ਰਘਵੀਰ ਹੈਪੀ, ਬਰਨਾਲਾ 21 ਮਈ 2024
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨਾਲ ਜੁੜੇ ਕਰੀਬ 150 ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ | ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਪਾਰਟੀ ਦੇ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ ਵੱਲੋਂ ਸਵਾਗਤ ਕੀਤਾ ਗਿਆ |
ਸੰਧੂ ਨੇ ਸ਼ਾਮਲ ਹੋਏ ਨੌਜਵਾਨਾਂ ਨੂੰ ਸਨਮਾਨਿਤ ਕਰਦਿਆਂ ਭਰੋਸਾ ਦੁਆਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸੰਧੂ ਨੇ ਕਿਹਾ ਕਿ ਸ. ਸਿਮਰਨਜੀਤ ਸਿੰਘ ਮਾਨ ਦੀ ਬਤੌਰ ਐਮ.ਪੀ. ਚੰਗੀ ਕਾਰਗੁਜਾਰੀ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਖਾਸ ਕਰਕੇ ਨੌਜਵਾਨ ਲਗਾਤਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਨਾਲ ਜੁੜ ਰਹੇ ਹਨ | ਇਸੇ ਲੜੀ ਤਹਿਤ ਅੱਜ ਵੱਡੀ ਗਿਣਤੀ ਨੌਜਵਾਨਾਂ ਨੇ ਪਾਰਟੀ ਵਿੱਚ ਸ਼ਾਮਲ ਹੋ ਕੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਯਕੀਨੀ ਬਨਾਉਣ ਦਾ ਵਿਸ਼ਵਾਸ ਦਿਵਾਇਆ ਹੈ | ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਭਰੋਸਾ ਦੁਆਇਆ ਕਿ ਉਹ ਮਾਨ ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਦਿਨ ਰਾਤ ਇੱਕ ਕਰ ਦੇਣਗੇ | ਅੱਜ ਦੀ ਮੀਟਿੰਗ ਦੌਰਾਨ ਯੂਥ ਆਗੂ ਨਵਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰੀਬ 150 ਨੌਜਵਾਨਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਪਾਰਟੀ ਦੇ ਆਗੂ ਲਾਭ ਸਿੰਘ ਐਮ.ਸੀ, ਲਖਵੀਰ ਸਿੰਘ ਸ਼ਹਿਰੀ ਪ੍ਰਧਾਨ, ਅਜਾਇਬ ਸਿੰਘ ਭੈਣੀ ਫੱਤਾ, ਗੁਰਦਿੱਤ ਸਿੰਘ ਸਮੇਤ ਹੋਰ ਆਗੂ ਵੀ ਹਾਜਰ ਸਨ |
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਨਵਦੀਪ ਸਿੰਘ ਧਾਲੀਵਾਲ ਦੇ ਨਾਲ ਹਰਜੋਤ ਸਿੰਘ, ਹਰਮਨ ਸਿੰਘ , ਅਰਸ਼ਪ੍ਰੀਤ ਸਿੰਘ, ਜਸਵਿੰਦਰ ਸਿੰਘ, ਗਿੰਨੀ ਸਿੰਘ, ਜਗਤਾਰ ਸਿੰਘ, ਹੈਪੀ ਸਿੰਘ, ਗੁਰਦਾਸ ਸਿੰਘ, ਦੀਪੂ ਸ਼ਰਮਾ, ਪਵਨ ਵਰਮਾ, ਇੰਦਰਜੀਤ ਸਿੰਘ, ਰਾਜਦੀਪ ਸਿੰਘ ਫੌਜੀ, ਜਸਵਿੰਦਰ ਸਿੰਘ ਚੱਠਾ, ਨਿਸ਼ਾਨ ਸਿੰਘ, ਹਰਬੰਸ ਸਿੰਘ, ਫੌਜੀ ਘੁੰਨਸ, ਅਰਸ਼ਦੀਪ ਸਿੰਘ, ਜਸਪ੍ਰੀਤ ਸਿੰਘ ਜੱਸੀ, ਗਾਂਧੀ ਢਿੱਲਵਾਂ, ਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਲਖਵੀਰ ਸਿੰਘ, ਅਮਨਜੋਤ ਸਿੰਘ, ਜਸਕਰਨ ਸਿੰਘ, ਵਿਸ਼ਾਲ ਸ਼ਰਮਾ, ਆਗਮ ਸਿੰਘ, ਗੁਰਵਿੰਦਰ ਸਿੰਘ, ਜਪਨਿੰਦਰ ਸਿੰਘ, ਜੱਸਾ ਸਿੰਘ, ਮਨਿੰਦਰ ਸਿੰਘ, ਜਗਜੀਤ ਸਿੰਘ, ਗੋਬਿੰਦ ਸਿੰਘ, ਗੋਪੀ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਗੁਰਮੀਤ ਸਿੰਘ, ਕੁਲਵੰਤ ਸਿੰਘਸ਼ ਜਗਦੇਵ ਸਿੰਘ, ਜਗਤਾਰ ਸਿੰਘ, ਜੱਸੂ ਸਿੰਘ, ਨਵਜੋਤ ਸਿੰਘ, ਇੰਦਰਜੀਤ ਸਿੰਘ, ਰੁਪਿੰਦਰ ਸਿੰਘ, ਧਾਕੜ ਸਿੰਘਸ਼ ਮਨੀਸ਼ ਸਿੰਘ, ਯੋਧਾ ਸਿੰਘ, ਲਾਡੀ ਸਿੰਘ, ਜਸ਼ਨ ਸਿੰਘ, ਲੱਖਵਿੰਦਰ ਸਿੰਘ, ਨਿੱਕਾ ਸਿੰਘ, ਬਾਬੂ ਸਿੰਘ, ਜਤਿਨ, ਮਨਪ੍ਰੀਤ ਸਿੱਧੂ, ਅਮਿ੍ਤ ਸਿੰਘ, ਗੱਗੂ ਢਿੱਲੋਂ, ਗਗਨ ਵਰਮਾ ਆਦਿ ਨੌਜਵਾਨ ਹਾਜਰ ਸਨ |