ਅਪਰਾਧੀਆਂ ਦੀ ਹੁਣ ਖੈਰ ਨਹੀਂ, ਡੀਆਈਜੀ H.S. ਭੁੱਲਰ ਨੇ ਦਿੱਤੀਆਂ ਸਖਤ ਹਦਾਇਤਾਂ…

Advertisement
Spread information

ਰਘਵੀਰ ਹੈਪੀ/ਅਦੀਸ਼ ਗੋਇਲ , ਬਰਨਾਲਾ 20 ਮਾਰਚ 2024

       ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹੇ ਅੰਦਰ ਅਮਨ ਸ਼ਾਂਤੀ ਕਾਇਮ ਰੱਖਣ ‘ਤੇ ਹਰ ਕਿਸਮ ਦੇ ਅਪਰਾਧੀਆਂ ਨੂੰ ਨੱਥ ਪਾਉਣ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਅਤੇ ਲਾਅ ਐਂਡ ਆਰਡ ਦੀ ਸਥਿਤੀ ਦਾ ਜਾਇਜਾ ਲੈਣ ਲਈ ਅੱਜ ਬਾਅਦ ਦੁਪਿਹਰ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ, ਡੀ.ਆਈ.ਜੀ ਪਟਿਆਲਾ ਰੇਂਜ, ਪਟਿਆਲਾ ਨੇ ਜਿਲ੍ਹਾ ਪੁਲਿਸ ਹੈਡਕੁਆਟਰ, ਬਰਨਾਲਾ ਦੇ ਕਾਨਫਰੰਸ ਹਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ।                                                    ਮੀਟਿੰਗ ਵਿੱਚ ਜਿਲ੍ਹਾ ਬਰਨਾਲਾ ਦੇ ਸਮੂਹ ਗਜਟਿਡ ਅਫਸਰ, ਥਾਣਿਆਂ ਦੇ ਐਸ.ਐਚ.ਓ. , ਇੰਚਾਰਜ ਪੁਲਿਸ ਪੋਸਟ ਅਤੇ ਸਪੈਸ਼ਲ ਯੁਨਿਟ ਆਦਿ ਸ਼ਾਮਿਲ ਹੋਏ। ਡੀਆਈਜੀ ਭੁੱਲਰ ਵਲੋਂ ਮੀਟਿੰਗ ਵਿਚ ਸਿਲਸਿਲੇਵਾਰ ਢੰਗ ਨਾਲ ਵਿਸਥਾਰ ਪੂਰਵਕ ਕਰਾਇਮ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜਾ ਲਿਆ।                                               

Advertisement

         ਉਨ੍ਹਾਂ ਜਿਲ੍ਹੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ। ਜਿੰਨ੍ਹਾਂ ਵਿੱਚ ਪ੍ਰਮੁੱਖ ਤੌਰ ਤੇ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਹਨਾਂ ਕਿਹਾ ਕਿ ਚੋਣ ਕਮੀਸ਼ਨ ਦੀਆਂ ਹਦਾਇਤਾਂ ਤੇ ਨਿਰਦੇਸ਼ਾਂ ਅਨੁਸਾਰ ਭਗੌੜਿਆਂ (ਪੀ.ਓ), ਬੇਲ-ਜੰਪਰਜ ਅਤੇ ਪੈਰੋਲ ਜੰਪਰਜ ਨੂੰ ਗ੍ਰਿਫਤਾਰ ਕਰਨ, ਗੈਰ-ਜਮਾਨਤੀ ਵਾਰੰਟ ਵਾਲੇ ਅਪਰਾਧੀਆਂ (ਐਨ.ਬੀ.ਡਬਲਿਊ) ਨੂੰ ਫੜਨ ਦੀ 100% ਪਾਲਣਾ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।                                                     

    ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੋਣਾਂ ਦੌਰਾਨ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਜਿਲ੍ਹੇ ਦੀ 75% ਫੀਸਦੀ ਫੋਰਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ (CAPF) ਦੀਆਂ ਕੰਪਨੀਆਂ ਦਾ ਸੁਚੱਜੇ ਢੰਗ ਨਾਲ ਉਪਯੋਗ ਕਰਕੇ ਜਿਲ੍ਹੇ ਵਿੱਚ ਫਲੈਗ ਮਾਰਚ ਕੱਢੇ ਜਾਣਗੇ । ਉਨਾਂ ਕਿਹਾ ਕਿ ਨਿਰਪੱਖ ਚੋਣਾਂ ਕਰਵਾਉਣ ਲਈ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰਕੇ ਨਜਾਇਜ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਉੱਤੇ ਪੁਲਿਸ ਪਾਰਟੀਆਂ ਦੀ ਪੈਨੀ ਨਜਰ ਰਹੇਗੀ। ਉਨਾਂ ਸਾਰੇ ਮੁੱਖ ਅਫਸਰ ਥਾਣਾਜਾਤ ਅਤੇ ਚੌਂਕੀ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਪਰ ਕਰੜੀ ਨਜਰ ਰੱਖਣ ਅਤੇ ਕਿਸੇ ਨੂੰ ਚੋਣਾਂ ਦੌਰਾਨ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜਤ ਨਾ ਦਿੱਤੀ ਜਾਵੇ।           

         ਡੀਆਈਜੀ ਭੁੱਲਰ ਨੇ ਕਿਹਾ ਕਿ ਚੋਣਾਂ ਦੌਰਾਨ ਗੰਨ ਹਾਊਸ, ਕਾਊਂਟਿੰਗ ਸੈਂਟਰਾਂ, ਸਟੋਰੇਜ ਸੈਟਰਾਂ, ਪੁਲਿਸ ਇਮਾਰਤਾਂ ਅਤੇ ਉਮੀਦਵਾਰਾਂ ਦੀ ਸੁਰੱਖਿਆ ਸਭ ਤੋਂ ਅਹਿਮ ਹੈ । ਜਿਸ ਵਿੱਚ ਜਿਵੇਂ ਗੰਨਮੈਨ, ਗਾਰਦ, ਸੀ.ਸੀ.ਟੀ.ਵੀ ਕੈਮਰੇ ਆਦਿ ਲਗਾਉਣਾ ਯਕੀਨੀ ਬਣਾਇਆ ਜਾਣ । ਇਸ ਮੌਕੇ ਡੀਆਈਜੀ ਭੁੱਲਰ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣ ਕਮੀਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੋਕ ਆਪਣਾ ਅਸਲਾ ਜਮ੍ਹਾ ਕਰਵਾਉਣ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਸਾਂਤਮਈ ਤਰੀਕੇ ਨਾਲ ਸੰਪੂਰਨ ਹੋਣ। ਜਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਆਈ.ਪੀ.ਐਸ ਨੇ ਕਿਹਾ ਕਿ ਜਿਲ੍ਹਾ ਪੁਲਿਸ, ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸ਼ਾਤੀਪੂਰਣ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Advertisement
Advertisement
Advertisement
Advertisement
Advertisement
error: Content is protected !!