ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦੇ ਹੱਕ ’ਚ ਅਰਥੀ ਫੂਕ ਮੂਜ਼ਾਹਰਾ

Advertisement
Spread information

ਅਸ਼ੋਕ ਵਰਮਾ ,ਬੁਢਲਾਡਾ 19 ਜਨਵਰੀ 2024

    ਕੁਲਰੀਆਂ ਦੇ ਅਬਾਦਕਾਰ ਕਿਸਾਨਾਂ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਅਤੇ ਝੂਠੇ ਕੇਸਾਂ ਦੀ ਵਾਪਸੀ ਨੂੰ ਲੈ ਕੇ ਡੀਐਸਪੀ ਬੁਢਲਾਡਾ ਦੇ ਦਫਤਰ ਅੱਗੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਚੱਲ ਰਹੇ ਪੱਕੇ ਮੋਰਚੇ ਦੌਰਾਨ ਅੱਜ ਚੌਦਵੇਂ ਦਿਨ ਜਥੇਬੰਦੀ ਦੇ ਸੱਦੇ ਤਹਿਤ ਵੱਡੀ ਗਿਣਤੀ ਕਿਸਾਨਾਂ ਨੇ ਵਿਧਾਇਕ ਬੁੱਧ ਰਾਮ ਦੀ ਰਿਹਾਇਸ਼ ਤੱਕ ਰੋਸ ਮੁਜ਼ਾਹਰਾ ਕੀਤਾ ਅਤੇ ਪੁਲਿਸ ਸਿਆਸੀ ਗੁੰਡਾ ਗੱਠਜੋੜ ਦਾ ਪੁਤਲਾ ਫ਼ੂਕਿਆ । ਕਿਸਾਨਾਂ ਦੇ ਮਾਰਚ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੀ ਸੂਬਾ ਲੀਡਰਸਿੱਪ ਅਤੇ ਸਹਿਯੋਗੀ ਜਥੇਬੰਦੀਆਂ ਦੇ ਆਗੂਆਂ ਨੇ ਕ ਕੀਤੀ। ਕਿਸਾਨ ਬੀਬੀਆਂ ਜਥੇਬੰਦੀ ਦੇ ਝੰਡੇ ਹੱਥਾਂ ਵਿੱਚ ਫੜਕੇ ਨਾਹਰੇ ਮਾਰਦੀਆਂ ਮਾਰਚ ਵਿੱਚ ਸ਼ਾਮਲ ਹੋਈਆਂ ।
                         ਇਸ ਮੌਕੇ ਤੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੈ  ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਸ਼ਰਮੀ ਅਤੇ ਧੱਕੇਸ਼ਾਹੀ ਵਿੱਚ ਪਿਛਲੀਆਂ ਸਰਕਾਰਾਂ ਨੂੰ ਵੀ ਮਾਤ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਐਸ ਐਸ ਪੀ ਮਾਨਸਾ ਨੇ 19 ਦਸੰਬਰ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਤੇ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ ਪਰ ਲੱਗਭੱਗ ਇੱਕ ਮਹੀਨਾ ਹੋਰ ਬੀਤ ਜਾਣ ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।
                   ਇਸ ਮੌਕੇ ਸਹਿਯੋਗੀ ਜਥੇਬੰਦੀਆਂ ਭਾਕਿਯੂ (ਏਕਤਾ) ਉਗਰਾਹਾਂ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਮਲਕੀਤ ਸਿੰਘ ਮੰਦਰਾਂ ਨੇ ਕਿਹਾ ਕਿ ਕਾਸ਼ਤਕਾਰ ਕਿਸਾਨਾਂ ਦੇ ਜ਼ਮੀਨਾਂ ਉੱਤੇ ਕਬਜੇ ਹਰ ਹੀਲੇ ਬਹਾਲ ਰੱਖੇ ਜਾਣਗੇ ਅਤੇ ਅੰਤਿਮ ਜਿੱਤ ਤੱਕ ਮੋਰਚੇ ਦੀ ਹਮਾਇਤ ਜਾਰੀ ਰੱਖਾਂਗੇ । ਅੱਜ ਦੇ ਧਰਨੇ ਨੂੰ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ ਤੋਂ ਇਲਾਵਾ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਲਖਵੀਰ ਸਿੰਘ ਅਕਲੀਆ, ਜਨਰਲ ਸਕੱਤਰ ਬਲਵਿੰਦਰ ਸ਼ਰਮਾ, ਦੇਵੀ ਰਾਮ ਰੰਘੜਿਆਲ, ਇਦਰਜੀਤ ਸਿੰਘ ਜਿਲਾ ਸੈਕਟਰੀ ਲੁਧਿਆਣਾ, ਤਾਰਾ ਸਿੰਘ, ਸੱਤਪਾਲ ਸਿੰਘ ਵਰ੍ਹੇ, ਜਗਜੀਤ ਸਿੰਘ ਹਸਨਪੁਰ, ਜਸਪ੍ਰੀਤ ਕੌਰ ਕੁਲਰੀਆਂ ਅਤੇ ਉਗਰਾਹਾਂ ਦੇ ਜਗਸੀਰ ਸਿੰਘ ਦੋਦੜਾ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
Advertisement
Advertisement
Advertisement
error: Content is protected !!