ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਵਿੱਚ ਸਾਰਿਆਂ ਦਾ ਜਬਰਦਸਤ ਸਹਿਯੋਗ ਮਿਲੇ-ਡੀਸੀ ਰਾਮਵੀਰ
ਹਰਪ੍ਰੀਤ ਕੌਰ ਸੰਗਰੂਰ, 26 ਜੂਨ 2020
ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਦੀ ਅਹਿਮ ਕੜੀ ਵਜੋਂ ਅੱਜ ਆਡੀਟੋੋਰੀਅਮ ਵਿਖੇ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਉਂਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣੇ ਤਨ ਅਤੇ ਮਨ ਨਾਲ ਸ਼ਮੂਲੀਅਤ ਕਰਨੀ ਚਾਹੀਦੀ ਹੈ। ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਪੈਣ ਤੋਂ ਰੋਕਣ ਲਈ ਠੋਸ ਕਦਮ ਪੁੱਟੇ ਜਾਣ ਦੀ ਲੋੜ ਹੈ ਅਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਵਿੱਚ ਸਾਰਿਆਂ ਦਾ ਜਬਰਦਸਤ ਸਹਿਯੋਗ ਮਿਲੇ। ਉਨ੍ਹਾਂ ਖੁਸ਼ਹਾਲੀ ਦੇ ਰਾਖਿਆਂ, ਡੇਪੋ ਵਲੰਟੀਅਰਾਂ ਤੇ ਆਮ ਲੋਕਾਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਖਿਲਾਫ਼ ਸਰਕਾਰ ਦੀ ਇਸ ਸਾਂਝੀ ਮੁਹਿੰਮ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਸਾਰਿਆਂ ਨੂੰ ਨਸ਼ਿਆਂ ਖਿਲਾਫ਼ ਇਕਜੁਟਤਾ ਦੀ ਸਹੁ ੰਚੁਕਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਨਸ਼ਾ ਵਿਰੋਧੀ ਮੁਹਿੰਮ ਬੱਡੀ ਪ੍ਰੋਗਰਾਮ ਡੇਪੋ ਚਲਾਇਆ ਹੋਇਆ ਹੈ ਅਤੇ ਪਿਛਲੇ ਤਿੰਨ ਸਾਲਾਂ ਤੋਂ ਚੰਗੇ ਨਤੀਜੇ ਵੀ ਸਾਹਮਣੇ ਆਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਜਿੰਦਰ ਬੱਤਰਾ, ਐਸ.ਪੀ ਹਰਿੰਦਰ ਸਿੰਘ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਲਤੀਫ਼ ਅਹਿਮਦ, ਡੀ.ਐਸ.ਪੀ ਮੋਹਿਤ ਅਗਰਵਾਲ ਸਮੇਤ ਹੋਰ ਅਧਿਕਾਰੀ, ਕਰਮਚਾਰੀ ਵੀ ਹਾਜ਼ਰ ਸਨ।