ਅਸ਼ੋਕ ਵਰਮਾ , ਬਠਿੰਡਾ 31 ਜਨਵਰੀ 2024
ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਅਤੇ ਸਦੀਆਂ ਪੁਰਾਣੀਆਂ ਧਾਰਨਾ ਨੂੰ ਮੁੱਢੋਂ ਰੱਦ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰਨ ਦੀ ਪਹਿਲਕਦਮੀ ਕੀਤੀ ਹੈ । ਬਠਿੰਡਾ ’ਚ ਇਹ 108 ਵਾਂ ਸ਼ਰੀਰਦਾਨ ਹੈ ਜਿਸ ’ਚ ਇੱਕ ਬਜੁਰਗ ਡੇਰਾ ਸਿਰਸਾ ਪੈਰੋਕਾਰਾਂ ਨੇ ਸਮਾਜ ਨੂੰ ਨਵੀਂ ਦਿਸ਼ਾ ਦਿਖਾਉਣ ਵੱਲ ਕਦਮ ਵਧਾਏ ਹਨ। ਵੇਰਵਿਆਂ ਅਨੁਸਾਰ ਬਲਾਕ ਬਠਿੰਡਾ ਦੇ ਏਰੀਆ ਪਰਸ ਰਾਮ ਨਗਰ-ਏ ਦੇ ਸੇਵਾਦਾਰ ਹਵਾ ਸਿੰਘ ਇੰਸਾਂ (81) ਦਾ ਦੇਹਾਂਤ ਹੋ ਗਿਆ ਤਾਂ ਪਤਨੀ ਰਮਨ ਦੇਵੀ ਇੰਸਾਂ, ਬੇਟੇ ਕ੍ਰਿਸ਼ਨ ਇੰਸਾਂ, ਨੂੰਹ ਦੀਪਮਾਲਾ ਇੰਸਾਂ, ਪੁੱਤਰੀਆਂ ਰਜਨੀ, ਸੀਮਾ, ਸੁਨੀਤਾ, ਜਵਾਈ ਸੰਜੇ, ਰਿੰਕੂ, ਭੋਲਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਮ੍ਰਿਤਕ ਦੇਹ ਕਰੀਅਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ ਅਤੇ ਹਸਪਤਾਲ, ਲਖਨਊ (ਉੱਤਰ ਪ੍ਰਦੇਸ਼) ਨੂੰ ਸੌਂਪ ਦਿੱਤੀ।
ਮ੍ਰਿਤਕ ਦੀ ਦੇਹ ਨੂੰ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦੇਣ ਮੌਕੇ ਹਾਜ਼ਰ ਬਲਾਕ ਬਠਿੰਡਾ ਦੇ ਡੇਰਾ ਪ੍ਰੇਮੀਆਂ , ਰਿਸ਼ਤੇਦਾਰਾਂ, ਸਨੇਹੀਆਂ ਅਤੇ ਇਲਾਕਾ ਨਿਵਾਸੀਆਂ ਨੇ ਸਰੀਰਦਾਨੀ ਹਵਾ ਸਿੰਘ ਇੰਸਾਂ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਹਵਾ ਸਿੰਘ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰੇ ਲਾਏ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਜਗਜੀਤ ਇੰਸਾਂ ਅਤੇ ਪੇ੍ਰਮੀ ਸੇਵਕ ਭੈਣ ਕਮਲੇਸ਼ ਇੰਸਾਂ ਨੇ ਦੱਸਿਆ ਕਿ ਬੀਤੇ ਕੱਲ੍ਹ ਹਵਾ ਸਿੰਘ ਇੰਸਾਂ ਦਾ ਦੇਹਾਂਤ ਹੋ ਗਿਆ ਸੀ ਜਿਨ੍ਹਾਂ ਡੇਰਾ ਮੁਖੀ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਦੀ ਪ੍ਰੇਰਣਾ ਨਾਲ ਮੌਤ ਉਪਰੰਤ ਸ਼ਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜੋ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਇਸ ਮੌਕੇ ਬਲਾਕ ਪ੍ਰ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਦੱਸਿਆ ਕਿ ਹਵਾ ਸਿੰਘ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਦੇ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦਾ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਜਿਉਂਦੇ ਜੀ ਵੀ ਮਾਨਵਤਾ ਦੀ ਸੇਵਾ ਕੀਤੀ ਅਤੇ ਜਾਂਦੇ-ਜਾਂਦੇ ਆਪਣਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰਕੇ ਮਾਨਵਤਾ ਤੇ ਇੱਕ ਵੱਡਾ ਪਰਉਪਕਾਰ ਕਰ ਗਏ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਤੇ ਮੈਡੀਕਲ ਦੇ ਵਿਦਿਆਰਥੀ ਖੋਜ ਕਾਰਜ ਕਰਨਗੇ ਤਾਂ ਕਿ ਮਾਨਵਤਾ ਨੂੰ ਆਉਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ । ਇਸ ਮੌਕੇ ਪ੍ਰੇਮੀ ਸੰਮਤੀ ਏਰੀਆ ਪਰਸ ਰਾਮ ਨਗਰ-ਏ ਦੇ 15 ਮੈਂਬਰ ਭੈਣ ਅਮਨ ਇੰਸਾਂ, ਰਜਨੀ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰ ,ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ। ਸ਼ਰੀਰਦਾਨ ਦੀ ਇਲਾਕੇ ਦੇ ਪਤਵੰਤੇ ਵਿਅਕਤੀਆਂ ਅਤੇ ਇਲਾਕਾ ਵਾਸੀਆਂ ਨੇ ਭਰਵੀਂ ਸ਼ਲਾਘਾ ਕੀਤੀ ਹੈ।