ਵਿਜੀਲੈਂਸ ਨੇ ਫੜ੍ਹਿਆ ਆਦੇਸ਼ ਯੂਨੀਵਰਸਿਟੀ ਬਠਿੰਡਾ ਦਾ ਪ੍ਰਸ਼ਾਸ਼ਕ ‘ਤੇ ਪ੍ਰਿੰਸੀਪਲ …!

Advertisement
Spread information

ਹਰਿੰਦਰ ਨਿੱਕਾ ,ਚੰਡੀਗੜ੍ਹ 15 ਜਨਵਰੀ 2024

   ਡੀ-ਫਾਰਮੇਸੀ ਦੇ ਜਾਅਲੀ ਫਰਜੀ ਸਰਟੀਫਿਕੇਟ ਜ਼ਾਰੀ ਕਰਨ ਦੇ ਬਹੁਚਰਚਿਤ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਯੂਨੀਵਰਸਿਟੀ, ਬਠਿੰਡਾ ਦੇ ਮੈਂਬਰ ਮੈਡੀਕਲ ਸੁਪਰਡੈਂਟ (ਪ੍ਰਸ਼ਾਸਕ) ਡਾਕਟਰ ਗੁਰਪ੍ਰੀਤ ਸਿੰਘ ਗਿੱਲ (Member Medical Supdt (Admin) Adesh University, Bathinda) ‘ਤੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ ਸਣੇ ਚਾਰ ਜਣਿਆਂ ਨੂੰ ਗਿਰਫਤਾਰ ਕਰ ਲਿਆ ਹੈ। ਜਦੋਂਂ ਕਿ ਇੱਨ੍ਹਾਂ ਤੋਂ ਪਹਿਲਾਂ ਵੀ ਇਸ ਕੇਸ ‘ਚ 13 ਜਣਿਆਂ ਨੂੰ ਗਿਰਫਤਾਰ ਕੀਤਾ ਜਾ ਚੁੱਕਾ ਹੈ, ਜਿੰਨ੍ਹਾਂ ਵਿੱਚ 9 ਫਾਰਮਾਸਿਸਟ ਵੀ ਸ਼ਾਮਿਲ ਹਨ, ਜੋ ਵੱਖ ਵੱਖ ਥਾਵਾਂ ਤੇ ਮੈਡੀਕਲ ਸਟੋਰ ਚਲਾ ਰਹੇ ਸਨ।

Advertisement
ਫੋਟੋ ਕ੍ਰੈਡਿਟ ਕੁਲਬੀਰ ਬੀਰਾ ਬਠਿੰਡਾ
ਫੋਟੋ ਕ੍ਰੈਡਿਟ ਕੁਲਬੀਰ ਬੀਰਾ ਬਠਿੰਡਾ

      ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਜ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਯੂਨੀਵਰਸਿਟੀ, ਬਠਿੰਡਾ ਦੇ ਮੈਂਬਰ ਮੈਡੀਕਲ ਸੁਪਰਡੈਂਟ (ਪ੍ਰਸ਼ਾਸਕ) ਡਾਕਟਰ ਗੁਰਪ੍ਰੀਤ ਸਿੰਘ ਗਿੱਲ  , ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ, ਸਹਿਣਾ ਵਿਖੇ ਬਤੌਰ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਸ਼ਾਮਲ ਹਨ।

       ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ।

     ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਈ.ਪੀ.ਸੀ. ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2)  ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

    ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੀ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ ਗਿਆ ਸੀ ।

      ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ ‘ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ।

     ਇਹ ਮੁਲਜ਼ਮ ਨਿੱਜੀ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਨੂੰ ਵੱਖ-ਵੱਖ ਸੰਸਥਾਵਾਂ ਤੋਂ 10+2 ਅਤੇ ਡੀ-ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਅਤੇ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਜਾਰੀ ਕਰਨ ਲਈ ਰਿਸ਼ਵਤ ਲੈਣ ਵਿੱਚ ਸ਼ਾਮਲ ਪਾਏ ਗਏ।

      ਉਨ੍ਹਾਂ ਅੱਗੇ ਦੱਸਿਆ ਕਿ ਅੱਜ ਫੜ੍ਹੇ ਗਏ ਚਾਰੋਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ।

Advertisement
Advertisement
Advertisement
Advertisement
Advertisement
error: Content is protected !!