ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬੀਆਂ ਲਈ ਕਈਂ ਲਾਹੇਵੰਦ ਸਕੀਮਾਂ ਸ਼ੁਰੂ ਕੀਤੀਆਂ – ਪ੍ਰਨੀਤ ਕੌਰ

Advertisement
Spread information
ਰਿਚਾ ਨਾਗਪਾਲ, ਪਟਿਆਲਾ 25 ਮਈ 2024
         ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਅੱਜ ਆਪਣੇ ਚੋਣ ਪ੍ਰਚਾਰ ਦੌਰਾਨ ਬੋਲਦਿਆਂ ਕਿਹਾ ਕਿ ਕੇਂਦਰ ਦੇ ਸਹਿਯੋਗ ਨਾਲ ਹੀ ਪੰਜਾਬ ਸਰਕਾਰ ਚੱਲ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਲਈ ਕਈ ਲਾਹੇਵੰਦ ਸਕੀਮਾਂ ਸ਼ੁਰੂ ਕੀਤੀਆਂ ਹਨ। ਜਿਵੇਂ ਕਿ ਪ੍ਰਧਾਨ ਮੰਤਰੀ ਆਵਾਜ ਯੋਜਨਾ ਤਹਿਤ 2 ਲੱਖ ਲੋਕਾਂ ਨੂੰ 27 ਕਰੋੜ ਦੀ ਲਾਗਤ ਨਾਲ ਘਰ ਬਣਾ ਕੇ ਦਿੱਤੇ। ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 13 ਲੱਖ ਤੋਂ ਵੱਧ ਗੈਸ ਕਨੈਕਸ਼ਨ ਔਰਤਾਂ ਨੂੰ ਦਿੱਤੇ। ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਲਗਭਗ ਪੰਜ ਲੱਖ ਨੌਜਵਾਨਾਂ ਨੂੰ ਉਹਨਾਂ ਦੇ ਮਨਪਸੰਦ ਕਿੱਤੇ ਦੀ ਮੁਫਤ ਟ੍ਰੇਨਿੰਗ ਦੇ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਅਵਸਰ ਪੈਦਾ ਕੀਤੇ। ਵਿਸ਼ੇਸ ਤੋਰ ਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਪੰਜਾਬ ਦੇ 1.41 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਵਿਤਰਤ ਕੀਤਾ ਜਾ ਰਿਹਾ ਹੈ। ਸਵੱਛ ਭਾਰਤ ਮਿਸ਼ਨ ਦੇ ਤਹਿਤ 5 ਲੱਖ ਤੋਂ ਵੱਧ ਪਖਾਨਿਆਂ ਦਾ ਨਿਰਮਾਣ ਵੀ ਕਰਵਾਇਆ। ਸਮਾਰਟ ਸਿਟੀ ਮਿਸ਼ਨ ਤਹਿਤ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਨੂੰ ਹਜ਼ਾਰਾਂ ਕਰੋੜਾਂ ਦੇ ਫੰਡ ਮੁਹਈਆ ਕਰਵਾਏ ਅਤੇ ਉਹਨਾਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ। ਇਸਦੇ ਨਾਲ ਹੀ ਉਹਨਾਂ ਹਲਕਾ ਨਿਵਾਸੀਆਂ ਨੂੰ ਅਗਾਮੀ ਇੱਕ ਜੂਨ ਨੂੰ ਉਹਨਾਂ ਦੇ ਹੱਕ ਵਿੱਚ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਵੀ ਕੀਤੀ।
Advertisement
Advertisement
Advertisement
Advertisement
Advertisement
error: Content is protected !!