ਅਸ਼ੋਕ ਵਰਮਾ , ਸ੍ਰੀ ਮੁਕਤਸਰ ਸਾਹਿਬ, 28 ਜਨਵਰੀ 2024
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਅਤੇ ਜਸਬੀਰ ਸਿੰਘ ਡੀ.ਐਸ.ਪੀ ਗਿੱਦੜਬਾਹਾ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫਸਰ ਥਾਣਾ ਕੋਟਭਾਈ ਨੇ ਪਿੰਡ ਭਲਾਈਆਨਾ ਦੇ ਨਸ਼ਾ ਤਸਕਰ ਦੀ ਜਾਇਦਾਦ ਨੂੰ ਅਟੈਚ ਕੀਤਾ ਹੈ। ਇਸ ਮੌਕੇ ਡੀ.ਐਸ.ਪੀ ਗਿੱਦੜਬਾਹਾ ਜਸਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੇ ਮਾਮਲੇ ’ਚ ਅਸ਼ੋਕ ਕੁਮਾਰ ਪੁੱਤਰ ਜਗਦੀਸ਼ ਲਾਲ ਵਾਸੀ ਪਿੰਡ ਭਲਾਈਆਣਾ, ਜਿਸ ਦੇ ਖਿਲਾਫ ਮੁਕੱਦਮਾ ਨੰਬਰ 73 ਮਿਤੀ 29 ਸਤੰਬਰ 2010 ਐਨ.ਡੀ.ਪੀ.ਐਸ ਐਕਟ ਥਾਣਾ ਕੋਟਭਾਈ ਵਿਖੇ ਦਰਜ ਹੈ । ਅਸ਼ੋਕ ਕੁਮਾਰ ਵਾਸੀ ਪਿੰਡ ਭਲਾਈਆਣਾ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਹੈ ਜਿਸ ਦੀ ਕੁੱਲ ਕੀਮਤ 3 ਲੱਖ 25 ਹਜਾਰ ਰੁਪਏ ਬਣਦੀ ਹੈ| ਉਨ੍ਹਾਂ ਦੱਸਿਆ ਕਿ ਇਸ ਜਾਇਦਾਦ ਦੀ ਅਟੈਚਮੈਂਟ ਲਈ 68 ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ ਜਿਸ ਬਾਰੇ ਪ੍ਰਵਾਨਗੀ ਮਿਲਣ ਤੇ ਉਸਦੀ ਜਾਇਦਾਦ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਹੁਣ ਉਹ ਇਹ ਜਾਇਦਾਦ ਵੇਚ ਨਹੀ ਸਕੇਗਾ ਅਤੇ ਇਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਤੁਸੀ ਇਸ ਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
Advertisement