ਰਘਵੀਰ ਹੈਪੀ , ਬਰਨਾਲਾ 14 ਜਨਵਰੀ 2024
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਅਤੇ ਸਟੇਟ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਕਿ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਅਤੇ ਸੁੂਬਾ ਕਮੇਟੀ ਦੇ ਲਏ ਫੈਸਲੇ ਅਨੁਸਾਰ 15 ਜਨਵਰੀ ਤੋਂ ਲੈ ਕੇ 19 ਜਨਵਰੀ ਤੱਕ ਪੰਜਾਬ ਨੂੰ 4 ਜੋਨਾਂ ਵਿੱਚ ਵੰਡ ਕੇ ਕੰਪਿੳਟਰ ਅਧਿਆਪਕ ਮੁੱਖ ਮੰਤਰੀ ਭਾਲ ਯਾਤਰਾ ਰਾਹੀ 90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਨੂੰ ਇਨਸਾਫ ਦਿਵਾਉਣ, 6500 ਦੇ ਲੱਗਭਗ ਸਰਕਾਰੀ ਸਕੂਲਾਂ ਵਿੱਚ 18 ਸਾਲ ਤੋਂ ਸੇਵਾ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀਆ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਕੋਨ-ਕੋਨੇੇ ਵਿੱਚੋਂ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਨਾਅਰੇ ਬੁਲੰਦ ਕਰਦੇ ਹੋਏ ਲੱਭਿਆ ਜਾਵੇਗਾ।
ਉਨ੍ਹ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਾਲ ਯਾਤਰਾ ਦਾ ਆਰੰਭ ਜੋਨ 1 ਅੰਮ੍ਰਿਤਸਰ, ਜੋਨ 2 ਬਠਿੰਡਾ, ਜੋਨ 3 ਪਠਾਨਕੋਟ, ਜੋਨ 4 ਮੁਕਤਸਰ ਤੋਂ ਹੋਵੇਗਾ । ਇਹ ਮੁੱਖ ਮੰਤਰੀ ਭਾਲ ਯਾਤਰਾ ਪੰਜਾਬ ਦੇ ਵੱਖ-ਵੱਖ ਜਿਲ੍ਹਿਆ ਤੋਂ ਹੁੰਦੇ ਹੋਏ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨ ਉਪਰੰਤ ਸਮਾਪਤ ਕੀਤੀ ਜਾਵੇਗੀ । ਉਨ੍ਹ੍ਹਾਂ ਕਿਹਾ ਕਿ 40 ਤੋਂ ਵਧ ਮੀਟਿੰਗਾਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ, ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ, ਸਬ-ਕਮੇਟੀ ਪੰਜਾਬ ਸਰਕਾਰ ਅਤੇ ਵਿੱਤ ਅਤੇ ਸਿੱਖਿਆ ਵਿਭਾਗ ਦੇ ਆਲ੍ਹਾ ਅਫਸਰਾਂ ਨਾਲ ਹੋ ਚੁੱਕੀਆਂ ਹਨ । ਜਿਨ੍ਹਾਂ ਵਿੱਚ ਕੰਪਿਊਟਰ ਅਧਿਆਪਕਾਂ ਦੇ ਮਸਲਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ। ਪੰਜ-ਸੱਤ ਵਾਰ ਮੁੱਖ ਮੰਤਰੀ ਪੰਜਾਬ ਜੱਥੇਬੰਦੀ ਨੂੰ ਮੀਟਿੰਗ ਸਮਾਂ ਦਿੱਤਾ ਗਿਆ । ਪਰ ਜੱਥੇਬੰਦੀ ਨਾਲ ਅੱਜ ਤੱਕ ਮੁੱਖ ਮੰਤਰੀ ਸਾਹਿਬ ਵੱਲੋਂ ਕੋਈ ਮੀਟਿੰਗ ਨਹੀਂ ਕੀਤੀ ਗਈ ਹੈ। ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਹ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ । ਉਨ੍ਹ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅਨੇਕਾਂ ਵਾਰ ਅਖਬਾਰਾਂ, ਸੋਸ਼ਲ ਮੀਡੀਆਂ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ – ਵੱਖ ਮੰਚਾਂ ਰਾਹੀ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਣ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6 ਵਾਂ ਤਨਖਾਹ ਕਮਿਸ਼ਨ ਦੀਵਾਲੀ ਪਹਿਲਾ ਲਾਗੂ ਕਰਨ ਦਾ ਐਲਾਨ ਕਈ ਵਾਰ ਕਰ ਚੁੱਕਾ ਹੈ । ਪਰ ਇਹ ਵਾਅਦਾ ਦੋ ਸਾਲ ਬੀਤ ਜਾਣ ਉਪਰੰਤ ਅੱਜ ਤੱਕ ਵਫਾ ਨਹੀਂ ਹੋਇਆ। ਜੱਥੇਬੰਦੀ ਨੇ ਸਪੱਸਟ ਕੀਤਾ ਕਿ ਕੰਪਿਊਟਰ ਅਧਿਆਪਕਾਂ ਦੀ ਭਰਤੀ 2005 ਤੋਂ ਸ਼ੋਸਣ ਅੱਜ ਵੀ ਜਾਰੀ ਹੈ। ਉਨ੍ਹ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀ ਭਰਤੀ ਤੋਂ ਬਆਦ ਜਿੰਨੀਆਂ ਵੀ ਨਿਯੁਕਤੀਆਂ ਪੰਜਾਬ ਦੇ ਸਕੂਲਾਂ ਵਿੱਚ ਹੋਈਆਂ ਹਨ । ਉਹ ਸਾਰੇ ਮੁਲਾਜਮ ਜਿਵੇ ਕਿ ਏ.ਸੀ.ਪੀ., ਮੈਡੀਕਲ ਸਹੁਲਤਾਂ, ਆਈ.ਆਰ., 6ਵਾਂ ਤਨਖਾਹ ਕਮਿਸ਼ਨ, ਅਤੇ ਹੋਰਸਾਰੇ ਲਾਭ ਪ੍ਰਾਪਤ ਕਰ ਰਹੇ ਹਨ। ਪਰ ਕੰਪਿਊਟਰ ਅਧਿਆਪਕਾਂ ਨੂੰ ਹਮੇਸ਼ਾਂ ਅੱਖੋ ਪਰੋਖੇ ਕੀਤੇ ਜਾ ਰਿਹਾ ਹੈ ।
ਇਸ ਮੌਕੇ ਪ੍ਰਧਾਨ ਸਿਕੰਦਰ ਸਿੰਘ, ਪਰਦੀਪ ਕੁਮਾਰ ਪ੍ਰਧਾਨ ਜ਼ਿਲ੍ਹਾ ਬਰਨਾਲਾ, ਜਤਿੰਦਰ ਕੁਮਾਰ ਜਨਰਲ ਸਕੱਤਰ, ਅਵਤਾਰ ਸਿੰਘ ਕੁਤਬਾ ਸੀਨੀਅਰ ਮੀਤ ਪ੍ਰਧਾਨ, ਨਿਰਭੈ ਸਿੰਘ ਜਨਰਲ ਸਕੱਤਰ, ਅਵਤਾਰ ਸਿੰਘ ਤਪਾ ਮੀਤ ਪ੍ਰਧਾਨ, ਭੁਪਿੰਦਰ ਸਿੰਘ ਮੀਤ ਪ੍ਰਧਾਨ, ਗੁਰਬਿੰਦਰ ਸਿੰਘ ਵਿੱਤ ਸਕੱਤਰ, ਕਿਰਨਦੀਪ ਸਿੰਘ ਸਟੇਜ ਸਕੱਤਰ, ਸੁਖਜੀਤ ਕੌਰ, ਜਸਪਾਲ ਕੌਰ, ਵਿਪੁਲ ਕੁਮਾਰ, ਜਸਵੀਰ ਸਿੰਘ, ਤਰਸੇਮ ਸਿੰਘ, ਧਰਮਪਾਲ, ਰਾਧੇ ਸ਼ਿਆਮ, ਸੁਮਨਦੀਪ ਕੌਰ ਅਤੇ ਹੋਰ ਕੰਪਿਊਟਰ ਅਧਿਆਪਕ ਹਾਜਰ ਹੋਏ। ਇਸ ਮੌਕੇ ਪ੍ਰਧਾਨ ਪਰਦੀਪ ਕੁਮਾਰ ਨੇ ਸਰਕਾਰ ਨੂੰ ਚੇਤਵਨੀ ਵੀ ਦਿੱਤੀ ਕਿ ਜੇਕਰ ਸਰਕਾਰ, ਕੰਪਿਊਟਰ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀ ਕਰਦੀ ਤਾਂ ਸਮੂਹ ਕੰਪਿਊਟਰ ਅਧਿਆਪਕਾਂ ਦਾ ਰੋਸ ਝੱਲਣ ਲਈ ਤਿਆਰ ਰਹੇ । ਜਿਸ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।