ਮਿਸ਼ਨ ਫ਼ਤਿਹ ਤਹਿਤ ਖੇਡ ਸਟੇਡੀਅਮ ਵਿਚ ਲਗਾਏ ਗਏ ਬੈਨਰ : ਜ਼ਿਲ੍ਹਾ ਖੇਡ ਅਫਸਰ

Advertisement
Spread information

ਜਾਗਰੂਕਤਾ ਪੰਫਲੈਟ ਵੰਡ ਕੇ ਅਤੇ ਕੋਵਾ ਐਪ ਬਾਰੇ ਜਾਣਕਾਰੀ ਦੇ ਕੇ ਕੀਤਾ ਜਾ ਰਿਹਾ ਜਾਗਰੂਕ


ਬਿੱਟੂ ਜਲਾਲਾਬਾਦੀ  ਫ਼ਿਰੋਜ਼ਪੁਰ 26 ਜੂਨ 2020.

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਚਲਾਇਆ ਗਿਆ ਹੈ, ਜਿਸ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਫ਼ਿਰੋਜ਼ਪੁਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਜ਼ਿਲ੍ਹਾ ਖੇਡ ਅਫਸਰ ਸ੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਖੇਡ ਸਟੇਡੀਅਮ ਵਿਚ ਮਿਸ਼ਨ ਫਤਿਹ ਜਾਗਰੂਕਤਾ ਸਬੰਧੀ ਬੈਨਰ ਲਗਾਏ ਗਏ ਹਨ ।

Advertisement

            ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇਸ ਪ੍ਰਤੀ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਜਿਸ ਲਈ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਪੰਫਲੈਟ ਵੀ ਵੰਡੇ ਜਾ ਰਹੇ ਹਨ।
            ਉਨ੍ਹਾਂ ਦੱਸਿਆ ਕਿ ਖੇਡ ਸਟੇਡੀਅਮ ਵਿਚ ਮਿਸ਼ਨ ਫਤਿਹ ਦੇ ਬੈਨਰ ਲਗਾਏ ਗਏ ਹਨ ਅਤੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਆਖਿਆ ਜਾ ਰਿਹਾ ਹੈ, ਜਿਸ ਰਾਹੀਂ ਵੱਧ ਤੋਂ ਵੱਧ ਕੋਰੋਨਾ ਵਾਇਰਸ ਅਤੇ ਇਸ ਦੇ ਬਚਾਅ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ  ਸੋਸ਼ਲ ਡਿਸਟੈਂਸਿੰਗ, ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ ਅਤੇ ਲੋੜ ਪੈਣ ਤੇ ਹੀ ਘਰੋਂ ਬਾਹਰ ਨਿਕਲਣ ਬਾਰੇ ਜਾਗਰੂਕ ਕੀਤਾ ਜਾਂਦਾ ਹੈ।

Advertisement
Advertisement
Advertisement
Advertisement
Advertisement
error: Content is protected !!