ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ
ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਹਰ ਕੋਈ ਖੁਸ਼, ਹੁਣ ਵਾਰੀ ਕੇਂਦਰ ‘ਚ ਸਰਕਾਰ ਬਣਾਉਣ ਦੀ: ਮੀਤ ਹੇਅਰ
ਰਘਵੀਰ ਹੈਪੀ , ਬਰਨਾਲਾ, 24 ਮਈ 2024
ਸੰਗਰੂਰ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਦਿਨੋਂ-ਦਿਨ ਵੱਡਾ ਹੁਲਾਰਾ ਮਿਲ ਰਿਹਾ ਹੈ। ਬੀਤੇ ਕੱਲ੍ਹ ਤੇ ਅੱਜ ਬਰਨਾਲਾ ਤੇ ਭਦੌੜ ਹਲਕਿਆਂ ਵਿੱਚ ਬਰਨਾਲਾ ਸ਼ਹਿਰ, ਧਨੌਲਾ, ਫਰਵਾਰੀ, ਖੁੱਡੀ, ਕੱਟੂ ਅਤੇ ਦੀਪਗੜ੍ਹ ਵਿਖੇ ਵੱਖ-ਵੱਖ ਪਾਰਟੀਆਂ ਕਾਂਗਰਸ, ਅਕਾਲੀ ਦਲ ਬਾਦਲ ਤੇ ਅਕਾਲੀ ਦਲ ਮਾਨ ਦੇ ਸੈਂਕੜੇ ਆਗੂਆਂ ਨੇ ਆਪਣੇ ਸਮਰਥਕਾਂ ਸਮੇਤ ਆਪ ਵਿੱਚ ਸ਼ਮੂਲੀਅਤ ਕੀਤੀ।
ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਹਰ ਬਸ਼ਿੰਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਖੁਸ਼ ਹੋ ਕੇ ਆਪ ਦੇ ਹੱਥ ਮਜ਼ਬੂਤ ਕਰ ਰਿਹਾ ਹੈ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਸਰਕਾਰ ਦੇ ਦੋ ਸਾਲਾਂ ਦੇ ਕੰਮਾਂ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਆਪ ਉਮੀਦਵਾਰਾਂ ਨੂੰ ਬਹੁਤ ਹੁਲਾਰਾ ਮਿਲ ਰਿਹਾ ਅਤੇ ਦੇਸ਼ ਵਿੱਚ ਭਾਜਪਾ ਵਿਰੋਧੀ ਲਹਿਰ ਚੱਲ ਰਹੀ ਹੈ। ਨਵੀਂ ਸਰਕਾਰ ਵਿੱਚ ਆਪ ਦੀ ਵੱਡੀ ਭੂਮਿਕਾ ਹੋਵੇਗੀ ਅਤੇ ਨਵੀਂ ਸਰਕਾਰ ਤੋਂ ਸੂਬੇ ਦੇ ਰੁਕੇ ਹੋਏ ਫੰਡ ਜਾਰੀ ਕਰਵਾਏ ਜਾਣਗੇ ਅਤੇ ਸੰਗਰੂਰ ਹਲਕੇ ਲਈ ਨਵੇਂ ਪ੍ਰਾਜੈਕਟ ਲਿਆਂਦੇ ਜਾਣਗੇ।
ਆਪ ਦੇ ਕਾਫਿਲੇ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਿਸਾਨ ਖੇਤ ਮਜ਼ਦੂਰ ਸੈੱਲ ਦੇ ਮੀਤ ਪ੍ਰਧਾਨ ਜਗਤਾਰ ਸਿੰਘ ਧਨੌਲਾ, ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੌਂਸਲਰ ਸੁਖਦੇਵ ਸਿੰਘ ਠੇਕੇਦਾਰ, ਯੂਥ ਕਾਂਗਰਸ ਦੇ ਸਾਬਕਾ ਸਕੱਤਰ, ਨਗਰ ਕੌਂਸਲ ਧਨੌਲਾ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਰਾਜਿੰਦਰ ਪਾਲ ਸਿੰਘ ਰਾਜੀ ਠੇਕੇਦਾਰ, ਸਾਬਕਾ ਕੌਂਸਲਰ ਮਾਤਾ ਗੁਰਦੇਵ ਕੌਰ, ਪੰਜਾਬ ਪੱਲੇਦਾਰ ਯੂਨੀਅਨ ਧਨੌਲਾ ਦੇ ਸਾਬਕਾ ਪ੍ਰਧਾਨ ਭੋਲਾ ਸਿੰਘ ਤੇ ਬਾਬਾ ਜੀਵਨ ਜੀ ਕਮੇਟੀ ਨਵੀਂ ਬਸਤੀ ਧਨੌਲਾ ਦੇ ਪ੍ਰਧਾਨ ਬਿੰਦਰ ਸਿੰਘ ਆਦਿ ਹਨ।
ਇਸੇ ਤਰ੍ਹਾਂ ਪਿੰਡ ਖੁੱਡੀ ਵਿਖੇ ਕਾਂਗਰਸ ਪਾਰਟੀ ਨੂੰ ਛੱਡ ਕੇ ਪ੍ਰਧਾਨ ਨਿਰਮਲ ਸਿੰਘ ਬਾਜਵਾ, ਗੋਰਾ ਸਿੰਘ ਬਾਜਵਾ, ਕੁਲਦੀਪ ਸਿੰਘ ਬਾਜਵਾ ਤੇ ਬੇਅੰਤ ਸਿੰਘ ਖੰਗੂੜਾ ਅਤੇ ਪਿੰਡ ਕੱਟੂ ਵਿਖੇ ਅਕਾਲੀ ਦਲ ਅਤੇ ਅਕਾਲੀ ਦਲ (ਅੰਮ੍ਰਿਤਸਰ) ਨੂੰ ਛੱਡ ਕੇ ਬੂਟਾ ਸਿੰਘ ਸੋਹੀ, ਗੁਰਵੀਰ ਸਿੰਘ ਜਿੰਟੂ ਬਾਠ, ਪਰਵਿੰਦਰ ਸਿੰਘ ਸਰਾਂ, ਨਿਰਮਲ ਸਿੰਘ ਗਿੱਲ, ਗੁਰਵਿੰਦਰ ਸਿੰਘ ਗਿੱਲ, ਗਗਨਦੀਪ ਸਿੰਘ ਤੇ ਰਸਵੀਰ ਸਿੰਘ ਸੰਧੂ ਨੇ ਆਪ ਵਿੱਚ ਸ਼ਮੂਲੀਅਤ ਕੀਤੀ। ਬਰਨਾਲਾ ਸ਼ਹਿਰ ਤੇ ਪਿੰਡ ਫਰਵਾਹੀ ਵਿਖੇ ਕਾਂਗਰਸ ਅਤੇ ਅਕਾਲੀ ਦਲ (ਅੰਮ੍ਰਿਤਸਰ) ਨੂੰ ਛੱਡ ਕੇ ਨਵੇਂ ਸਾਥੀ ਸ਼ਾਮਲ ਹੋਏ ਅਤੇ ਧਨੌਲਾ ਵਿਖੇ ਝਰਮਲ ਸਿੰਘ, ਗੁਲਾਬ ਸਿੰਘ ਧਨੌਲਾ ਤੇ ਜਸਪ੍ਰੀਤ ਸਿੰਘ ਜੱਸੀ ਨੇ ਅਕਾਲੀ ਦਲ (ਅੰਮ੍ਰਿਤਸਰ) ਨੂੰ ਛੱਡ ਕੇ ਆਪ ਨੂੰ ਜੁਆਇਨ ਕੀਤਾ।
ਭਦੌੜ ਹਲਕੇ ਦੇ ਪਿੰਡ ਦੀਪਗੜ੍ਹ ਦੇ ਸਾਬਕਾ ਸਰਪੰਚ ਬਲਦੇਵ ਸਿੰਘ, ਬਲਦੇਵ ਸਿੰਘ, ਗੁਰਜੰਟ ਸਿੰਘ, ਕਰਮ ਸਿੰਘ, ਸੁਖਦੇਵ ਸਿੰਘ, ਭੂਰਾ ਖਾਂ, ਗੁਰਮੇਲ ਸਿੰਘ, ਗੁਰਦੇਵ ਸਿੰਘ, ਧਰਮ ਸਿੰਘ, ਸਤਨਾਮ ਸਿੰਘ, ਡਾ ਗੁਰਮੀਤ ਸਿੰਘ, ਗੁਰਬਖ਼ਸ਼ ਸਿੰਘ ਸੋਨੀ, ਪ੍ਰਕਾਸ਼ ਸਿੰਘ, ਬਲਬੀਰ ਸਿੰਘ, ਜੀਤ ਸਿੰਘ, ਭਗਵੰਤ ਸਿੰਘ, ਰਣਜੀਤ ਸਿੰਘ, ਗਿੰਦਰ ਸਿੰਘ, ਘੋਟਾ ਸਿੰਘ, ਮਿੱਠੂ ਸਿੰਘ, ਪਰਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਨੇ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।