ਕੋਟਪਾ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ

Advertisement
Spread information
ਬਿੱਟੂ ਜਲਾਲਾਬਾਦੀ , ਫਾਜ਼ਿਲਕਾ, 12 ਮਾਰਚ 2024
       ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਪਿੰਡ ਦੀਵਾਨ ਖੇੜਾ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ਅਤੇ ਪਿੰਡਾਂ ਵਿੱਚ ਕੋਟਪਾ ਤਹਿਤ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ |
      ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ | ਇਸੇ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਬਲਾਕ ਖੂਈਖੇੜਾ ਅਧੀਨ ਪੈਂਦੇ ਪਿੰਡ ਦੀਵਾਨ ਖੇੜਾ ਵਿਖੇ ਤੰਬਾਕੂ ਪਦਾਰਥਾਂ ਦੀਆਂ ਦੁਕਾਨਾਂ ਅਤੇ ਵੇਚਣ ਵਾਲਿਆਂ ਦੇ ਚਲਾਨ ਕੱਟੇ। ਇਸ ਤੋਂ ਇਲਾਵਾ ਦੁਕਾਨਾਂ ‘ਤੇ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ‘ਤੇ ਪੂਰਨ ਪਾਬੰਦੀ ਹੈ ਅਤੇ ਅਜਿਹਾ ਕਰਨ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ | ਇਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵਿੱਚ ਹੈਲਥ ਸੁਪਰਵਾਈਜ਼ਰ ਇੰਦਰਜੀਤ ਸਿੰਘ ਅਤੇ ਐਮ.ਪੀ.ਐਚ.ਡਬਲਿਊ ਅਮਿਤ ਕੁਮਾਰ, ਜਗਦੀਸ਼ ਕੁਮਾਰ ਸ਼ਾਮਲ ਸਨ।
Advertisement
Advertisement
Advertisement
Advertisement
Advertisement
error: Content is protected !!