ਮਾੜੇ ਮੌਸਮ ‘ਚ ਵੀ ਡੀਐਸਪੀ ਦਫਤਰ ਅੱਗੇ ਗਰਜ਼ੇ ਕਿਸਾਨ

Advertisement
Spread information

ਅਸ਼ੋਕ ਵਰਮਾ , ਬੁਢਲਾਡਾ 15 ਜਨਵਰੀ 2024

   ਮਾੜੇ ਮੌਸਮੀ ਹਾਲਾਤਾਂ ਦੇ ਬਾਵਜੂਦ  ਕੁਲਰੀਆਂ ਦੇ ਅਬਾਦਕਾਰ ਕਿਸਾਨਾਂ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਅਤੇ ਝੂਠੇ ਕੇਸਾਂ ਦੀ ਵਾਪਸੀ ਨੂੰ ਲੈ ਕੇ ਡੀਐਸਪੀ ਬੁਢਲਾਡਾ ਦੇ ਦਫਤਰ ਅੱਗੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਚੱਲ ਰਿਹਾ ਪੱਕਾ ਮੋਰਚਾ ਅੱਜ ਦਸਵੇਂ ਦਿਨ ਵੀ ਨਿਰੰਤਰ ਜਾਰੀ ਰਿਹਾ । ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਔਰਤਾਂ ਨੇ ਤੋਂ ਇਲਾਵਾ ਰੰਗਰੇਟਾ ਦਲ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਅਬਾਦਕਾਰ ਕਿਸਾਨਾਂ ਦੀ ਪੰਜਾਬ ਵਿੱਚ ਹਜਾਰਾਂ ਏਕੜ ਜ਼ਮੀਨ ਦੇ ਮਾਲਕੀ ਹੱਕ ਕਿਸਾਨਾਂ ਨੂੰ ਹਰ ਹੀਲੇ ਲੈ ਕੇ ਦਿੱਤੇ ਜਾਣਗੇ ਚਾਹੇ ਇਸ ਲਈ ਜਿੰਨੀਆਂ ਮਰਜੀ ਕੁਰਬਾਨੀਆਂ ਕਰਨੀਆਂ ਪੈਣ।                                                         
        ਉਨ੍ਹਾਂ ਕਿਹਾ ਕਿ  ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਵੱਖ ਵੱਖ ਨਾਂਅ ਵਰਤ ਕੇ ਹਮਲਾ ਸ਼ੁਰੂ ਕੀਤਾ ਹੋਇਆ ਹੈ, ਇਸਨੂੰ ਕਦਾਚਿੱਤ ਵੀ ਬਰਦਾਸ਼ਤ ਨਹੀ ਕੀਤਾ ਜਾਵੇਗਾ । ਉਨ੍ਹਾਂ ਸਰਕਾਰ ਉੱਤੇ ਤੰਜ ਕਸਦਿਆਂ ਕਿਹਾ ਕਿ ਕਿਸਾਨਾ ਉੱਤੇ ਹਮਲਾ ਕਰਨ ਵਾਲੀ ਦੋਸ਼ੀ ਧਿਰ ਨੂੰ ਹਲਕਾ ਵਿਧਾਇਕ ਅਤੇ ਆਪ ਦੀ ਸਰਕਾਰ ਦੀ ਖੁੱਲੀ ਸ਼ਹਿ ਹੈ । ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਬੋਲਦਿਆਂ ਕਿਹਾ ਕਿ ਜੇ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਉੱਤੇ ਜਬਰ ਕਰਨਾ ਬੰਦ ਅਤੇ ਕੁਲਰੀਆਂ ਦੇ ਅਬਾਦਕਾਰ ਕਿਸਾਨਾਂ ਉੱਤੇ ਹਮਲਾ ਕਰਨ ਵਾਲੀ ਦੋਸ਼ੀ ਧਿਰ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਮੌਕੇ ਵੱਖ ਵੱਖ ਜਿਲਿਆਂ ਵਿੱਚ ਉਸਦਾ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾਵੇਗਾ ।
         ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੇ ਆਉਂਦੀ 19 ਜਨਵਰੀ ਨੂੰ ਭਗਵੰਤ ਮਾਨ ਦੇ ਬਰਨਾਲਾ ਦੌਰੇ ਦਾ ਕਾਲੀਆਂ ਝੰਡੀਆਂ ਲੈ ਕੇ ਵਿਰੋਧ ਕਰਨ ਦਾ ਫੈਸਲਾ ਲਿਆ ਹੈ।ਅੱਜ ਦੇ ਧਰਨੇ ਵਿੱਚ ਸੰਗਰੂਰ ਜਿਲ੍ਹੇ ਦੇ ਸੁਖਦੇਵ ਸਿੰਘ ਘਰਾਂਚੋ, ਮਹਿੰਦਰ ਸਿੰਘ ਮਾਝੀ ਸਮੇਤ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਭੁਪਿੰਦਰ ਸਿੰਘ ਗੁਰਨੇ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੀਤਾ ਰਾਮ ਗੋਬਿੰਦਪੁਰਾ, ਜਗਜੀਵਨ ਸਿੰਘ ਹਸਨਪੁਰ, ਤਾਰਾ ਚੰਦ ਬਰੇਟਾ, ਬਲਜੀਤ ਸਿੰਘ ਭੈਣੀ ਬਾਘਾ, ਸੱਤਪਾਲ ਸਿੰਘ ਵਰ੍ਹੇ, ਬੀਰਵੱਲ ਸਿੰਘ ਮਾਣਕ ਅਤੇ ਏਟਕ ਜਥੇਬੰਦੀ ਦੇ ਕਾਕਾ ਸਿੰਘ ਨੇ ਵੀ ਸੰਬੋਧਨ ਕੀਤਾ । ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਆਪਣਾ ਵਾਅਦਾ ਨਾਂ ਨਿਭਾਇਆ ਤਾਂ ਜਥੇਬੰਦੀਆਂ ਕੋਈ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਫੈਸਲਾ ਲੈਣ ਲਈ ਮਜ਼ਬੂਰ ਹੋਣਗੀਆਂ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮਾਨਸਾ ਦੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।  

Advertisement
Advertisement
Advertisement
Advertisement
Advertisement
Advertisement
error: Content is protected !!