ਪੰਜਾਬ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੇ ਸ਼ਹਿਰ ਵਿੱਚ ਕੱਢਿਆ ਚੇਤਨਾ ਮਾਰਚ

Advertisement
Spread information

ਮੋਦੀ ਤੇ ਭਗਵੰਤ ਸਰਕਾਰ ਦੇ ਲੋਕ-ਮੁਲਾਜਮ ਵਿਰੋਧੀ ਰਵੱਈਏ ਖ਼ਿਲਾਫ਼ ਲਾਮਬੰਦੀ ਤੇਜ਼ ਕਰੋ – ਬਖਸ਼ੀਸ਼ ਸਿੰਘ 

ਰਘਵੀਰ ਹੈਪੀ, ਬਰਨਾਲਾ 24 ਮਈ 2024
          ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਮਾ: ਬਖਸ਼ੀਸ਼ ਸਿੰਘ, ਦਰਸ਼ਨ ਚੀਮਾ, ਰਮੇਸ਼ ਹਮਦਰਦ, ਮੇਲਾ ਸਿੰਘ ਕੱਟੂ , ਸੁਖਜੰਟ ਸਿੰਘ ਅਤੇ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਦਾਣਾ ਮੰਡੀ ਬਰਨਾਲਾ ਵਿਖੇ ਵਿਸ਼ਾਲ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਭੱਜ ਰਹੀਆਂ ਹਨ।                                                                                  ਕੇਂਦਰ ਵਿੱਚ ਭਾਜਪਾ ਦੀ ਮੋਦੀ ਸਰਕਾਰ ਵੱਲੋਂ ਪਿੱਛਲੇ 10 ਸਾਲਾਂ ਤੋਂ ਲਗਾਤਾਰ ਪਬਲਿਕ ਸੈਕਟਰ ਨੂੰ ਤਬਾਹ ਕਰਕੇ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਕਿਰਤ ਕਾਨੂੰਨ ਪਾਸ ਕਰਕੇ ਮਜ਼ਦੂਰ ਵਰਗ ਅਤੇ ਆਊਟਸੋਰਸ ਕਾਮਿਆਂ ਦੀ ਸੇਵਾ ਸ਼ਰਤਾਂ ਤੈਅ ਕਰਨ ਦੇ ਅਧਿਕਾਰ ਸੌਂਪੇ ਜਾ ਰਹੇ ਹਨ, ਲੋਕ ਭਲਾਈ ਦੇ ਮਹਿਕਮਿਆਂ ਦੇ ਆਕਾਰ ਘਟਾਈ ਕਰਨ ਲਈ ਅਦਾਰਿਆਂ ਵਿੱਚ ਵੱਡੇ ਪੱਧਰ ਤੇ ਛਾਂਟੀ ਕੀਤੀ ਜਾ ਰਹੀ ਹੈ.। ਪੁਰਾਣੀ ਪੈਨਸ਼ਨ ਸਕੀਮ  ਬਹਾਲ ਕਰਨ ਦੀ ਥਾਂ ਨਵੀਂ ਪੈਨਸ਼ਨ ਸਕੀਮ ਦਾ ਘੇਰਾ ਹੋਰ ਵਧਾਉਣ ਲਈ ਕਾਨੂੰਨ ਬਣਾਉਣ ਲਈ ਰਾਹ ਮੋਕਲਾ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇਸ਼ ਅੰਦਰ ਲੋਕਾਂ ਵਿੱਚ ਫ਼ਿਰਕੂ ਲੀਹਾਂ ਉਪਰ ਮਿਹਨਤੀ ਵਰਗ ਵਿੱਚ ਵੰਡੀਆਂ ਪਾ ਰਹੀ ਹੈ। ਇਸ ਮੌਕੇ ਅਨਿਲ ਬਰਨਾਲਾ, ਮਹਿਮਾ ਸਿੰਘ ਧਨੌਲਾ, ਮਾਸਟਰ ਮਨੋਹਰ ਲਾਲ, ਮੋਹਨ ਸਿੰਘ, ਮੇਲਾ ਸਿੰਘ ਕੱਟੂ, ਜਗਰਾਜ ਰਾਮਾ,  ਗੁਰਚਰਨ ਸਿੰਘ , ਨਰਾਇਣ ਦੱਤ ਨੇ  ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਆਖਿਆ ਪੈਨਸ਼ਨਰਾਂ ਦਾ 2.45 ਦੀ ਬਜਾਏ 2.59 ਗੁਣਾਂਕ ਲਾਗੂ ਕੀਤਾ ਜਾਵੇ, ਕੈਸ਼ਲੈਸ ਮੈਡੀਕਲ ਸਕੀਮ ਲਾਗੂ ਕੀਤੀ ਜਾਵੇ, ਛੇਵੇਂ ਤਨਖਾਹ ਕਮਿਸ਼ਨ ਦਾ 1-1-2016 ਤੋਂ 30-6-2021 ਤੱਕ ਦਾ ਬਕਾਇਆ ਜਾਰੀ ਕੀਤਾ ਜਾਵੇ ਅਤੇ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਤਿੰਨ ਕਿਸ਼ਤਾਂ ਕੁੱਲ 12% ਜਾਰੀ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ।
        ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ, ਮਾਣ ਭੱਤੇ ਦੇ ਕੰਮ ਕਰਦੀਆਂ ਆਂਗਣਵਾੜੀ, ਆਸ਼ਾ ਵਰਕਰ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਘੱਟੋ ਘੱਟ 2600 ਰੁਪਏ ਤਨਖਾਹ ਦੇਣ ਤੋਂ ਭੱਜ ਰਹੀ ਹੈ। ਇਸ ਲਈ ਮੁਲਾਜ਼ਮ ਅਤੇ ਪੈਨਸ਼ਨਰਜ ਵਰਗ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਲੋਕ ਲਾਮਬੰਦੀ ਕਰਦਿਆਂ ਪੰਜਾਬ ਦੇ ਲੋਕਾਂ ਚੇਤਨ ਕਰੇਗੀ । ਇਸ ਮੌਕੇ ਭਾਕਿਯੂ ਏਕਤਾ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ 8 ਸਾਲ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਕਰਨ ਅਤੇ ਮੋਦੀ ਦੀ ਪੰਜਾਬ ਫੇਰੀ ਮੌਕੇ ਵੱਖ-ਵੱਖ ਥਾਵਾਂ ‘ਤੇ ਗ੍ਰਿਫ਼ਤਾਰ ਕੀਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂ ਰਿਹਾਅ ਕੀਤੇ ਜਾਣ ਦੀ ਮੰਗ ਕੀਤੀ। ਇਸ ਮੌਕੇ ਸੁਰਿੰਦਰ ਸ਼ਰਮਾਂ, ਵਿੰਦਰ ਸਿੰਘ, ਬਲਦੇਵ ਮੰਡੇਰ, ਗੁਰਪ੍ਰੀਤ ਮਾਨ, ਗੁਰਚਰਨ ਸਿੰਘ, ਚਮਕੌਰ ਸਿੰਘ ਨੇ ਸੰਬੋਧਨ ਕੀਤਾ।                                                                               
Advertisement
Advertisement
Advertisement
Advertisement
Advertisement
error: Content is protected !!