ਰਿਚਾ ਨਾਗਪਾਲ, ਪਟਿਆਲਾ 7 ਅਪ੍ਰੈਲ 2024
ਸ਼ਹਿਰ ਅੰਦਰ ਭਾਰੀ ਵਹੀਕਲਾਂ ਦੇ ਦਾਖਿਲ ਹੋਣ ਕਾਰਣ, ਟ੍ਰੈਫਿਕ ਦੀ ਆਵਾਜਾਈ ਵਿੱਚ ਪੈਦਾ ਹੋ ਰਹੀ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਦੇਣ ਦੀ ਮੰਸ਼ਾ ਨਾਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫੁਰਮਾਨ ਜ਼ਾਰੀ ਕੀਤਾ ਹੈ। ਇਹ ਹੁਕਮ 5 ਜੂਨ 2024 ਤੱਕ ਲਾਗੂ ਰਹੇਗਾ। ਹੁਕਮ ਅਨੁਸਾਰ, ਰਾਜਪੁਰਾ ਚੁੰਗੀ ਤੋਂ ਪੁਰਾਣਾ ਬੱਸ ਸਟੈਂਡ ਦੇ ਅੰਦਰ ਦੇ ਇਲਾਕੇ, ਪੁਰਾਣਾ ਬੱਸ ਸਟੈਂਡ ਤੋਂ ਫੁਆਰਾ ਚੌਂਕ (ਦੀ ਮਾਲ ਰੋਡ), ਫੁਆਰਾ ਚੌਂਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਹੈ।
5 ਜੂਨ 2024 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਵੱਧ ਗਈ ਹੈ, ਇਨ੍ਹਾਂ ਵਾਹਨਾਂ ਦੀ ਦਿਨ ਦੇ ਸਮੇਂ ਸ਼ਹਿਰ ਵਿੱਚ ਆਮਦ ਨਾਲ ਆਮ ਟ੍ਰੈਫਿਕ ਦੀ ਆਵਾਜਾਈ ਵਿੱਚ ਕਾਫ਼ੀ ਵਿਘਨ ਪੈ ਰਿਹਾ ਹੈ, ਜਿਸ ਨਾਲ ਲੰਮੇ ਸਮੇਂ ਜਾਮ ਲੱਗ ਜਾਂਦੇ ਹਨ। ਇਨ੍ਹਾਂ ਟ੍ਰੈਫਿਕ ਜਾਮਾਂ ਕਾਰਨ ਜਿੱਥੇ ਆਮ ਜਨਤਾ ਦੇ ਕੰਮਕਾਰ ਪ੍ਰਭਾਵਿਤ ਹੁੰਦੇ ਹਨ, ਉੱਥੇ ਨਾਲ ਹੀ ਬੀਮਾਰ/ਬਜ਼ੁਰਗ/ਮਰੀਜ਼/ਐਂਬੂਲੈਸਾਂ/ਸਕੂ