ਸਰਬਜੀਤ ਸਿੰਘ ਝਿੰਜਰ ਦਾ ਵੱਡਾ ਦਾਅਵਾ, SAD & SOI ਮਿਲ ਕੇ ਸੂਬੇ ਅੰਦਰ ਮੁੜ ਰਚਣਗੇ ਇਤਿਹਾਸ

Advertisement
Spread information

ਏ.ਕੇ. ਧੀਮਾਨ, ਫਤਿਹਗੜ੍ਹ ਸਾਹਿਬ 2 ਫਰਵਰੀ 2024
     ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ਤੇ ਮਜਬੂਤ ਕਰਕੇ ਯੂਥ ਅਕਾਲੀ ਦਲ ਦੇ ਨੌਜਵਾਨ ਤੇ ਵਿਦਿਆਰਥੀ ਜਥੇਬੰਦੀ ਐਸ ਓ ਆਈ ਪੰਜਾਬ ਅੰਦਰ ਮੁੜ ਤੋਂ ਇਤਿਹਾਸ ਰਚਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਗਠਨ ਕਰਨ ਵਿੱਚ ਮੋਹਰੀ ਰੋਲ ਅਦਾ ਕਰਨਗੇ। ਇਸ ਦਾਅਵਾ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਐਸ ਓ ਆਈ ਦੇ ਨਵਨਿਯੁਕਤ ਕੌਮੀ ਪ੍ਰਧਾਨ ਰਣਬੀਰ ਸਿੰਘ ਰਾਣਾ ਦਾ ਯੂਥ ਆਗੂਆਂ ਨੂੰ ਨਾਲ ਲੈ ਕੇ ਕਿ ਵਿਸ਼ੇਸ਼ ਸਨਮਾਨ ਕਰਨ ਸਮੇਂ ਕੀਤਾ।                                        ਝਿੰਜਰ ਨੇ ਕਿਹਾ ਕਿ ਜਿਸ ਪਾਰਟੀ ਅੰਦਰ ਨੌਜਵਾਨਾਂ ਦਾ ਵੱਡਾ ਸਮੂਹ ਹੋਵੇ, ਉਹ ਪਾਰਟੀ ਹਮੇਸ਼ਾ ਚੜ੍ਹਦੀ ਕਲਾ ਤੇ ਬੁਲੰਦੀਆਂ ਨੂੰ ਛੂਹ ਲੈਂਦੀ ਹੈ। ਇਸੇ ਤਹਿਤ ਜਿੱਥੇ ਸਮੁੱਚੇ ਪੰਜਾਬ ਅੰਦਰ ਯੂਥ ਅਕਾਲੀ ਦਲ ਦੇ ਨੌਜਵਾਨ ਲਾਮਬੰਦ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਉੱਥੇ ਐਸ ਓ ਆਈ ਦੇ ਨਵਨਿਯੁਕਤ ਪ੍ਰਧਾਨ ਰਣਬੀਰ ਸਿੰਘ ਰਾਣਾ ਦੀ ਅਗਵਾਈ ਵਿੱਚ ਯੂਨੀਵਰਸਿਟੀਆਂ, ਕਾਲਜਾਂ ਤੇ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਲਾਮਬੰਦ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕੱਠਾਂ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਜੜਾਂ ਪੁੱਟ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸੂਬੇ ਅੰਦਰ ਲੋਕ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ।

    ਇਸ ਮੌਕੇ ਤੇ ਐਸ ਓ ਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਨੇ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉੱਥੇ ਹੀ ਉਹਨਾਂ ਅੱਜ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਯੂਥ ਨੌਜਵਾਨਾਂ ਵੱਲੋਂ ਦਿੱਤੇ ਮਾਣ ਸਤਿਕਾਰ ਤੇ ਧੰਨਵਾਦ ਕਰਦੇ ਹੋਏ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਤੇ ਯੂਥ ਆਗੂ ਰਵਿੰਦਰ ਸਿੰਘ ਖੇੜਾ,ਜਿੰਮੀ ਵਾਲੀਆਂ, ਰਣਦੀਪ ਸਿੰਘ ਢਿੱਲਵਾਂ, ਗੁਰਦੀਪ ਸਿੰਘ ਟੋਡਰਪੁਰ,ਟਿੰਮੀ ਪੂਨੀਆ, ਜਸਵਿੰਦਰ ਸਿੰਘ ਚਕੇਰੀਆਂ,ਤ੍ਰਿਪਤਇੰਦਰ ਸਿੰਘ,ਜੱਗੀ ਦੋਰਾਹਾ, ਰਾਣਾ ਉਦੇਸ਼ ਅਗੰਮਪੁਰ, ਹਰਕਮਲ ਭੂਰੇਗਿੱਲ,ਹਰਮਨ ਰੰਧਾਵਾ, ਅਕਾਸ਼ਦੀਪ ਭੂਰੇਗਿੱਲ, ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਆਗੂ ਮੌਜੂਦ ਸਨ।

Advertisement
Advertisement
Advertisement
Advertisement
Advertisement
Advertisement
error: Content is protected !!