਜੋ ਉਨ੍ਹਾਂ ਨਾਲ ਮੀਟਿੰਗ ਕਰਕੇ ਆਪਣੀਆਂ ਮੰਗਾਂ ਦਾ ਹਾਲ ਚਾਲ ਜਾਣਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਸਰਕਾਰੀ ਪੱਤਰ ਲਾਗੂ ਨਹੀਂ ਕਰ ਰਹੇ , ਜਦੋਂਕਿ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਬਾਰ ਬਾਰ ਮੀਟਿੰਗ ਦੇ ਕੇ ਇਹ ਮੀਟਿੰਗਾਂ ਮੁਲਤਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਾਲ ਯਾਤਰਾ ਦਾ ਦੂਸਰਾ ਮਕਸਦ ਮੁੱਖ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਾਰੇ ਦੱਸਣਾ ਹੈ। ਆਗੂਆਂ ਨੇ ਦੱਸਿਆ ਕਿ ਦਫਤਰ ਮੁੱਖ ਮੰਤਰੀ ਪੰਜਾਬ ਅਤੇ ਸਬ ਕਮੇਟੀ, ਪੰਜਾਬ ਸਰਕਾਰ ਨੇ ਪਹਿਲਾਂ 19 ਦਸੰਬਰ ਨੂੰ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਤੈਅ ਮੀਟਿੰਗ ਮੁਲਤਵੀ ਕੀਤੀ ਅਤੇ ਫਿਰ 4 ਜਨਵਰੀ ਨੂੰ ਰੱਖੀ ਮੀਟਿੰਗ ਨਾਲ ਵੀ ਇਹੋ ਭਾਣਾ ਵਰਤਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨੀਤੀ ਨਾਲ ਤਾਂ ਉਨ੍ਹਾਂ ਦਾ ਮੀਟਿੰਗ ਸ਼ਬਦ ਤੋਂ ਹੀ ਭਰੋਸਾ ਉੱਠਦਾ ਜਾ ਰਿਹਾ ਹੈ।
ਅਧਿਆਪਕ ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 15 ਸਤੰਬਰ 2022 ਨੂੰ ਦਿਵਾਲੀ ਦੇ ਤਿਉਹਾਰ ਮੌਕੇ ‘ਦਿਵਾਲੀ ਦੇ ਤੋਹਫੇ ’ ਦੇ ਰੂਪ ਵਿਚ ਕੰਪਿਊਟਰ ਅਧਿਆਪਕਾਂ ਦੀਆਂ ਸਮੂਹ ਮੰਗਾਂ ਪੂਰੀਆਂ ਕਰਨ ਦਾ ਐਲਾਨ ਕੀਤਾ ਸੀ ਜੋਕਿ 2 ਦਿਵਾਲੀਆਂ ਬੀਤ ਜਾਣ ਅਤੇ ਦਰਜਨਾਂ ਮੀਟਿੰਗਾਂ ਕਰਨ ਮਗਰੋਂ ਵੀ ਲਾਗੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਬੇਰੁਖੀ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਨੀਤੀਆਂ ਤੋਂ ਅੱਕੇ ਕੰਪਿਊਟਰ ਅਧਿਆਪਕ ਪੰਜਾਬ ਸਰਕਾਰ ਵਿਰੁੱਧ ਆਪਣੀ ਭੜਾਸ 15 ਜਨਵਰੀ ਨੂੰ ‘ਮੁੱਖ ਮੰਤਰੀ ਭਾਲ ਯਾਤਰਾ’ ਦੌਰਾਨ ਕੱਢਣਗੇ ਤਾਂ ਜੋ ਆਮ ਲੋਕਾਂ ਅੱਗੇ ਆਮ ਆਦਮੀ ਪਾਰਟੀ ਦੇ ਝੂਠਾਂ ਦੀ ਪੋਲ ਖੋਹਲੀ ਜਾ ਸਕੇ। ਆਗੂਆਂ ਨੇ ਕਿਹਾ ਕਿ ਜਾਪਦਾ ਹੈ ਕਿ ਪੰਜਾਬ ਸਰਕਾਰ ਨੇ ਹਾਲੇ ਤੱਕ ਕੰਧ ਤੇ ਲਿਖਿਆ ਨਹੀਂ ਪੜ੍ਹਿਆ ਜਿਸ ਕਰਕੇ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰਨ ’ਚ ਦੇਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਮਾਂ ਰਹਿੰਦੇ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਨਾਂ ਕੀਤੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ ਜਿਸ ਦੀ ਜਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਅਧਿਆਪਕ ਆਗੂਆਂ ਨੇ ਸਰਕਾਰ ਤੋਂ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਨਿਯਮ ਅਤੇ ਸ਼ਰਤਾਂ ਨੂੰ ਲਾਗੂ ਕਰਨ, ਉਹਨਾਂ ਨੂੰ 6ਵੇਂ ਪੇ ਕਮਿਸ਼ਨ ਦਾ ਲਾਭ ਦੇਣ, ਬਣਦੇ ਅਧਿਕਾਰ ਬਹਾਲ ਕੀਤੇ ਜਾਣ, ਪਿਛਲੇ ਸਮੇਂ ਦੌਰਾਨ ਦੁਨੀਆਂ ਛੱਡ ਗਏ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਬਣਦੀ ਸਹਾਇਤਾ ਵਿੱਤੀ ਸਹਾਇਤਾ ਅਤੇ ਨੌਕਰੀਆਂ ਦੇਣ ਦੀ ਮੰਗ ਕੀਤੀ। ਇਸ ਮੌਕੇ ਕਮੇਟੀ ਮੈਂਬਰ ਸੈਫ਼ੀ ਗੋਇਲ, ਗੁਰਦੀਪ ਸਿੰਘ, ਸੁਮਿਤ ਗੋਇਲ, ਅੰਸ਼ੁਮਨ ਕਾਂਸਲ, ਜੋਨੀ ਸਿੰਗਲਾ ਅਤੇ ਵਿਜੈ ਸ਼ਰਮਾ ਹਾਜ਼ਰ ਸਨ।

Advertisement