ਰਘਵੀਰ ਹੈਪੀ, ਬਰਨਾਲਾ 29 ਮਈ 2024
1 ਜੂਨ ਨੂੰ ਹੋਣ ਵਾਲੀ ਲੋਕ ਸਭਾ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਚੋਣ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਬਰਨਾਲਾ ਵਿੱਚ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਤਰਾਂ ਦੀ ਪਬਲਿਕ ਮੀਟਿੰਗ ਕਰਨ ਅਤੇ ਰੈਲੀ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ 30 ਮਈ ਤੇ 2 ਜੂਨ 2024 ਤੱਕ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ, ਗੈਰ ਕਾਨੂੰਨੀ/ ਅਣਅਧਿਕਾਰਤ ਅਸੈਂਬਲੀ ਕਰਨ ਅਤੇ ਪੰਜ ਜਾਂ ਪੰਜ ਬੰਦਿਆਂ ਇੱਕਠੇ ਹੋਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ । ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਦੇ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਕੋਈ ਮਨਾਹੀ ਨਹੀਂ ਹੈ, ਇਸ ਲਈ ਇਹ ਹੁਕਮ ਇਸ ਸਮੇਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਬਰਨਾਲਾ ਇਸ ਹੁਕਮ ਦੀ ਇੰਨ-ਬਿੰਨ ਪਾਲਣਾ ਕਰਵਾਉਣ ਲਈ ਜਿੰਮੇਵਾਰ ਹੋਣਗੇ।