Skip to content
- Home
- ਆਪ’ ਆਗੂ ਰਾਜਨ ਅਮਰਦੀਪ ਸਿੰਘ ਨੇ ਸੰਭਾਲਿਆ P.W.R.M.D.C. ‘ਚ ਡਾਇਰੈਕਟਰ ਦਾ ਅਹੁਦਾ
Advertisement
‘ਰਾਜਨ ਅਮਰਦੀਪ ਸਿੰਘ ਨੇ ਵਾਤਾਵਰਣ ਅਤੇ ਕੁਦਰਤੀ ਸੋਮਿਆ ਨੂੰ ਬਚਾਉਣ ਦਾ ਅਹਿਦ
ਸੋਨੀਆ ਖਹਿਰਾ , ਅਸ਼ੋਕ ਵਰਮਾ ਬਠਿੰਡਾ 21 ਫਰਵਰੀ 2024
ਆਮ ਆਦਮੀ ਪਾਰਟੀ ਦੇ ਨੌਜਵਾਨ ਅਤੇ ਗਤਿਸ਼ੀਲ ਆਗੂ ਰਾਜਨ ਅਮਰਦੀਪ ਸਿੰਘ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਕਾਰਪੋਰੇਸ਼ਨ (ਪੀ.ਡਬਲਿਊ. ਆਰ.ਐਮ. ਡੀ.ਸੀ.) ਦੇ ਡਾਇਰੈਕਟਰ ਵਜੋਂ ਮੁਹਾਲੀ ਵਿਖੇ ਅਹੁਦਾ ਸੰਭਾਲ ਲਿਆ ਹੈ।.
ਨਿਗਮ ਦੇ ਮੁਹਾਲੀ ਦਫ਼ਤਰ ਵਿਖੇ ਹੋਏ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸੀਨੀਅਰ ਲੀਡਰਸ਼ਿਪ ਅਤੇ ਅਧਿਕਾਰੀਆਂ ਸਮੇਤ ਪਤਵੰਤਿਆਂ ਨੇ ਹਾਜ਼ਰੀ ਭਰੀ। ਇਸ ਮੌਕੇ ਰਾਜਨ ਅਮਰਦੀਪ ਸਿੰਘ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਗਤੀਸ਼ੀਲਤਾ ਅਤੇ ਨਵੀਨਤਾ ਦਾ ਵਾਅਦਾ ਕਰਦਿਆਂ ਸ੍ਰੀ ਰਾਜਨ ਅਮਰਦੀਪ ਸਿੰਘ ਨੇ ਵਾਤਾਵਰਣ ਸੰਭਾਲ, ਟਿਕਾਊ ਵਿਕਾਸ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ‘ਤੇ ਧਿਆਨ ਕੇਂਦਰਿਤ ਕਰਨ ਦਾ ਅਹਿਦ ਲਿਆ ।
ਉਹਨਾਂ ਇਸ ਨਿਯੁਕਤੀ ਲਈ ਮੁਖ ਤੌਰ ਤੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਦੇ ਮੈਂਬਰ ਸ੍ਰੀ ਰਾਘਵ ਚੱਢਾ ਅਤੇ ਪੰਜਾਬ ਇਕਾਈ ਦੇ ਇੰਚਾਰਜ ਅਤੇ ਦਿੱਲੀ ਤੋਂ ਐਮ.ਐਲ.ਏ. ਸ੍ਰੀ ਜਰਨੈਲ ਸਿੰਘ ਅਤੇ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸ਼੍ਰੀ ਰਾਜਨ ਅਮਰਦੀਪ ਸਿੰਘ ਨੇ ਵਾਤਾਵਰਣ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਵਿਭਾਗ ਦੁਆਰਾ ਨਿਰਧਾਰਤ ਦੂਰਅੰਦੇਸ਼ੀ ਟੀਚਿਆਂ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਪਹਿਲਕਦਮੀਆਂ ਦੀ ਅਗਵਾਈ ਕਰਨ ਦਾ ਵਾਅਦਾ ਕੀਤਾ।
ਇਸ ਸਮਾਗਮ ਵਿੱਚ ਪ੍ਰਮੁੱਖ ਨੇਤਾਵਾਂ ਅਤੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ, ਜਿਸ ਨੇ ਪੰਜਾਬ ਨੂੰ ਖੁਸ਼ਹਾਲੀ ਅਤੇ ਵਾਤਾਵਰਣ ਸੰਭਾਲ ਵੱਲ ਲਿਜਾਣ ਲਈ ਸਮੂਹਿਕ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ, ਸੀਨੀਅਰ ਲੀਡਰ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਸ੍ਰੀ ਸ਼ਮਿੰਦਰ ਸਿੰਘ ਖਿੰਡਾ, ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਸ੍ਰੀ ਰਣਜੀਤ ਸਿੰਘ ਚੀਮਾ, ਉਪ-ਚੇਅਰਮੈਨ ਡਾ. ਕੁਲਜੀਤ ਸਾਰਵਾਲ, ਸ੍ਰੀ ਜਗਰੂਪ ਸਿੰਘ ਸੇਖਵਾਂ, ਸ੍ਰੀਮਤੀ ਰਾਜਵਿੰਦਰ ਕੌਰ ਥਿਆੜਾ; ਸ੍ਰੀਮਤੀ ਬਲਜਿੰਦਰ ਕੌਰ ਮਾਹਲ;ਸ੍ਰੀ ਨੀਲ ਗਰਗ, ਮੀਡੀਅਮ ਸਕੇਲ ਇੰਡਸਟਰੀ ਪੰਜਾਬ ਦੇ ਚੇਅਰਮੈਨ; ਸ੍ਰੀ ਰਾਕੇਸ਼ ਕੁਮਾਰ ਪੁਰੀ, ਵਣ ਨਿਗਮ ਦੇ ਚੇਅਰਮੈਨ ਡਾ. ਪਰਮਿੰਦਰ ਸਿੰਘ ਗੋਲਡੀ, ਪੰਜਾਬ ਯੂਥ ਬੋਰਡ ਦੇ ਚੇਅਰਮੈਨ ਅਤੇ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਅਤੇ ਗਮਾਡਾ ਦੇ ਡਾਇਰੈਕਟਰ ਭੋਲਾ ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!