Skip to content
- Home
- ਹੰਡਿਆਇਆ ਦੇ ਸਟੇਡੀਅਮ ਦੇ ਨਵੀਨੀਕਰਨ ਲਈ 32.50 ਲੱਖ ਰੁਪਏ ਜਾਰੀ: ਮੀਤ ਹੇਅਰ
Advertisement

ਖੇਡ ਵਿਭਾਗ ਵੱਲੋਂ ਨਗਰ ਪੰਚਾਇਤ ਲਈ ਫੰਡ ਮਨਜ਼ੂਰ
ਰਘਵੀਰ ਹੈਪੀ, ਬਰਨਾਲਾ 6 ਮਾਰਚ 2024
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਹੰਡਿਆਇਆ ਦੇ ਸ੍ਰੀ ਗੁਰੂ ਤੇਗ਼ ਬਹਾਦਰ ਸਟੇਡੀਅਮ ਦੇ ਨਵੀਨੀਕਰਨ ਲਈ 32.50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਟੇਡੀਅਮ ਦੇ ਨਵੀਨੀਕਰਨ ਦੇ ਕੰਮ ਦੀ ਖੇਡ ਵਿਭਾਗ ਵੱਲੋਂ ਸਿਧਾਂਤਕ ਪ੍ਰਵਾਨਗੀ ਦਿੰਦਿਆਂ ਨਗਰ ਪੰਚਾਇਤ ਹੰਢਿਆਇਆ ਨੂੰ ਫੰਡ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।
ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਖੇਡ ਵਿਭਾਗ ਨੂੰ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਨਵੀਆਂ ਖੇਡ ਨਰਸਰੀਆਂ ਤੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ।
ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਹੰਡਿਆਇਆ ਕਸਬੇ ਨੇ ਵੱਡੇ ਖਿਡਾਰੀ ਪੈਦਾ ਕੀਤੇ ਹਨ। ਖਾਸ ਕਰਕੇ ਬਾਸਕਿਟਬਾਲ ਤੇ ਨੈੱਟਬਾਲ ਖੇਡ ਵਿੱਚ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਟੇਡੀਅਮ ਦੇ ਨਵੀਨੀਕਰਨ ਨਾਲ ਇੱਥੋਂ ਦੇ ਖਿਡਾਰੀਆਂ ਨੂੰ ਹੋਰ ਵੀ ਸਹੂਲਤਾਂ ਮਿਲਣਗੀਆਂ।
Advertisement

Advertisement

Advertisement

Advertisement

error: Content is protected !!