ਬਿਜਲੀ ਮੰਤਰੀ ਦੀ ਕਿਸਾਨਾਂ ਨੂੰ ਅਪੀਲ, ਲੋੜ ਮੁਤਾਬਿਕ ਕਰੋ ਪਾਣੀ ਦੀ ਵਰਤੋਂ…

Advertisement
Advertisement
Spread information

ਰਿਚਾ ਨਾਗਪਾਲ, ਪਟਿਆਲਾ 2024 

       ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਣੀ ਦੀ ਹਰ ਇਕ ਬੂੰਦ ਕੀਮਤੀ ਹੈ,ਪਾਣੀ ਦੀ ਸੁਰੱਖਿਆ ਹੀ ਜੀਵਨ ਦੀ ਸੁਰੱਖਿਆ ਹੈ। ਪੀ.ਐਸ.ਪੀ.ਸੀ.ਐਲ. ਵੱਲੋਂ ਕਣਕ ਦੀ ਵਾਢੀ ਲਗਭਗ ਪੂਰੀ ਹੋਣ ਉਪਰੰਤ , ਟਿਊਬਵੈਲਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਦਿਨ ਵੇਲੇ ਦੇਣੀ ਸ਼ੁਰੂ ਕਰ ਦਿੱਤੀ ਹੈ। ਬਿਜਲੀ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਹੇਠਲਾ ਜਲ ਸਰੋਤ ਸੀਮਤ ਹੈ, ਚਾਹੇ ਬਿਜਲੀ ਦੀ ਕੋਈ ਥੁੜ ਨਹੀ, ਫਿਰ ਵੀ ਪਾਣੀ ਦੀ ਵਰਤੋਂ ਸੰਜਮ ਨਾਲ ਕਰਨਾ ਸਮੇਂ ਦੀ ਮੰਗ ਹੈ । ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਵਰਤੋਂ ਜਰੂਰਤ ਅਨੁਸਾਰ ਹੀ ਕੀਤੀ ਜਾਵੇ । ਉਹਨਾਂ ਕਿਹਾ ਕਿ ਗੁਰਬਾਣੀ ਵਿੱਚ ਵੀ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ, ਰਾਹੀਂ ਮਾਨਵਤਾ ਨੂੰ ਪਾਣੀ ਦੀ ਮਹੱਤਤਾ ਦਾ ਸੰਦੇਸ਼ ਦਿੱਤਾ ਗਿਆ ਹੈ।                                                                                     

       ਬਿਜਲੀ ਮੰਤਰੀ ਨੇ ਦੁਹਰਾਇਆ ਕਿ ਪੀਐਸਪੀਸੀਐਲ ਕੋਲ ਬਿਜਲੀ ਦੀ ਕੋਈ ਵੀ ਕਮੀ ਨਹੀਂ ਹੈ, ਲੇਕਿਨ ਸੂਬੇ ਅੰਦਰ ਜਮੀਨ ਹੇਠਲੇ ਪਾਣੀ ਦੀ ਸਥਿਤੀ ਵੀ ਕਿਸੇ ਤੋਂ ਛਿਪੀ ਨਹੀਂ ਹੈ। ਇਸ ਲਈ ਕਿਸਾਨ ਭਰਾਵਾਂ ਨੂੰ ਜਰੂਰਤ ਮੁਤਾਬਿਕ ਟਿਊਬਵੈਲ ਚਲਾਉਣੇ ਚਾਹੀਦੇ ਹਨ। ਉਹਨਾਂ ਨੇ ਜੋਰ ਦਿੰਦਿਆਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਵੀ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਪਾਣੀ ਬਚਾਉਣਾ ਪਵੇਗਾ,ਜਲ ਸੰਭਾਲ ਜ਼ਰੂਰਤ ਤੇ ਸਾਡਾ  ਫਰਜ਼ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਦਾ ਸਾਥ ਦੇਣਾ ਚਾਹੀਦਾ ਹੈ।

Advertisement
Advertisement
error: Content is protected !!