26 ਜਨਵਰੀ ਦੇ ਮੌਕੇ ਤੇ ਵੱਡੀ ਸੰਖਿਆ ‘ਚ ਕਿਸਾਨ ਕਰਨਗੇ ਟਰੈਕਟਰ ਪਰੇਡ ਵਿੱਚ ਸ਼ਮੂਲੀਅਤ

Advertisement
Spread information

ਭਾਰਤੀ ਕਿਸਾਨ ਯੂਨੀਅਨ  ਏਕਤਾ (ਡਕੌਂਦਾ) ਵੱਲੋਂ ਐਸਕੇਐਮ ਦੇ ਸੱਦੇ ਤੇ ਲਿਆ ਫ਼ੈਸਲਾ 

ਕੁੱਲਰੀਆਂ ਅਬਾਦਕਾਰ ਕਿਸਾਨਾਂ ਦਾ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਿਹਾ ਪੱਕੇ ਮੋਰਚੇ ਵਿੱਚ 23 ਜਨਵਰੀ ਨੂੰ ਸ਼ਮੂਲੀਅਤ ਕੀਤੀ ਜਾਵੇਗੀ- ਕੁਲਵੰਤ ਸਿੰਘ ਭਦੌੜ 

ਰਘਵੀਰ ਹੈਪੀ, ਬਰਨਾਲਾ 21 ਜਨਵਰੀ 2024
     ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਇਤਿਹਾਸਕ ਪਿੰਡ ਠੀਕਰੀਵਾਲਾ ਵਿਖੇ ਕੀਤੀ ਗਈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਸਾਹਿਬ ਸਿੰਘ‌ ਬਡਬਰ ਨੇ ਦੱਸਿਆ ਕਿ ਮੀਟਿੰਗ ਵਿੱਚ ਜ਼ਿਲ੍ਹਾ ਮਾਨਸਾ ਦੇ ਪਿੰਡ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦੇ ਜ਼ਮੀਨ ਦੀ ਰਾਖੀ ਲਈ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਸਬੰਧੀ ਅਤੇ ਐਸਕੇਐਮ ਦੇ ਸੱਦੇ ਤੇ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਸਬੰਧੀ ਵਿਚਾਰ ਚਰਚਾ ਕੀਤੀ ਗਈ।
       ਆਗੂਆਂ  ਨੇ ਕਿਹਾ ਕਿ ਕੁੱਲਰੀਆਂ ਦਾ ਸਰਪੰਚ ਪੁਲਿਸ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਰਾਮ ਦੀ ਮਿਲੀਭੁਗਤ ਨਾਲ 50 ਸਾਲ ਤੋਂ ਵੀ ਵੱਧ ਸਮੇਂ ਤੋਂ ਕਾਨੂੰਨਨ ਤੌਰ ‘ਤੇ ਕਾਬਜ਼ ਕਿਸਾਨਾਂ ਨੂੰ ਜ਼ਬਰੀ ਉਜਾੜਨ ਤੇ ਤੁਲਿਆ ਹੋਇਆ ਹੈ। ਅਬਾਦਕਾਰ ਕਿਸਾਨਾਂ ਉੱਤੇ ਗੁੰਡਾਢਾਣੀ ਵੱਲੋਂ ਹਮਲੇ ਵੀ ਕਰਵਾ ਰਿਹਾ ਹੈ। ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਿਹਾ ਮੋਰਚਾ 16 ਵੇਂ ਦਿਨ ਵਿੱਚ ਦਾਖ਼ਲ ਹੋਣ ਦੇ ਬਾਵਜੂਦ ਪੁਲਿਸ ਟੱਸ ਤੋਂ ਮੱਸ ਨਹੀਂ ਹੋਈ।
   ਉਨਾਂ ਕਿਹਾ ਕਿ 23 ਜਨਵਰੀ ਨੂੰ ਬਰਨਾਲਾ ਜ਼ਿਲ੍ਹੇ ਵਿੱਚੋਂ ਕੁਲਵੰਤ ਸਿੰਘ ਭਦੌੜ ਦੀ ਅਗਵਾਈ ਵਿੱਚ ਕਾਫ਼ਲੇ ਇੱਕ ਵਾਰ ਫਿਰ ਬੁਢਲਾਡਾ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਸਮੇਂ ਬਾਬੂ ਸਿੰਘ ਖੁੱਡੀਕਲਾਂ,ਨਾਨਕ ਸਿੰਘ ਅਮਲਾ ਸਿੰਘ ਵਾਲਾ,ਕਾਲਾ ਸਿੰਘ ਜੈਦ,ਅਮਰਜੀਤ ਸਿੰਘ ਠੁੱਲੀਵਾਲ,ਕੁਲਵੰਤ ਸਿੰਘ ਹੰਢਿਆਇਆ, ਹਰਪਾਲ ਸਿੰਘ ਹੰਢਿਆਇਆ, ਧੀਰਜ ਸਿੰਘ ਭਦੌੜ,ਸਤਨਾਮ ਸਿੰਘ ਸੰਧੂ ਪੱਤੀ,ਗੁਰਮੀਤ ਸਿੰਘ ਬਰਨਾਲਾ,ਸੁਖਦੇਵ ਸਿੰਘ ਕੁਰੜ,ਬਲਵੰਤ ਸਿੰਘ ਠੀਕਰੀਵਾਲਾ, ਜਗਰਾਜ ਸਿੰਘ ਹਮੀਦੀ,ਬਲਵੀਰ ਸਿੰਘ ਮਨਾਲ ਆਦਿ ਆਗੂਆਂ ਨੇ 6 ਜਨਵਰੀ ਤੋਂ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਜਾਰੀ ਰੱਖਣ ਦਾ ਵਿਸ਼ਵਾਸ ਦਿਵਾਇਆ।
Advertisement
Advertisement
Advertisement
Advertisement
Advertisement
error: Content is protected !!