2 ਸਾਲ ਦਾ ਲੇਖਾ-ਜੋਖਾ ਭਲ੍ਹਕੇ ਬਰਨਾਲਾ ‘ਚ ਰੱਖਣਗੇ CM ਭਗਵੰਤ ਮਾਨ…ਵਿਰੋਧੀਆਂ ਤੇ ਬੋਲਣਗੇ ਹੱਲਾ….!

Advertisement
Spread information

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ: ਮੀਤ ਹੇਅਰ 

ਹਰਿੰਦਰ ਨਿੱਕਾ , ਬਰਨਾਲਾ, 27 ਅਪ੍ਰੈਲ 2024

      ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ ਰਾਤ ਇੱਕ ਕਰਨ ਲਈ ਸਿਰਤੋੜ ਯਤਨ ਕਰ ਰਹੇ, ਮੁੱਖ ਮੰਤਰੀ ਭਗਵੰਤ ਮਾਨ, ਭਲ੍ਹਕੇ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਬਰਨਾਲਾ ਵਿਖੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ  ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਲੋਕ ਸਭਾ ਚੋਣ ਦੀ ਮੁਹਿੰਮ ਨੂੰ ਸਿਖਰਾਂ ਉਤੇ ਲਿਜਾਣ ਲਈ 28 ਅਪ੍ਰੈਲ ਨੂੰ ਬਰਨਾਲਾ ਦੇ ਮੈਰੀਲੈਂਡ ਪੈਰਿਸ ਵਿਖੇ ਬਾਅਦ ਦੁਪਹਿਰ ਰੱਖੀ ਗਈ ਰੈਲੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਚੋਣ ਰੈਲੀ “ਸੰਸਦ ਚ ਵੀ ਭਗਵੰਤ ਮਾਨ” ਮੁਹਿੰਮ ਤਹਿਤ 13-0 ਦੇ ਟੀਚੇ ਦੀ ਪ੍ਰਾਪਤੀ ਲਈ ਮੀਲ ਪੱਥਰ ਸਾਬਿਤ ਹੋਵੇਗੀ। ਰੈਲੀ ‘ਚ ਮੁੱਖ ਮੰਤਰੀ ਆਪਣੀ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਪੂਰਾ ਲੇਖਾ ਜੋਖਾ ਲੋਕਾਂ ਅੱਗੇ ਰੱਖਣਗੇ ਅਤੇ ਵਿਰੋਧੀਆਂ ਦੀ ਪੰਜਾਬ ਵਿਰੋਧੀ ਸੋਚ ਨੂੰ ਵੀ ਲੋਕਾਂ ਦੀ ਕਚਿਹਰੀ ਵਿੱਚ ਬੇਨਕਾਬ ਕਰਨਗੇ। 
        ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ, ਹੱਸਦਾ ਤੇ ਖੇਡਦਾ ਬਣਾਉਣ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਰੋਲ ਹੈ। ਆਮ ਆਦਮੀ ਪਾਰਟੀ ਨੂੰ ਸੰਗਰੂਰ ਪਾਰਲੀਮੈਂਟ ਹਲਕੇ ਦੇ ਵੋਟਰਾਂ ਉਤੇ ਰੱਬ ਜਿੱਡਾ ਮਾਣ ਹੈ ਜਿੰਨਾਂ ਭਗਵੰਤ ਸਿੰਘ ਮਾਨ ਨੂੰ ਦੋ ਵਾਰ ਪਾਰਲੀਮੈਂਟ ਭੇਜ ਕੇ ਸੂਬੇ ਵਿੱਚ ਬਦਲਵੀਂ ਰਾਜਨੀਤੀ ਦੀ ਸ਼ੁਰੂਆਤ ਕੀਤੀ। 
      ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ ਰਿਕਾਰਡ ਤੋੜ  ਕੰਮ ਕੀਤੇ ਹਨ । 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ, ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਤੋਂ ਇਲਾਵਾ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਦੇ ਦਿੱਤਾ ਹੈ। ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ, ਫਸਲਾਂ ਦਾ ਮੰਡੀਕਰਨ ਬਿਹਤਰ ਕੀਤਾ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਸਪਲਾਈ ਦਿੱਤੀ।  14 ਟੋਲ ਪਲਾਜ਼ੇ ਬੰਦ ਕੀਤੇ, ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਨਿਵੇਕਲੀ ਖੇਡ ਨੀਤੀ ਬਣਾਈ ਹੈ, ਜਿਸ ਨਾਲ ਏਸ਼ੀਅਨ ਗੇਮਜ਼ ਚ ਪੰਜਾਬ ਨੇ 72 ਸਾਲ ਦੇ ਰਿਕਾਰਡ ਤੋੜੇ ਹਨ ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਧਿਰਾਂ ਕੋਲ ਸਰਕਾਰ ਖ਼ਿਲਾਫ਼ ਬੋਲਣ ਲਈ ਇੱਕ ਵੀ ਮੁੱਦਾ ਨਹੀਂ ਹੈ ।
Advertisement
Advertisement
Advertisement
Advertisement
Advertisement
error: Content is protected !!