ਬਾਹਰਲੇ ਸੂਬਿਆਂ ਤੋਂ ਆ ਰਹੀ ਸ਼ਰਾਬ, ਲਾਹਣ ਦੀ ਕਸੀਦਗੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

Advertisement
Spread information

ਅਦੀਸ਼ ਗੋਇਲ, ਬਰਨਾਲਾ, 27 ਮਾਰਚ 2024

     ਜ਼ਿਲ੍ਹਾ ਬਰਨਾਲਾ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸਾਂ ਅਤੇ ਐਸ.ਐਸ.ਪੀ. ਸ਼੍ਰੀ ਸੰਦੀਪ ਮਲਿਕ ਦੇ ਸਹਿਯੋਗ ਨਾਲ ਆਬਕਾਰੀ ਅਫ਼ਸਰ, ਬਰਨਾਲਾ ਸ਼੍ਰੀ ਨਵਜੋਤ ਸਿੰਘ ਵੱਲੋਂ ਬਾਹਰਲੇ ਸੂਬਿਆਂ ਤੋਂ ਸਮੱਗਲ ਹੋ ਕੇ ਆ ਰਹੀ ਸ਼ਰਾਬ ਅਤੇ ਲਾਹਣ ਦੀ ਕਸੀਦਗੀ ਨੂੰ ਰੋਕਣ ਦੇ ਲਈ ਇਕ ਵਿਸ਼ੇਸ ਮੁਹਿੰਮ ਚਲਾਈ ਗਈ ਹੈ। ਇਸ ਦੇ ਤਹਿਤ ਆਬਕਾਰੀ ਵਿਭਾਗ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਜ਼ਿਲ੍ਹੇ ਵਿਚ ਨਾਕੇ ਲਗਾ ਕੇ ਅਤੇ ਜਿਨ੍ਹਾਂ ਇਲਾਕਿਆਂ ਵਿਚ ਨਜਾਇਜ ਸ਼ਰਾਬ ਦੀ ਕਸੀਦਗੀ ਹੋਣ ਅਤੇ ਬਾਹਰਲੇ ਰਾਜਾਂ ਤੋਂ ਸਮੱਗਲ ਹੋ ਕੇ ਆਈ ਸ਼ਰਾਬ ਦੀ ਵਿਕਰੀ ਦੀ ਸੰਭਾਵਨਾ ਹੈ, ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਨ੍ਹਾਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਖਾਲੀ ਗੋਦਾਮ, ਸ਼ੈਲਰ, ਢਾਬੇ ਅਤੇ ਹੋਰ ਥਾਵਾਂ ਜਿਥੇ ਸ਼ਰਾਬ ਨੂੰ ਜਮ੍ਹਾਂ ਕੀਤਾ ਜਾ ਸਕਦਾ ਹੋਵੇ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਇੰਨ੍ਹਾਂ ਟੀਮਾਂ ਵੱਲੋਂ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 168 ਬੋਤਲਾਂ ਦੇਸੀ ਸ਼ਰਾਬ, 320 ਲਿਟਰ ਲਾਹਣ ਅਤੇ 341 ਲਿਟਰ ਨਜਾਇਜ ਸ਼ਰਾਬ ਦੀ ਰਿਕਵਰੀ ਕੀਤੀ ਗਈ ਹੈ ਅਤੇ 14 ਵਿਅਕਤੀਆਂ ਵਿਰੁੱਧ ਆਬਕਾਰੀ ਐਕਟ ਅਧੀਨ ਮੁਕੱਦਮੇ ਦਰਜ ਕੀਤੇ ਗਏ ਹਨ। ਇਥੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਬਕਾਰੀ ਵਿਭਾਗ ਦੇ ਮੁੱਖ ਦਫ਼ਤਰ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਆਬਕਾਰੀ ਵਿਭਾਗ ਅਤੇ ਪੁਲਿਸ ਵਿਭਾਗ ਵੱਲੋਂ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਨਜਾਇਜ਼ ਸ਼ਰਾਬ ਦੀ ਵਿਕਰੀ ਕਰਦਾ ਹੈ ਜਾਂ ਬਣਾਉਂਦਾ ਹੈ ਤਾਂ ਉਸ ਬਾਰੇ ਜਾਣਕਾਰੀ ਦਿੱਤੀ ਜਾਵੇ।

Advertisement
Advertisement
Advertisement
Advertisement
Advertisement
Advertisement
error: Content is protected !!