ਰਘਵੀਰ ਹੈਪੀ, ਬਰਨਾਲਾ 25 ਅਪ੍ਰੈਲ 2024
ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਦਫ਼ਤਰ ਸਿਵਲ ਸਰਜਨ ਬਰਨਾਲਾ ਦੇ ਟ੍ਰੇਨਿੰਗ ਅਨੈਕਸੀ ਹਾਲ ਵਿਖੇ ਸੈਮੀਨਾਰ ਦੌਰਾਨ “ਵਿਸ਼ਵ ਮਲੇਰੀਆ ਦਿਵਸ” ਮਨਾਇਆ ਗਿਆ । ਇਸ ਸੈਮੀਨਾਰ ਦੌਰਾਨ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ “ਵਿਸ਼ਵ ਮਲੇਰੀਆ ਦਿਵਸ” ਮੌਕੇ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸ਼ਥਾਵਾਂ ਵਿੱਚ ਮਲੇਰੀਆ ਦੀ ਰੋਕਥਾਮ ਲਈ ਬਲਾਕ ਪੱਧਰੀ ਜਾਗਰੂਕਤਾ ਤੇ ਸਬ ਸੈਂਟਰਾਂ ਤੇ ਗਰੁੱਪ ਡਿਸਕਸ਼ਨਾਂ ਰਾਹੀਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ ਹੈ ।
ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡੋਮੋਲੋਜਿਸਟ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦੇ ਹਨ । ਇਹ ਮੱਛਰ ਰਾਤ ਤੇ ਤੜਕੇ ਵੇਲੇ ਕੱਟਦੇ ਹਨ। ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਜੇਕਰ ਤੇਜ ਬੁਖਾਰ ਠੰਡ , ਕਾਂਬਾ ਲੱਗਕੇ ਬੁਖਾਰ ਤੋਂ ਬਾਅਦ ਪਸੀਨਾ ਆਉਣਾ, ਕਮਜੋਰੀ, ਉਲਟੀ ਜੀ ਕੱਚਾ,ਸਿਰ ਦਰਦ ਆਦਿ ਲੱਛਣ ਦਿਖਾਈ ਦੇਣ ਤਾਂ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਅਤੇ ਸ਼ਿਵਾਨੀ ਅਰੋੜਾ ਬੀ.ਈ.ਈ. ਨੇ ਦੱਸਿਆ ਕਿ ਮਲੇਰੀਆ ਦੇ ਪ੍ਰਕੋਪ ਨੂੰ ਰੋਕਣ ਅਤੇ ਬਚਾਅ ਲਈ ਵਿਸ਼ਵ ਸਿਹਤ ਸੰਸਥਾ ਵੱਲੋਂ ਹਰੇਕ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ ।ਹਰੇਕ ਸ਼ੁਕਰਵਾਰ ਖੁਸ਼ਕ ਦਿਨ ਅਤੇ ਜੂਨ ਮਹੀਨਾ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਵਜੋਂ ਮਨਾਇਆ ਜਾਂਦਾ ਹੈ।
ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਸੁਪਰਵਾਇਜਰ ਨੇ ਕਿਹਾ ਕਿ ਪਾਣੀ ਜਮ੍ਹਾਂ ਨਹੀਂ ਹੋਣ ਦੇਣਾ ਚਾਹੀਦਾ ਅਤੇ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਉਣਾ ਚਾਹੀਦਾ ਹੈ। ਰਾਤ ਨੂੰ ਸੌਣ ਵੇਲੇ ਮੱਛਰਦਾਣੀ , ਮੱਛਰ ਭਜਾਓਣ ਵਾਲੀਆ ਕਰੀਮਾਂ ਤੇ ਤੇਲ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਬੁਖਾਰ ਹੋਣ ਤੇ ਖੂਨ ਦੀ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ ।ਸਿਹਤ ਵਿਭਾਗ ਵੱਲੋਂ ਮਲੇਰੀਆ ਦੇ ਟੈਸਟ ਅਤੇ ਦਵਾਈ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ। ਇਸ ਮੌਕੇ ਬਚਿੱਤਰ ਸਿੰਘ ਐਸ.ਐਲ.ਟੀ, ਵਿਪਨ ਕੁਮਾਰ, ਮਨਪ੍ਰੀਤ ਸ਼ਰਮਾ, ਗਣੇਸ਼ ਦੱਤ , ਜਸਵਿੰਦਰ ਸਿੰਘ ਮਲਟੀਪਰਪਜ ਸਿਹਤ ਵਰਕਰ ਅਤੇ ਬਲਾਕਾਂ ਤੋਂ ਪਹੁੰਚੇ ਸਿਹਤ ਕਰਮੀ ਹਾਜ਼ਰ ਸਨ।