ਬੀਟੀਐਨ, ਅੰਮ੍ਰਿਤਸਰ 9 ਮਾਰਚ 2024
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸੂਬਾ ਜਥੇਬੰਦਕ ਸਕੱਤਰ ਮੰਥਰੀ ਸ੍ਰੀਨਿਵਾਸਲੂ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮੰਨਾ ਅਤੇ ਭਾਜਪਾ ਦੇ ਸੂਬਾਈ ਸੋਸ਼ਲ ਮੀਡੀਆ ਵਿਭਾਗ ਦੇ ਕੋਆਰਡੀਨੇਟਰ ਅਜੇ ਅਰੋੜਾ ਦੀ ਅਗਵਾਈ ਹੇਠ ਸੋਸ਼ਲ ਮੀਡੀਆ ਵਿਭਾਗ ਵੱਲੋਂ ਪੰਕਜ ਨਾਹਰ ਨੂੰ ਤੀਸਰੀ ਵਾਰ ਜਿਲਾ ਅੰਮ੍ਰਿਤਸਰ ਦਿਹਾਤੀ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਪੰਕਜ ਨਾਹਰ ਨੇ ਪਾਰਟੀ ਦੀ ਕੇਂਦਰੀ ਅਤੇ ਸੂਬਾਈ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ । ਮੀਡੀਆ ਨਾਲ ਗੱਲਬਾਤ ਕਰਦਿਆਂ ਪੰਕਜ ਨਾਹਰ ਨੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਸੋਸ਼ਲ ਮੀਡੀਆ ਉੱਤੇ ਪਾਰਟੀ ਦਾ ਪ੍ਰਚਾਰ ਕਰਨਗੇ । ਉਨਾਂ ਕਿਹਾ ਕਿ ਉਹ, ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੂਬਹੂ ਲੋਕਾਂ ਤੱਕ ਪਹੁੰਚਾਉਣਗੇ ।