CM ਭਗਵੰਤ ਮਾਨ ਤੇ ਵਰ੍ਹਿਆ MP ਸਿਮਰਨਜੀਤ ਸਿੰਘ ਮਾਨ, ਪ੍ਰਦਰਸ਼ਨਕਾਰੀ ਮੁਲਾਜ਼ਮਾਂ ਹੱਕ ‘ਚ ਮਾਰਿਆ ਹਾਅ ਦਾ ਨਾਅਰਾ

Advertisement
Spread information

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਤੁਰੰਤ ਸਵੀਕਾਰ ਕਰੇ ਪੰਜਾਬ ਸਰਕਾਰ: ਐਮ.ਪੀ. ਸਿਮਰਨਜੀਤ ਸਿੰਘ ਮਾਨ
ਹਰਪ੍ਰੀਤ ਕੌਰ ਬਬਲੀ, ਸੰਗਰੂਰ, 26 ਫਰਵਰੀ2024 

ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ  ਲੈ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਨਾਲ ਸੰਗਰੂਰ ਵਿੱਚ ਪੁਲਿਸ ਵੱਲੋਂ ਸਰਕਾਰ ਦੇ ਇਸ਼ਾਰੇ ‘ਤੇ ਕੀਤੀ ਗਈ ਖਿੱਚ ਧੂਹ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਮੁਲਾਜ਼ਮਾਂ ਦੀ ਜਾਇਜ ਮੰਗ ਹੈ | ਪੰਜਾਬ ਸਰਕਾਰ ਨੂੰ  ਬਿਨ੍ਹਾਂ ਦੇਰੀ ਤੁਰੰਤ ਇਸ ਮੰਗ ਨੂੰ  ਸਵੀਕਾਰ ਕਰਕੇ ਮੁਲਾਜ਼ਮਾਂ ਨੂੰ  ਰਾਹਤ ਦੇਣੀ ਚਾਹੀਦੀ ਹੈ |
         ਸ. ਮਾਨ ਨੇ ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ 2004 ਵਿੱਚ ਭਾਰਤ ਅੰਦਰ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਗਈ ਸੀ, ਜਿਸਦੇ ਵਿਰੁੱਧ ਭਾਰਤ ਪੱਧਰ ‘ਤੇ ਵੱਡਾ ਵਿਦਰੋਹ ਉਠਿਆ, ਜਿਸਦੇ ਮੱਦੇਨਜਰ ਸੱਤਾ ਵਿੱਚ ਆਉਣ ਤੋਂ ਪਹਿਲਾ ਆਮ ਆਦਮੀ ਪਾਰਟੀ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਬਨਣ ‘ਤੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ | ਹੁਣ ਜਦੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਹੈ ਤਾਂ ਉਸ ਨੂੰ  ਆਪਣਾ ਵਾਅਦਾ ਨਿਭਾਉਣਾ ਚਾਹੀਦਾ ਹੈ | ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੀ ਬਹਾਲੀ ਸੰਬੰਧੀ ਮੰਗ ਨੂੰ  ਤੁਰੰਤ ਸਵੀਕਾਰ ਕਰਨਾ ਚਾਹੀਦਾ ਹੈ | ਪੰਜਾਬ ਸਰਕਾਰ ਨੂੰ  ਉਸ ਵੱਲੋਂ ਕੀਤੇ ਵਾਅਦੇ ਯਾਦ ਕਰਵਾਉਣ ਲਈ ਕੱਲ ਮੁਲਾਜ਼ਮਾਂ ਵੱਲੋਂ ਸੰਗਰੂਰ ਵਿੱਚ ਵੱਡੀ ਰੈਲੀ ਕੀਤੀ ਗਈ ਸੀ ਪਰ ਅਫਸੋਸ ਦੀ ਗੱਲ ਹੈ ਕਿ ਪੰਜਾਬ ਦੇ ਪੜ੍ਹੇ ਲਿਖੇ ਮੁਲਾਜ਼ਮ ਵਰਗ ਨਾਲ ਗੱਲਬਾਤ ਕਰਨ ਦੀ ਬਜਾਏ ਮੁੱਖ ਮੰਤਰੀ ਦੀ ਕੋਠੀ ਵੱਲ ਵੱਧ ਰਹੇ ਮੁਲਾਜ਼ਮਾਂ ‘ਤੇ ਲਾਠੀਚਾਰਜ ਕਰਵਾ ਦਿੱਤਾ ਗਿਆ, ਜਿਸਦੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਨਿਖੇਧੀ ਕੀਤੀ ਜਾਂਦੀ ਹੈ |

       ਸ. ਮਾਨ ਨੇ ਕਿਹਾ ਕਿ ਪੈਨਸ਼ਨ ਮੁਲਾਜ਼ਮਾਂ ਦੇ ਬੁਢਾਪੇ ਲਈ ਬੇਹੱਦ ਜਰੂਰੀ ਹੈ, ਕਿਉਂਕਿ ਇੱਕ ਮੁਲਾਜ਼ਮ ਆਪਣੀ ਜਿੰਦਗੀ ਦਾ ਸੁਨਹਿਰੀ ਪੀਰੀਅਡ ਸਰਕਾਰੀ ਨੌਕਰੀ ਵਿੱਚ ਲੰਘਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਅਸੀਂ ਮੁਲਾਜ਼ਮਾਂ ਦੀ ਇਸ ਜਾਇਜ ਮੰਗ ਦੀ ਪੂਰੀ ਹਮਾਇਤ ਕਰਦੇ ਹਾਂ | ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਾਜ਼ਮਾਂ ਦੀ ਇਸ ਮੰਗ ਦੇ ਸੰਬੰਧੀ ਉਹ ਦੇਸ਼ ਦੇ ਵਿੱਤ ਮੰਤਰੀ ਨੂੰ  ਵੀ ਪੱਤਰ ਲਿਖਣਗੇ ਕਿ ਭਾਰਤ ਵਿੱਚ 2004 ਤੋਂ ਬਾਅਦ ਬੰਦ ਕੀਤੀ ਹਰ ਮੁਲਾਜ਼ਮ ਦੀ ਪੈਨਸ਼ਨ ਦੁਬਾਰਾ ਲਾਗੂ ਕੀਤੀ ਜਾਵੇ, ਤਾਂ ਜੋ ਮੁਲਾਜ਼ਮ ਆਪਣੇ ਜੀਵਨ ਦਾ ਆਖਰੀ ਸਮਾਂ ਸੁੱਖ-ਸ਼ਾਂਤੀ ਨਾਲ ਬਤੀਤ ਕਰ ਸਕਣ | 

Advertisement
Advertisement
Advertisement
Advertisement
Advertisement
error: Content is protected !!