ਹਰਪ੍ਰੀਤ ਕੌਰ ਸੰਗਰੂਰ 25 ਜੂਨ 2020
ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਕੋਰੋਨਾ ਮਹਾਂਮਾਰੀ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਨਹਿਰੂ ਯੂਵਾ ਕੇਂਦਰ ਦੇ ਯੂਥ ਵਲੰਟੀਅਰਜ਼ ਨੂੰ ਜ਼ਿਲਾ ਯੂਥ ਕੋਆਡੀਨੇਟਰ ਅੰਜਲੀ ਚੋਧਰੀ ਅਤੇ ਸਹਾਇਕ ਡਾਇਰੈਕਟਰ ਯੂਵਕ ਸੇਵਾਵਾ ਅਰੁਣ ਕੁਮਾਰ ਵੱਲੋ ਮਿਸ਼ਨ ਫਤਿਹ ਬੈਜ ਲਗਾ ਕੇ ਹੋਸਲਾ ਅਫਜਾਈ ਕੀਤੀ ਗਈ।ਇਸ ਮੌਕੇ ਜਾਣਕਾਰੀ ਦਿੰਦਿਆ ਜ਼ਿਲਾ ਯੂਥ ਕੋਆਡੀਨੇਟਰ ਅੰਜਲੀ ਚੋਧਰੀ ਅਤੇ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਰੀਅਰਜ਼ ਵੱਲੋ ਕੋਵਾ ਐਪ ਬਾਰੇ ਪ੍ਰਚਾਰ ਕਰਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਊਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਨੂੰ ਲੈ ਕੇ ਨੋਜ਼ਵਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਮੌਕੇ ਉਨ੍ਹਾਂ ਕੋਰੋਨਾ ਮਹਾਮਾਰੀ ਤੋ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਦੀਆ ਹਦਾਇਤਾਂ ਪਾਲਣ ਕਰਨ ਦੀ ਪੂਰਜ਼ੋਰ ਅਪੀਲ ਕੀਤੀ।ਇਸ ਮੌਕੇ ਨਹਿਰੂ ਯੂਵਾ ਕੇਦਰ ਦੇ ਵਲੰਟੀਅਰ ਵੀ ਹਾਜ਼ਰ ਸਨ।