ਰਘਵੀਰ ਹੈਪੀ, ਬਰਨਾਲਾ 29 ਮਾਰਚ 2024
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਮਿਤੀ 30 ਮਾਰਚ, 2024 ਲਈ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ, ਤਾਂ ਜੋ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਨੂੰ ਰੋਕਿਆ ਜਾ ਸਕੇ। ਉਹਨਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ, 2024 ਮਿਤੀ 30 ਮਾਰਚ, 2024 ਨੂੰ ਸਵੇਰੇ 10:00 ਵਜੇ ਤੋਂ 1:00 ਵਜੇ ਤੱਕ ਬੋਰਡ ਵੱਲੋਂ ਜ਼ਿਲ੍ਹਾ ਬਰਨਾਲਾ ਅੰਦਰ ਲਈ ਜਾਣੀ ਹੈ।
ਵਧੇਰੀ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਇਸ ਪ੍ਰੀਖਿਆ ਲਈ ਜ਼ਿਲ੍ਹਾ ਬਰਨਾਲਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ),ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ, ਜਮਲਾ ਮਾਲਕਨ ਸਰਕਾਰੀ ਹਾਈ ਸਕੂਲ, ਸਰਕਾਰੀ ਹਾਈ ਸਕੂਲ ਸੰਘੇੜਾ, ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ, ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਸ੍ਰੀ ਲਾਲ ਬਹਾਦਰ ਸ਼ਾਸ਼ਤਰੀ ਆਰੀਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਡਾ.ਰਘੁਬੀਰ ਪ੍ਰਕਾਸ਼ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਐਸ.ਐਸ.ਡੀ. ਕਾਲਜ ਬਰਨਾਲਾ, ਐਨ.ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ (ਲੜਕੀਆ), ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ, ਸ਼ਾਂਤੀ ਦੇਵੀ ਮੈਮੋਰੀਅਲ ਸਰਕਾਰੀ ਕੰਨਿਆ ਹਾਈ ਸਕੂਲ ਤਪਾ, ਸਰਵਹਿੱਤਕਾਰੀ ਵਿੱਦਿਆ ਮੰਦਿਰ ਤਪਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ (ਵਾਇਆ ਤਪਾ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਦੌੜ, ਸ਼ਹੀਦ ਬੁੱਧੂ ਖਾਂ ਸ਼ੌਰੀਆ ਚੱਕਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਹਿਣਾ ਪ੍ਰੀਖਿਆ ਕੇਂਦਰ ਬਣਾਏ ਗਏ ਹਨ।