ਟੰਡਨ ਸਕੂਲ ‘ਚ ਮਨਾਇਆ ਮਜ਼ਦੂਰ ਦਿਵਸ …

Advertisement
Spread information

ਰਘਵੀਰ ਹੈਪੀ,  ਬਰਨਾਲਾ 2 ਮਈ 2024 
       ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਅੱਜ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ । ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਮਜ਼ਦੂਰ ਦਿਵਸ ਬਾਰੇ ਦੱਸਿਆ ਕਿ ਮਜ਼ਦੂਰ ਦਿਵਸ 1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਭਾਰਤ ਹੀ ਨਹੀਂ ਸਗੋਂ ਦੁਨੀਆ ਦੇ ਕਰੀਬ 80 ਦੇਸ਼ਾਂ ਵਿਚ ਇਸ ਦਿਨ ਫੈਕਟਰੀਆਂ ਵਿਚ ਰਾਸ਼ਟਰੀ ਛੁੱਟੀ ਹੁੰਦੀ ਹੈ। ਇਹ ਦਿਨ ਮਜ਼ਦੂਰਾਂ ਦੀ ਮਿਹਨਤ ਦੇ ਸਨਮਾਨ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ 1886 ਵਿਚ ਸ਼ਿਕਾਗੋ ਵਿਚ ਹੋਈ ਸੀ । ਕੰਮ ਲਈ ਨਿਰਧਾਰਤ ਘੰਟਿਆਂ ਦੀ ਮੰਗ ਕਾਰਨ ਮਜ਼ਦੂਰਾਂ ਨੇ ਇਕ ਵੱਡਾ ਅੰਦਲੋਨ ਚਲਾਇਆ ਸੀ ਅਤੇ ਇਸੇ ਅੰਦੋਲਨ ਤੋਂ ਮਜ਼ਦੂਰ ਦਿਵਸ ਮਨਾਉਣ ਦੀ ਪਰੰਪਰਾ ਸ਼ੁਰੂ ਹੋਈ। ਇਸ ਤਰ੍ਹਾਂ ਅਧਿਕਾਰਕ ਤੌਰ ‘ਤੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਉਣ ਦੀ ਸ਼ੁਰੂਆਤ 1 ਮਈ 1886 ਨੂੰ ਹੋਈ।                                                     
       ਬੱਚਿਆਂ ਨੂੰ ਦੱਸਿਆ ਕਿ ਜੋ ਲੋਕ ਕਿਸੇ ਵੀ ਸੰਸਥਾ ਵਿੱਚ ਕੰਮ ਕਰਦੇ ਹਨ ਜਾਂ ਕਿਸੇ ਵੀ ਦਿਹਾੜੀ ਜਾਂ ਕੰਪਨੀ ਵਿੱਚ ਕੰਮ ਕਰਦੇ ਹਨ ਜੋ ਘਰ, ਇਮਾਰਤ, ਵਾਹਨ ਆਦਿ ਤੋਂ ਸਾਡੀਆਂ ਰੋਜ਼ਾਨਾ ਲੋੜਾਂ ਵਿੱਚ ਸਾਡੀ ਮਦਦ ਕਰਨ ਲਈ ਹਰ ਰੋਜ਼ ਸਖ਼ਤ ਮਿਹਨਤ ਕਰਦੇ ਹਨ। ਇਹ ਦਿਨ ਉਨ੍ਹਾਂ ਸਾਰਿਆਂ ਲਈ ਹੈ ਅਤੇ ਇਹ ਦਿਨ ਸਾਰਿਆਂ ਦਾ ਸਨਮਾਨ ਕਰਨ ਦਾ ਹੈ। ਸਾਰੇ ਬੱਚਿਆਂ ਨੂੰ ਸਿਖਾਇਆ ਗਿਆ ਕਿ ਸਾਨੂੰ ਇਨ੍ਹਾਂ ਸਾਰਿਆਂ ਲੋਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ । ਕਿ ਇਨ੍ਹਾਂ ਸਾਰਿਆਂ ਦੀ ਬਦੌਲਤ ਅਸੀਂ ਖੁਸ਼ਹਾਲ ਜੀਵਨ ਬਤੀਤ ਕਰ ਰਹੇ ਹਾਂ।
        ਇਸ ਮੌਕੇ ਸਕੂਲ ਦੇ ਐਮ ਡੀ ਸ਼੍ਰੀ ਸ਼ਿਵ ਸਿੰਗਲਾ ਜੀ , ਸਕੂਲ ਦੀ ਪ੍ਰਿੰਸੀਪਲ ਸ਼੍ਰੀ ਵੀ.ਕੇ. ਸ਼ਰਮਾ ਜੀ, ਵਾਈਸ ਪ੍ਰਿੰਸੀਪਲ ਸ਼ਾਲਨੀ ਕੌਸ਼ਲ ਜੀ ਨੇ ਸਮੁੱਚੇ ਸਕੂਲ ਸਟਾਫ ਦਾ ਧੰਨਵਾਦ ਕੀਤਾ। ਸਕੂਲ ਦੇ ਸਮੂਹ ਡਰਾਈਵਰਾਂ, ਗੇਟ ਕੀਪਰ, ਚਪੜਾਸੀ, ਸਫਾਈ ਸੇਵਕਾਂ, ਸਕਿਓਰਟੀ ਗਾਰਡ ਅਤੇ ਸਕੂਲ ਦੇ ਸਾਰੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ । ਕਿ ਸਾਰੇ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਦੇ ਹਨ। ਅੰਤ ਵਿੱਚ ਸਾਰੇ ਕਰਮਚਾਰੀਆਂ ਨੂੰ ਮਜ਼ਦੂਰ ਦਿਵਸ ਦੀਆਂ ਬਹੁਤ ਬਹੁਤ ਮੁਬਾਰਕਾਂ ਦਿਤੀਆਂ ਗਈਆਂ।

Advertisement
Advertisement
Advertisement
Advertisement
Advertisement
error: Content is protected !!