Skip to content
- Home
- ਵਿਸ਼ਵ ਸੁਣਨ ਸ਼ਕਤੀ ਦਿਵਸ ਸਬੰਧੀ ਕੀਤੀ ਜਾ ਰਹੀ ਜਾਂਚ ਤੇ ਜਾਗਰੂਕਤਾ-CMO
Advertisement
ਕੰਨਾਂ ਦੀ ਦੇਖ-ਭਾਲ ਸੰਬੰਧੀ ਵਿਸ਼ੇਸ਼ ਧਿਆਨ ਦੇਣ ਦੀ ਲੋੜ – ਸਿਵਲ ਸਰਜਨ
ਰਘਵੀਰ ਹੈਪੀ, ਬਰਨਾਲਾ, 1 ਮਾਰਚ 2024
ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ “ਵਿਸ਼ਵ ਸੁਣਨ ਸ਼ਕਤੀ ਦਿਵਸ” ਮਨਾਉਣ ਹਿੱਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਜਾਂਚ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਸਮੇਂ ਸਮੇਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਸਿਹਤ ਦਿਨ ਮਨਾਉਂਦਾ ਰਹਿੰਦਾ ਹੈ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਹੋਣ। ਡਾ. ਹਰਿੰਦਰ ਸ਼ਰਮਾ ਨੇ ਦੱਸਿਆ ਕਿ ਕੰਨਾਂ ਤੋਂ ਘੱਟ ਸੁਣਨਾ ਵੀ ਇੱਕ ਆਮ ਬਿਮਾਰੀ ਹੈ ਤੇ ਜੇਕਰ ਇਸਦੀ ਸਮੇਂ ਸਿਰ ਪਹਿਚਾਣ ਹੋ ਜਾਵੇ ਤਾਂ ਇਸਦਾ ਇਲਾਜ ਸੰਭਵ ਹੈ ।
ਡਾ. ਜੋਤੀ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਦੀ ਅਗਵਾਈ ਅਧੀਨ ਸਿਵਲ ਹਸਪਤਾਲ ਬਰਨਾਲਾ ਵਿਖੇ ਡਾ. ਵਿਕਰਮ (ਕੰਨ ,ਗਲਾ ਅਤੇ ਨੱਕ ਦੇ ਮਾਹਿਰ ) ਦੀ ਅਗਵਾਈ ਵਿੱਚ ਸਿਵਲ ਹਸਪਤਾਲ ਬਰਨਾਲਾ ਵਿਖੇ ਮਰੀਜਾਂ ਦੇ ਕੰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਨੂੰ ਆਪਣੇ ਕੰਨਾਂ ਦੀ ਦੇਖ-ਭਾਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਵੱਧਦੀ ਉਮਰ ਵਿੱਚ ਵੀ ਤੁਹਾਡੇ ਕੰਨ ਸਹੀ ਸਲਾਮਤ ਕੰਮ ਕਰਨ ।
ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਹਰਜੀਤ ਸਿੰਘ ਬਾਗੀ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀਂ “ਵਿਸ਼ਵ ਸੁਣਨ ਸ਼ਕਤੀ ਦਿਵਸ “ ਮੌਕੇ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ । ਸਾਨੂੰ ਗੂੰਗੇ ਅਤੇ ਬੋਲੇ ਵਿਅਕਤੀਆਂ ਨਾਲ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ।
Advertisement
Advertisement
Advertisement
Advertisement
Advertisement
error: Content is protected !!