ਸਕੂਲੀ ਵਾਹਨਾਂ ਦੇ ਧੜਾਧੜ ਕੱਟੇ ਗਏ ਚਲਾਨ, ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹੋਈ ਚੈਕਿੰਗ

Advertisement
Spread information

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਨੇ ਪੁਲਿਸ ਟੀਮ ਸਣੇ ਕੀਤੀ ਸਕੂਲੀ ਵਾਹਨਾਂ ਦੀ ਚੈਕਿੰਗ 

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ 2 ਅਪ੍ਰੈਲ 2024

          ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫਿਰੋਜ਼ਪੁਰ ਛਾਉਣੀ ਅਤੇ ਸ਼ਹਿਰ ਦੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 40 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

          ਇਸ ਮੌਕੇ ਡੀ.ਐਸ.ਪੀ. ਹੈੱਡਕੁਆਟਰ ਸ੍ਰੀ ਭੁਪਿੰਦਰ ਸਿੰਘ ਭੁੱਲਰ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ।                                                                 

          ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਸ੍ਰੀ ਪਰਮਜੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਹਰਮੀਤ ਸਿੰਘ,  ਪੰਜਾਬ ਰੋਡਵੇਜ਼ ਤੋਂ ਨਿਰਦੋਸ਼ ਕੁਮਾਰ, ਸਿੱਖਿਆ ਵਿਭਾਗ ਤੋਂ ਸ੍ਰੀ ਦੀਪਕ ਸ਼ਰਮਾ ਆਦਿ ਮੌਜੂਦ ਸਨ।

Advertisement
Advertisement
Advertisement
Advertisement
error: Content is protected !!