ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਦਾ ਥੀਮ ‘ ਚੰਗੇ ਜੀਵਨ ਲਈ ਸਹੀ ਗਿਆਨ’

Advertisement
Spread information

ਨਸ਼ਾ ਪੀੜਤ ਇਲਾਜ ਲਈ ਸਰਕਾਰੀ ਹਸਪਤਾਲ ਨਾਲ ਰਾਬਤਾ ਕਰਨ-ਡਾ. ਅਮਰੀਕ ਸਿੰਘ 


ਅਸ਼ੋਕ ਵਰਮਾ ਬਠਿੰਡਾ, 26 ਜੂਨ2020

ਅੱਜ ਮਨਾਏ ਜਾ ਰਹੇ ਕੌਮਾਤਰੀ ਨਸ਼ਾ ਵਿਰੋਧੀ ਦਿਵਸ ਦਾ ਇਸ ਵਾਰ ਦਾ ਥੀਮ ‘ਚੰਗੇ ਜੀਵਨ ਲਈ ਸਹੀ ਗਿਆਨ’ ਹੈ। ਇਹ ਜਾਣਕਾਰੀ ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਨੇ ਦਿੱਤੀ। ਸਿਵਲ ਸਰਜਨ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੋਵਿਡ 19 ਦੇ ਫੈਲਾਅ ਨੂੰ ਰੋਕਣ ਦੇ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਵਿਭਾਗ ਨਸ਼ੇ ਤੋਂ ਪੀੜਤਾਂ ਦੇ ਇਲਾਜ ਦੀ ਜਿੰਮੇਵਾਰੀ ਵੀ ਬਾਖ਼ੂਬੀ ਨਿਭਾਅ ਰਿਹਾ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ ਓਟ ਕਲੀਨਿਕ ਚਲਾਏ ਜਾ ਰਹੇ ਹਨ। ਜਿੱਥੇ ਨਸ਼ੇ ਤੋਂ ਪੀੜਤਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਇੱਥੇ ਨਸ਼ੇ ਦੇ ਮਰੀਜ਼ਾਂ ਨੂੰ ਕਾਊਂਸਲਿੰਗ ਕਰਕੇ ਸਮਾਜ ਦੀ ਮੁੱਖ ਧਾਰਾ ਵਿਚ ਮੁੜਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਜ਼ਿਲਾ ਨੋਡਲ ਅਫ਼ਸਰ ਡਾ. ਅਰੁਣ ਬਾਂਸਲ ਨੇ ਦੱਸਿਆ ਕਿ ਮਈ 2018 ਤੋਂ 24 ਜੂਨ 2020 ਨਸ਼ਾ ਛੁਡਾਓ ਕੇਂਦਰਾਂ ਵਿਖੇ 18014 ਨਸ਼ਾ ਗ੍ਰਸਤ ਵਿਅਕਤੀਆਂ ਨੂੰ ਰਜਿਸਟਰਡ ਕੀਤਾ ਗਿਆ ਹੈ । ਜਦੋ਼ ਕਿ ਇਨਾਂ ਵਿਚੋਂ 11905, 22 ਮਾਰਚ 2020 ਤੋਂ ਬਾਅਦ ਰਜਿਸਟਰਡ ਹੋਏ ਹਨ। ਉਨਾਂ ਨੇ ਅਪੀਲ ਕੀਤੀ ਕਿ ਜੋ ਕੋਈ ਵੀ ਨਸ਼ੇ ਤੋਂ ਪੀੜਤ ਹੈ ਉਹ ਆਪਣੇ ਇਲਾਜ ਲਈ ਸਰਕਾਰੀ ਹਸਪਤਾਲ ਨਾਲ ਰਾਬਤਾ ਕਰੇ।

Advertisement
Advertisement
Advertisement
Advertisement
Advertisement
Advertisement
error: Content is protected !!