Skip to content
- Home
- ਗੋਪਾਲ ਸ਼ਰਮਾ ਨੇ PSPCL ਦੇ ਹੈਡ ਆਫਿਸ ‘ਚ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ
Advertisement

ਰਿਚਾ ਨਾਗਪਾਲ, ਪਟਿਆਲਾ 6 ਮਾਰਚ 2024
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਗੋਪਾਲ ਸ਼ਰਮਾ ਨੇ ਉਪ ਸਕੱਤਰ ਲੋਕ ਸੰਪਰਕ ਵਜੋਂ ਅਹੁਦਾ ਸੰਭਾਲ ਲਿਆ ਹੈ।
ਜ਼ਿਕਰਯੋਗ ਹੈ ਕਿ ਗੋਪਾਲ ਸ਼ਰਮਾ ਸਾਲ 2001 ਵਿੱਚ ਬਿਜਲੀ ਬੋਰਡ ’ਚ ਬਤੌਰ ਸੂਚਨਾ ਅਧਿਕਾਰੀ ਵਜੋਂ ਭਰਤੀ ਹੋਏ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਲੁਧਿਆਣਾ, ਬਠਿੰਡਾ ਸਮੇਤ ਲਹਿਰਾ ਥਰਮਲ ਵਿਖੇ ਸੂਚਨਾ ਅਫ਼ਸਰ ਅਤੇ ਅਧੀਨ ਸਕੱਤਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ।
ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਹਰੇਕ ਲੋੜਵੰਦ ਖਪਤਕਾਰ ਪੀ.ਐਸ.ਪੀ.ਸੀ.ਐਲ ਦੀਆਂ ਸੇਵਾਵਾਂ ਦਾ ਲਾਭ ਉਠਾ ਸਕੇ।
Advertisement

Advertisement

Advertisement

Advertisement

error: Content is protected !!