ਹੁਣ 15 ਜਨਵਰੀ ਨੂੰ ਕਰਵਾ ਲਓ, ਪ੍ਰਕਿਰਿਆ ‘ਚ ਲਟਕਦੇ ਇੰਤਕਾਲ…!

Advertisement
Spread information

15 ਜਨਵਰੀ ਨੂੰ ਮਾਲ ਵਿਭਾਗ ਵੱਲੋਂ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ ਲੰਬਿਤ ਇੰਤਕਾਲ ਦਰਜ ਕਰਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਰਘਵੀਰ ਹੈਪੀ , ਬਰਨਾਲਾ 13 ਜਨਵਰੀ 2024

    ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਕੈਂਪਾਂ ਤਹਿਤ ਇੱਕੋ ਦਿਨ ਵਿੱਚ 567 ਇੰਤਕਾਲ ਕੇਸਾਂ ਦਾ ਨਿਪਟਾਰਾ ਕੀਤਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਸਦਕਾ ਕੈਂਪਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਮੁਤਾਬਿਕ 15 ਜਨਵਰੀ ਨੂੰ Revenue Department ਦੁਆਰਾ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਪੈਡਿੰਗ pending ਇੰਤਕਾਲਾਂ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ ।

Advertisement

 ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਰਨਾਲਾ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ 15 ਜਨਵਰੀ ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਆਪਣੇ ਲੰਬਿਤ ਇੰਤਕਾਲਾਂ ਨੂੰ ਦਰਜ ਕਰਵਾਉਣ ਲਈ ਆ ਸਕਦੇ ਹਨ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਉੱਪ ਮੰਡਲ ਮੈਜਿਸਟਰੇਟ ਨੂੰ ਵੀ ਹਦਾਇਤ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦੇ ਆਯੋਜਨ ਸਬੰਧੀ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਚਾਰ ਕਰਨ ਅਤੇ 15 ਜਨਵਰੀ ਨੂੰ ਲੱਗਣ ਵਾਲੇ ਕੈਂਪਾਂ ਦੌਰਾਨ ਪਟਵਾਰੀਆਂ, ਕਾਨੂੰਗੋਆਂ, ਨਾਇਬ ਤਹਿਸੀਲਦਾਰਾਂ ਅਤੇ ਤਹਿਸੀਲਦਾਰਾਂ ਨੂੰ ਕੈਂਪਾਂ ਵਿੱਚ ਹਾਜ਼ਰੀ ਨੂੰ ਯਕੀਨੀ ਬਣਾਉਣ।

Advertisement
Advertisement
Advertisement
Advertisement
Advertisement
error: Content is protected !!