ਰੈਸਟੋਰੈਂਟਾਂ, ਹੋਟਲਾਂ ਤੇ ਪ੍ਰਾਹੁਣਚਾਰੀ ਸੇਵਾਵਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
* ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ: ਜ਼ਿਲ੍ਹਾ ਮੈਜਿਸਟ੍ਰੇਟ
ਅਜੀਤ ਸਿੰਘ ਬਰਨਾਲਾ, 26 ਜੂੂਨ 2020
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਵਿੱਚ ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਰੈਸਟੋਰੈਂਟਾਂ ਵਿਚ ਰਾਤ 8 ਵਜੇ ਤੱਕ 50 ਫੀਸਦੀ ਵਿਅਕਤੀਆਂ (ਰੈਸਟੋਰੈਂਟਾਂ ਦੀ ਬੈਠਣ ਦੀ ਸਮਰੱਥਾ ਅਨੁਸਾਰ) ਨੂੰ ਬੈਠ ਕੇ ਖਾਣ ਦੀ ਆਗਿਆ ਦਿੱਤੀ ਜਾਂਦੀ ਹੈ। ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਸਬੰਧੀ ਜਾਰੀ ਹੁਕਮਾਂ ਅਨੁਸਾਰ ਹੋਟਨ ਰੈਸਟੋਰੈਂਟਾਂ ਵਿਚ 50 ਫੀਸਦੀ ਵਿਅਕਤੀਆਂ (ਹੋÎਟਲਾਂ ਦੀ ਬੈਠਣ ਦੀ ਸਮਰੱਥਾ ਅਨੁਸਾਰ) ਜਾਂ 50 ਫੀਸਦੀ ਮਹਿਮਾਨਾਂ ਨੂੰ ਸਮੇਤ ਬੂਫੇ ਮੀਲ ਬੈਠ ਕੇ ਖਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਰੈਸਟੋਰੈਂਟ ਹੋਟਲ ਦੇ ਮਹਿਮਾਨਾਂ ਦੇ ਨਾਲ ਨਾਲ ਬਾਹਰੋਂ ਆਏ ਮਹਿਮਾਨਾਂ ਨੂੰ ਵੀ ਬੈਠ ਕੇ ਖਾਣ ਦੀ ਇਜਾਜ਼ਤ ਰਾਤ 8 ਵਜੇ ਤੱਕ ਦਿੱਤੀ ਜਾਂਦੀ ਹੈ।
ਬਾਰਜ਼ ਬੰਦ ਰਹਿਣਗੇ, ਪਰ ਸ਼ਰਾਬ ਕਮਰਿਆਂ ਜਾਂ ਰੈਸਟੋਰੈਂਟ ਵਿੱਚ ਪੰਜਾਬ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਸਪਲਾਈ ਕਰਨ ਦੀ ਆਗਿਆ ਹੋਵੇਗੀ।
ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ, ਬੈਂਕੁਇਟ ਹਾਲ ਅਤੇ ਖੁੱਲ੍ਹੀ ਜਗ੍ਹਾ ਵਿਚ ਵਿਆਹ, ਸਮਾਜਿਕ ਸਮਾਗਮ ਅਤੇ ਹੋਰ ਪਾਰਟੀਆਂ ਕਰਨ ਲਈ ਸਿਰਫ 50 ਮਹਿਮਾਨਾਂ ਨੂੰ ਆਉਣ ਦੀ ਆਗਿਆ ਹੋਵੇਗੀ। ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ, ਬੈਂਕੁਇਟ ਹਾਲ ਦਾ ਏਰੀਆ 50 ਵਿਅਕਤੀਆਂ ਲਈ ਸਮਾਜਿਕ ਦੂਰੀ ਨੂੰ ਬਣਾਏ ਰੱਖਣ ਲਈ ਘੱਟੋ-ਘੱਟ 5000 ਸਕੇਅਰ ਫੁੱਟ ਦਾ ਹੋਣਾ ਚਾਹੀਦਾ ਹੈ ਤਾਂ ਜੋ 50 ਵਿਅਕਤੀਆਂ ਵਿੱਚ 10 X10 ਦਾ ਸਮਾਜਿਕ ਫਾਸਲਾ ਯਕੀਨੀ ਬਣਾਇਆ ਜਾ ਸਕੇ।
ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ, ਬੈਂਕੁਇਟ ਹਾਲ ਦੀ ਮੈਨੇਜਮੈਂਟ ਵੱਲੋਂ ਅਨੁਲੱਗ—1 ਵਿੱਚ ਸ਼ਾਮਲ ਹਦਾਇਤਾਂ/ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਲੰਘਣਾ ਕਰਨ ਦੀ ਸੂਰਤ ਵਿਚ ਆਈਪੀਸੀ ਦੀ ਧਾਰਾ 188 ਅਤੇ ਡਿਜਾਜ਼ਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤੋਂ 60 ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।